Punjab

ਕੌਂਸਲਰ ਜਸਲੀਨ ਸੇਠੀ ਭਲਕੇ ਕਰਨਗੇ ਮੇਅਰ ਨਾਲ ਮੁਲਾਕਾਤ

ਬੀਐਮਸੀ ਚੌਕ ਮਾਮਲਾ ਸੜਕ ਦੇ ਕੰਮ ਦਾ ਨੀਂਹ ਪੱਥਰ, ਕੌਂਸਲਰ ਜਸਲੀਨ ਸੇਠੀ ਨੂੰ ਨਜ਼ਰਅੰਦਾਜ਼ ਕੀਤੇ ਜਾਣ ਤੇ ਮਾਮਲਾ ਗਰਮਾਇਆ
ਜਲੰਧਰ (ਅਮਰਜੀਤ ਸਿੰਘ ਲਵਲਾ)
ਜਲੰਧਰ ਚ ਸ਼ੁੱਕਰਵਾਰ ਨੂੰ ਬੀਐਮਸੀ ਚੌਕ ਤੇ ਲਾਡੋਵਾਲੀ ਰੋਡ ਤੱਕ ਬਣਨ ਵਾਲੀ 90 ਲੱਖ ਦੀ ਸਡ਼ਕ ਦਾ ਕੰਮ ਸ਼ੁਰੂ ਕਰਨ ਦਾ ਨੀਂਹ ਪੱਥਰ ਰੱਖਣ ਦੇ ਮਾਮਲੇ ‘ਚ ਮੇਅਰ ਜਗਦੀਸ਼ ਰਾਜ ਰਾਜਾ ਅਤੇ ਵਿਧਾਇਕ ਰਾਜਿੰਦਰ ਬੇਰੀ ਵੱਲੋਂ ਕੌਂਸਲਰ ਜਸਲੀਨ ਸੇਠੀ ਨੂੰ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਮਾਮਲਾ ਗਰਮਾ ਗਿਆ ਹੈ। ਇਸ ਸੰਬੰਧੀ ਜਸਲੀਨ ਸੇਠੀ ਸੋਮਵਾਰ ਨੂੰ ਮੇਅਰ ਨਾਲ ਇਤਰਾਜ ਪ੍ਰਗਟ ਕਰਨਗੇ।
ਇਸ ਸਬੰਧੀ ਵਾਰਡ ਨੰਬਰ 20 ਦੀ ਕੌਂਸਲਰ ਡਾ. ਜਸਲੀਨ ਸੇਠੀ ਨੇ ਕਿਹਾ ਕਿ ਸ਼ੁੱਕਰਵਾਰ ਨੂੰ ਬੀਐਮਸੀ ਚੌਕ ਵਿਖੇ ਜਿਹੜਾ ਸੜਕ ਬਣਾਉਣ ਦੇ ਕੰਮ ਦਾ ਨੀਂਹ ਪੱਥਰ ਰੱਖਿਆ ਗਿਆ। ਉਸ ਦੀ ਸੂਚਨਾ ਉਨ੍ਹਾਂ ਨੂੰ ਨਹੀਂ ਦਿੱਤੀ ਗਈ। ਜਦ ਕਿ ਉਹ ਕਈ ਵਿਰੋਧੀ ਪਾਰਟੀਆਂ ਦੇ ਕੌਂਸਲਰ ਨਾ ਹੋ ਕੇ ਸੱਤਾਧਾਰੀ ਪਾਰਟੀ ਦੇ ਕੌਂਸਲਰ ਹਨ। ਉਨ੍ਹਾਂ ਕਿਹਾ ਕਿ ਉਹ ਇਸ ਮੁੱਦੇ ਨੂੰ ਲੈ ਕੇ ਮੇਅਰ ਸਾਹਮਣੇ ਆਪਣਾ ਇਤਰਾਜ਼ ਰੱਖਣਗੇ।
ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਜਦੋਂ ਵੀ ਉਨ੍ਹਾਂ ਦੇ ਵਾਰਡ ਵਿਚ ਕੋਈ ਵਿਕਾਸ ਕੰਮ ਦੀ ਸ਼ੁਰੂਆਤ ਹੁੰਦੀ ਸੀ। ਤਾਂ ਉਨ੍ਹਾਂ ਨੂੰ ਬਕਾਇਦਾ ਵਿਧਾਇਕ ਦੇ ਦਫ਼ਤਰ ਤੋਂ ਸੁਨੇਹਾ ਆਉਂਦਾ ਸੀ। ਪਰ ਸ਼ੁੱਕਰਵਾਰ ਨੂੰ ਬੀਐਮਸੀ ਚੌਕ ਦੇ ਨੀਂਹ ਪੱਥਰ ਰੱਖਣ ਦੇ ਮਾਮਲੇ ਵਿੱਚ ਉਨ੍ਹਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ। ਇਹ ਵਰਨਣਯੋਗ ਹੈ, ਕਿ ਸ਼ੁੱਕਰਵਾਰ ਨੂੰ ਮੇਅਰ ਜਗਦੀਸ਼ ਰਾਜਾ ਅਤੇ ਵਿਧਾਇਕ ਰਾਜਿੰਦਰ ਬੇਰੀ ਨੇ ਕੌਂਸਲਰ ਡਾ. ਜਸਲੀਨ ਸੇਠੀ ਨੂੰ ਸੂਚਿਤ ਕੀਤੇ ਬਿਨਾਂ ਹੀ ਬੀਐਮਸੀ ਚੌਕ ਤੋਂ ਲਾਡੋਵਾਲੀ ਰੋਡ ਤਕ ਬਣਨ ਵਾਲੀ 90 ਲੱਖ ਦੀ ਸੜਕ ਦਾ ਨੀਂਹ ਪੱਥਰ ਰੱਖ ਦਿੱਤਾ। ਇਸ ਦਾ ਪਤਾ ਲੱਗਣ ਤੇ ਡਾ. ਜਸਲੀਨ ਸੇਠੀ ਨੇ ਪ੍ਰੈੱਸ ਅੱਗੇ ਆਪਣਾ ਇਤਰਾਜ਼ ਪ੍ਰਗਟ ਕੀਤਾ ਜੋ ਕਿ ਅਖ਼ਬਾਰਾਂ ਤੇ ਸੋਸ਼ਲ ਮੀਡੀਆ ਵਿੱਚ ਛਪਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਹਿਲਾਂ ਕਦੇ ਅਜਿਹਾ ਨਹੀਂ ਹੋਇਆ ਸੀ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!