JalandharPunjabSports

ਖੇਡਾਂ ‘ਚ ਸੂਬੇ ਦੀ ਪੁਰਾਣੀ ਸ਼ਾਨ ਨੂੰ ਮੁੜ ਬਹਾਲ ਕਰਨ ਦਾ ਦਿੱਤਾ ਸੱਦਾ—ਐਮਪੀ ਚੌਧਰੀ ਸੰਤੋਖ ਸਿੰਘ

ਵਰਿਆਣਾ ਵਿਖੇ ਕੁਸ਼ਤੀ ਅਕੈਡਮੀ ਵਿੱਚ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ
ਜਲੰਧਰ (ਅਮਰਜੀਤ ਸਿੰਘ ਲਵਲਾ)
ਜਲੰਧਰ ਤੋਂ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਨੌਜਵਾਨਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਦੂਰ ਰੱਖਣ ਲਈ ਸੂਬੇ ਵਿੱਚ ਖੇਡਾਂ ਦੀ ਪੁਰਾਣੀ ਸ਼ਾਨ ਨੂੰ ਮੁੜ ਬਹਾਲ ਕਰਨ ਦਾ ਸੱਦਾ ਦਿੱਤਾ।

ਸੰਸਦ ਮੈਂਬਰ, ਜਿਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਪੁਲਿਸ ਜਗਜੀਤ ਸਿੰਘ ਸਰੋਆ ਵੀ ਮੌਜੂਦ ਸਨ, ਪਿੰਡ ਵਰਿਆਣਾ ਵਿਖੇ ਜਗਜੀਤ ਕੁਸ਼ਤੀ ਅਕੈਡਮੀ ਵਿੱਚ ਨਵੇਂ ਬਣੇ ਸਟੇਡੀਅਮ ਦਾ ਉਦਘਾਟਨ ਕੀਤਾ ਗਿਆ।
ਚੌਧਰੀ ਸੰਤੋਖ ਸਿੰਘ ਨੇ ਕਿਹਾ ਕਿ ਇਹ ਇੱਕ ਸ਼ਲਾਘਾਯੋਗ ਕਦਮ ਹੈ, ਜੋ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਿਜਾਣ ਵਿੱਚ ਸਹਾਈ ਹੋਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਖੇਡ ਗਤੀਵਿਧੀਆਂ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਲਈ ਉਤਸ਼ਾਹਿਤ ਕੀਤਾ ਜਾਵੇ ਤਾਂ ਜੋ ਸੂਬੇ ਵਿੱਚੋਂ ਅੰਤਰਰਾਸ਼ਟਰੀ ਖਿਡਾਰੀ ਪੈਦਾ ਹੋ ਸਕਣ।
ਵਿਧਾਇਕ ਚੌਧਰੀ ਸੁਰਿੰਦਰ ਸਿੰਘ ਨੇ ਆਪਣੇ ਸੰਬੋਧਨ ਵਿੱਚ ਵਧੀਕ ਡਿਪਟੀ ਕਮਿਸ਼ਨਰ ਪੁਲਿਸ ਅਤੇ ਅੰਤਰਰਾਸ਼ਟਰੀ ਕੁਸ਼ਤੀ ਖਿਡਾਰੀ ਸਰੋਆ ਦੀ ਇਸ ਪਹਿਲਕਦਮੀ ਲਈ ਸ਼ਲਾਘਾ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਅਜਿਹੇ ਉਪਰਾਲੇ ਨੌਜਵਾਨਾਂ ਅਤੇ ਉਭਰਦੇ ਖਿਡਾਰੀਆਂ ਨੂੰ ਖੇਡਾਂ ਦੇ ਖੇਤਰ ਨਾਲ ਜੁੜਨ ਲਈ ਪ੍ਰੇਰਿਤ ਕਰਨ ਵਿੱਚ ਮੋਹਰੀ ਭੂਮਿਕਾ ਨਿਭਾਉਂਦੇ ਹਨ। ਚੌਧਰੀ ਸੁਰਿੰਦਰ ਸਿੰਘ ਨੇ ਇਸ ਅਕੈਡਮੀ ਨੂੰ ਮੁਫ਼ਤ ਚਲਾਉਣ ਲਈ ਏਡੀਸੀਪੀ ਦੀ ਸ਼ਲਾਘਾ ਵੀ ਕੀਤੀ।
ਸਮਾਗਮ ਨੂੰ ਸੰਬੋਧਨ ਕਰਦਿਆਂ ਏਡੀਸੀਪੀ ਜਗਜੀਤ ਸਿੰਘ ਸਰੋਆ ਨੇ ਅਕੈਡਮੀ ਦਾ ਦੌਰਾ ਕਰਨ ਲਈ ਸੰਸਦ ਮੈਂਬਰ ਅਤੇ ਵਿਧਾਇਕ ਦਾ ਧੰਨਵਾਦ ਕੀਤਾ। ਉਨ੍ਹਾਂ ਅਕੈਡਮੀ ਦੇ ਕੰਮਕਾਜ ਬਾਰੇ ਪਤਵੰਤਿਆਂ ਨੂੰ ਜਾਣੂੰ ਵੀ ਕਰਵਾਇਆ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published. Required fields are marked *

Back to top button
error: Content is protected !!