Punjab

ਕੋਵਿਡ-19 ਸਬੰਧੀ ਮੋਬਾਇਲ ਟੀਕਾਕਰਨ ਮੁਹਿੰਮ ਸ਼ਨੀਵਾਰ ਤੋਂ- ਡਿਪਟੀ ਕਮਿਸ਼ਨਰ

*ਮੁਹਿੰਮ ਤਹਿਤ ਵੱਧ ਤੋਂ ਵੱਧ ਕੋਵਿਡ ਵੈਕਸੀਨ ਲਗਾਉਣ ਲਈ ਵੱਖ-ਵੱਖ ਥਾਵਾਂ ’ਤੇ ਲਗਾਏ ਜਾਣਗੇ ਸਪੈਸ਼ਲ ਕੈਂਪ*
*ਬੱਸ ਅੱਡੇ ਅਤੇ ਉਦਯੋਗਿਕ ਖੇਤਰ ਤੋਂ ਹੋਵੇਗੀ ਮੁਹਿੰਮ ਦੀ ਸ਼ੁਰੂਆਤ ਸਾਰੇ ਯੋਗ ਲਾਭਪਾਤਰੀਆਂ ਨੂੰ ਕੋਵਿਡ ਵੈਕਸੀਨ ਲਗਾਉਣ ਲਈ ਅੱਗੇ ਆਉਣ ਦਾ ਸੱਦਾ*
ਇੰਦਰਜੀਤ ਸਿੰਘ ਲਵਲਾ ਜਲੰਧਰ
ਜ਼ਿਲ੍ਹੇ ਵਿੱਚ ਕੋਵਿਡ-19 ਦੇ ਵੱਧ ਰਹੇ ਕੇਸਾਂ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ  ਸ਼ਨੀਵਾਰ ਤੋਂ ਬੱਸ ਅੱਡੇ ਅਤੇ ਉਦਯੋਗਿਕ ਖੇਤਰ ਤੋਂ ਕੋਵਿਡ ਵੈਕਸੀਨ ਲਗਾਉਣ ਸਬੰਧੀ ਸਪੈਸ਼ਲ ਟੀਕਾਕਰਨ ਮੁਹਿੰਮ ਚਲਾਉਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆ ਹਨ।
ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ  ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਆਮ ਲੋਕਾਂ ਦੀ ਸਹੂਲਤ ਲਈ ਸ਼ਹਿਰ ਦੇ ਵੱਖ-ਵੱਖ ਥਾਵਾਂ ’ਤੇ ਕੋਵਿਡ ਵੈਕਸੀਨ ਲਗਾਉਣ ਲਈ ਮੋਬਾਇਲ ਟੀਕਾਕਰਨ ਮੁਹਿੰਮ ਨੂੰ ਸ਼ੁਰੂ ਕੀਤਾ ਜਾਵੇ। ਡਿਪਟੀ ਕਮਿਸ਼ਨਰ ਥੋਰੀ ਨੇ ਦੱਸਿਆ ਕਿ ਮੋਬਾਇਲ ਵੈਨ ਵਲੋਂ ਵੱਖ-ਵੱਖ ਥਾਵਾਂ ’ਤੇ ਜਾ ਕੇ ਲੋਕਾਂ ਦੇ ਦਰਾਂ ’ਤੇ ਕੋਵਿਡ ਵੈਕਸੀਨ ਲਗਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਮੁਹਿੰਮ ਦੇ ਪਹਿਲੇ ਦਿਨ ਬੱਸ ਅੱਡਾ ਅਤੇ ਉਦਯੋਗਿਕ ਖੇਤਰ ਵਿੱਚ ਯੋਗ ਲਾਭਪਾਤਰੀਆਂ ਨੂੰ ਕੋਵਿਡ ਵੈਕਸੀਨ ਲਗਾਈ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੋਬਾਇਲ ਟੀਕਾਕਰਨ ਮੁਹਿੰਮ ਦੌਰਾਨ ਯੋਗ ਲਾਭਪਾਤਰੀਆਂ ਨੂੰ ਕੋਵਿਡ ਵੈਕਸੀਨ ਲਗਾਉਣ ਲਈ ਪਹਿਲਾਂ ਸਲਾਟ ਬੁੱਕ ਕਰਨ ਦੀ ਲੋੜ ਨਹੀਂ ਹੈ, ਇਹ ਸਹੂਲਤ ਮੋਬਾਇਲ ਕੈਂਪ ਦੌਰਾਨ ਉਨਾ ਨੂੰ ਮੌਕੇ ’ਤੇ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਸਿਹਤ ਟੀਮਾਂ ਵਲੋਂ ਹੁਣ ਵਿਸ਼ੇਸ਼ ਖੇਤਰਾਂ ਫੈਕਟਰੀਆਂ, ਪਿੰਡਾਂ, ਰਿਹਾਇਸ਼ੀ ਸੁਸਾਇਟੀਆਂ ਜਾਂ ਪ੍ਰਾਈਵੇਟ ਸੰਸਥਾਵਾਂ ਵਿੱਚ ਜਾ ਕੇ ਯੋਗ ਲਾਭਪਾਤਰੀਆਂ ਨੂੰ ਕੋਵਿਡ ਵੈਕਸੀਨ ਲਗਾਈ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਵੈਕਸੀਨ ਲਗਾਉਣ ਸਬੰਧੀ ਕਿਸੇ ਵੀ ਤਰ੍ਹਾਂ ਦੀ ਝਿਜਕ ਨੂੰ ਛੱਡ ਕੇ ਅੱਗੇ ਆਉਣ ਦਾ ਸੱਦਾ ਦਿੰਦਿਆਂ ਤੇ ਕਿਹਾ ਕਿ ਕੋਵਿਡ ਦੀ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਕੋਵਿਡ ਵੈਕਸੀਨ ਲਗਾਉਣਾ ਜਰੂਰਤ ਹੈ, ਇਸ ਲਈ ਸਾਰੇ ਯੋਗ ਲਾਭਪਾਤਰੀਆਂ ਨੂੰ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਲਾਭਪਾਤਰੀਆਂ ਦੀ ਇਮਿਊਨਟੀ ਵਿੱਚ ਵਾਧਾ ਕਰਨ ਤੋਂ ਇਲਾਵਾ ਉਨਾਂ ਅੰਦਰ ਆਤਮ ਵਿਸ਼ਵਾਸ ਨੂੰ ਵੀ ਵਧਾਏਗਾ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published. Required fields are marked *

Back to top button
error: Content is protected !!