
ਕ੍ਰਾਂਤੀਕਾਰੀ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ 114ਵੇਂ ਜਨਮ ਵਰੇਗੰਢ
ਜਲੰਧਰ (ਅਮਰਜੀਤ ਸਿੰਘ ਲਵਲਾ)
ਆਜ਼ਾਦੀ ਦੀ ਲਹਿਰ ਦੇ ਮਹਾਨ ਸ਼ਹੀਦ ‘ਤੇ ਉੱਘੇ ਕ੍ਰਾਂਤੀਕਾਰੀ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ 114ਵੇਂ ਜਨਮ ਵਰੇਗੰਢ ਮੌਕੇ ਮਹਾਨ ਸ਼ਹੀਦ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ਼ਹੀਦ ਦੇ ਜੱਦੀ ਪਿੰਡ ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ) ਸਥਿਤ ਸ. ਭਗਤ ਸਿੰਘ ਯਾਦਗਾਰ ‘ਤੇ ਅਜਾਇਬ ਘਰ ਵਿਖੇ ਪੁੱਜੇ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ‘ਤੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ‘ਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਨਾਲ ਸਨ।
ਮੁੱਖ ਮੰਤਰੀ ਨੇ ਖਟਕੜ ਕਲਾਂ ਵਿਖੇ ਸ. ਭਗਤ ਸਿੰਘ ਦੀ ਯਾਦਗਾਰ ‘ਤੇ ਅਜਾਇਬ ਘਰ ਸਥਿਤ ਆਡੀਟੋਰੀਅਮ ਵਿਖੇ ਸਮਾਗਮ ਵਿੱਚ ਸ਼ਿਰਕਤ ਕਰਨ ਤੋਂ ਪਹਿਲਾ ਮਹਾਨ ਕ੍ਰਾਂਤੀਕਾਰੀ ਸ਼ਹੀਦ ਭਗਤ ਸਿੰਘ ਦੇ ਬੁੱਤ ਅਤੇ ਉਨ੍ਹਾਂ ਦੇ ਪਿਤਾ ਸ. ਕ੍ਰਿਸ਼ਨ ਸਿੰਘ ਦੀ ਸਮਾਰਕ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ।



