ElectionJalandharPunjab

ਖਰਚਾ ਨਿਗਰਾਨਾਂ ਨੇ ਉਮੀਦਵਾਰਾਂ ਨੂੰ ਕਿਹਾ-ਚੋਣਾਂ ‘ਤੇ ਖਰਚ ਕੀਤੇ ਇੱਕ-ਇੱਕ ਪੈਸੇ ਦਾ ਰਿਜਸਟਰ ‘ਚ ਸਹੀ ਢੰਗ ਨਾਲ ਜ਼ਿਕਰ ਕਰਨਾ ਯਕੀਨੀ ਬਣਾਇਆ ਜਾਵੇ

ਉਮੀਦਵਾਰਾਂ ਦੇ ਰਜਿਸਟਰਾਂ ਦੀ ਸ਼ੈਡੋ ਖਰਚਾ ਰਜਿਸਟਰਾਂ ਨਾਲ ਕੀਤੀ ਗਈ ਤੁਲਨਾ

*ਖਰਚਾ ਨਿਗਰਾਨਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਾਰੀ ਪ੍ਰਕਿਰਿਆ ਦੀ ਕੀਤੀ ਨਿਗਰਾਨੀ*
ਜਲੰਧਰ (ਅਮਰਜੀਤ ਸਿੰਘ ਲਵਲਾ)
ਚੋਣ ਖਰਚਾ ਨਿਗਰਾਨ ਆਈਆਰਐਸ ਅਧਿਕਾਰੀਆਂ ਪ੍ਰਦੀਪ ਕੁਮਾਰ ਮੀਲ, ਅਯਾਜ਼ ਅਹਿਮਦ ਕੋਹਲੀ ‘ਤੇ ਸੱਤਿਆਪਾਲ ਮੀਨਾ ਨੇ ਅੱਜ ਚੋਣ ਲੜ ਰਹੇ ਉਮੀਦਵਾਰਾਂ ਅਤੇ ਉਨ੍ਹਾਂ ਦੇ ਪ੍ਰਤੀਨਿਧੀਆਂ ਨੂੰ ਕਿਹਾ ਕਿ ਉਨ੍ਹਾਂ ਵੱਲੋਂ ਆਪਣੇ ਖਰਚਾ ਰਜਿਸਟਰਾਂ ਵਿੱਚ ਚੋਣਾਂ ‘ਤੇ ਖਰਚ ਕੀਤੇ ਗਏ ਇੱਕ-ਇੱਕ ਪੈਸੇ ਦਾ ਸਹੀ ਢੰਗ ਨਾਲ ਜ਼ਿਕਰ ਕਰਨਾ ਅਤੇ ਇਸ ਦਾ ਹਿਸਾਬ ਲਗਾਇਆ ਜਾਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਵੀ ਕਿਸਮ ਦੀ ਕਮੀ-ਪੇਸ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਿਫਾਲਟਰ ਉਮੀਦਵਾਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਸਪ੍ਰੀਤ ਸਿੰਘ ਦੀ ਮੌਜੂਦਗੀ ਵਿੱਚ ਅਬਜ਼ਰਵਰਾਂ ਨੇ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਉਮੀਦਵਾਰਾਂ ਦੇ ਅਕਾਊਂਟ ਦੇ ਪਹਿਲੇ ਨਿਰੀਖਣ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ 8, 14 ਅਤੇ 18 ਫਰਵਰੀ 2022 ਨੂੰ ਅਜਿਹੇ ਤਿੰਨ ਨਿਰੀਖਣ ਕੀਤੇ ਜਾਣਗੇ। ਅਬਜ਼ਰਵਰਾਂ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਬਣਾਈ ਗਈ ਵਿਸ਼ਾਲ ਕਾਰਜਵਿਧੀ ਰਾਹੀਂ ਉਮੀਦਵਾਰਾਂ ਦੇ ਚੋਣ ਖਰਚਿਆਂ ਦੀ ਸਖ਼ਤ ਨਿਗਰਾਨੀ ਕੀਤੀ ਜਾ ਰਹੀ ਹੈ, ਇਸ ਲਈ ਉਮੀਦਵਾਰਾਂ ਨੂੰ ਇਮਾਨਦਾਰੀ ਨਾਲ ਸਾਰੇ ਖਰਚੇ ਆਪਣੇ ਰਜਿਸਟਰਾਂ ਵਿੱਚ ਦਰਜ ਕਰਨੇ ਚਾਹੀਦੇ ਹਨ।
ਚੋਣ ਖਰਚਾ ਨਿਗਰਾਨਾਂ ਦੀ ਅਗਵਾਈ ਵਾਲੀਆਂ ਖਰਚਾ ਨਿਗਰਾਨ ਟੀਮਾਂ ਵੱਲੋਂ ਉਮੀਦਵਾਰਾਂ ਦੇ ਖਰਚਾ ਰਜਿਸਟਰਾਂ ਦੀ ਤੁਲਨਾ ਖਰਚਾ ਟੀਮਾਂ ਵੱਲੋਂ ਮੇਨਟੇਨ ਕੀਤੇ ਜਾ ਰਹੇ ਸ਼ੈਡੋ ਅਬਜ਼ਰਵੇਸ਼ਨ ਰਜਿਸਟਰਾਂ ਨਾਲ ਕੀਤੀ ਗਈ। ਅਬਜ਼ਰਵਰਾਂ ਨੇ ਦੱਸਿਆ ਕਿ ਉਮੀਦਵਾਰਾਂ ਦੇ ਖਰਚਾ ਰਜਿਸਟਰਾਂ ਵਿੱਚ ਕਿਸੇ ਵੀ ਅੰਤਰ ਜਾਂ ਕਮੀ ਪੇਸ਼ੀ ਨੂੰ ਧਿਆਨ ਨਾਲ ਨੋਟ ਕੀਤਾ ਜਾਵੇਗਾ ਅਤੇ ਅਗਲੇਰੀ ਕਾਰਵਾਈ ਲਈ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤੇ ਜਾਣਗੇ।
ਇਸ ਦੌਰਾਨ ਸਵੇਰੇ 10.30 ਵਜੇ ਤੋਂ ਬਾਅਦ ਦੁਪਹਿਰ ਤੱਕ ਸਾਰੇ 9 ਵਿਧਾਨ ਸਭਾ ਹਲਕਿਆਂ ਦੇ ਉਮੀਦਵਾਰਾਂ ਦੇ ਖਰਚਾ ਰਜਿਸਟਰਾਂ ਦੀ ਜਾਂਚ ਕੀਤੀ ਗਈ। ਇਸ ਚੈਕਿੰਗ ਦੌਰਾਨ ਖਰਚਾ ਰਜਿਸਟਰ ਅਤੇ ਹੋਰ ਰਿਕਾਰਡ ਜਿਵੇਂ ਕੈਸ਼ ਬੁੱਕ, ਬੈਂਕ ਵਾਊਚਰ ਅਤੇ ਬੈਂਕ ਸਟੇਟਮੈਂਟਾਂ ਦੀ ਵੀ ਜਾਂਚ ਕੀਤੀ ਗਈ।
ਜ਼ਿਕਰਯੋਗ ਹੈ ਕਿ ਵਿਧਾਨ ਸਭਾ ਚੋਣਾਂ ਲਈ ਕੋਈ ਵੀ ਉਮੀਦਵਾਰ ਚੋਣ ਪ੍ਰਚਾਰ ਦੌਰਾਨ ਸਿਰਫ਼ 40 ਲੱਖ ਰੁਪਏ ਹੀ ਖਰਚ ਕਰ ਸਕਦਾ ਹੈ। ਇਸ ਖਰਚੇ ਦੀ ਨਾਮਜ਼ਦਗੀ ਭਰਨ ਦੀ ਮਿਤੀ ਤੋਂ ਲੈ ਕੇ ਗਿਣਤੀ ਦੇ ਦਿਨ ਤੱਕ ਕੀਤੀ ਜਾਂਦੀ ਹੈ, ਜਿਸ ਵਿੱਚ ਸਫ਼ਲ ਉਮੀਦਵਾਰ ਦਾ ਜੇਤੂ ਜਲੂਸ ਵੀ ਸ਼ਾਮਲ ਹੈ। ਸਹਾਇਕ ਖਰਚਾ ਨਿਗਰਾਨ ਨੂੰ ਉਮੀਦਵਾਰ ਵੱਲੋਂ ਖਰਚ ਕੀਤੇ ਗਏ ਹਰੇਕ ਪੈਸੇ ਦਾ ਹਿਸਾਬ ਰੱਖਿਆ ਜਾਣਾ ਯਕੀਨੀ ਬਣਾਉਣ ਲਈ ਕਿਹਾ ਗਿਆ ।
*ਆਪੋ-ਆਪਣੇ ਵਿਧਾਨ ਸਭਾ ਹਲਕੇ ‘ਚ ਵੱਧ ਤੋਂ ਵੱਧ ਖਰਚ ਕਰਨ ਵਾਲੇ ਉਮੀਦਵਾਰਾਂ ਦੀ ਸੂਚੀ*
ਹੁਣ ਤੱਕ ਨਕੋਦਰ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਇੰਦਰਜੀਤ ਕੌਰ ਮਾਨ ਵੱਲੋਂ ਚੋਣਾਂ ‘ਤੇ ਸਭ ਤੋਂ ਵੱਧ 11,10,201 ਰੁਪਏ ਖਰਚਾ ਕੀਤਾ ਗਿਆ ਹੈ। ਇਸੇ ਤਰ੍ਹਾਂ ਜਲੰਧਰ ਛਾਉਣੀ ਤੋਂ ‘ਆਪ’ ਉਮੀਦਵਾਰ ਸੁਰਿੰਦਰ ਸਿੰਘ ਸ਼ੋਕਰ ਵੱਲੋਂ 10,80,200, ਕਰਤਾਰਪੁਰ ਤੋਂ ਬਸਪਾ ਉਮੀਦਵਾਰ ਬਲਵਿੰਦਰ ਕੁਮਾਰ ਵੱਲੋਂ 8,82,480, ਫਿਲੌਰ ਤੋਂ ਅਕਾਲੀ ਦਲ ਦੇ ਬਲਦੇਵ ਸਿੰਘ ਖਹਿਰਾ ਵੱਲੋਂ 6,78,247, ਜਲੰਧਰ ਕੇਂਦਰੀ ਹਲਕੇ ਤੋਂ ਕਾਂਗਰਸੀ ਉਮੀਦਵਾਰ ਰਾਜਿੰਦਰ ਬੇਰੀ ਵੱਲੋਂ 6,10,203, ਜਲੰਧਰ ਪੱਛਮੀ ਤੋਂ ਕਾਂਗਰਸੀ ਉਮੀਦਵਾਰ ਸੁਸ਼ੀਲ ਕੁਮਾਰ ਵੱਲੋਂ 4,14,318, ਜਲੰਧਰ ਉੱਤਰੀ ਤੋਂ ‘ਆਪ’ ਉਮੀਦਵਾਰ ਦਿਨੇਸ਼ ਢੱਲ ਵੱਲੋਂ 3,32,033, ਸ਼ਾਹਕੋਟ ਤੋਂ ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਵੱਲੋਂ 3,04,979 ਅਤੇ ਆਦਮਪੁਰ ਵਿਧਾਨ ਸਭਾ ਹਲਕੇ ਤੋਂ ਅਕਾਲੀ ਉਮੀਦਵਾਰ ਪਵਨ ਟੀਨੂੰ ਵੱਲੋਂ 3,00,350 ਰੁਪਏ ਖਰਚ ਕੀਤਾ ਗਿਆ ਹੈ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!