
ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅੱਜ
ਕਿਸਾਨਾਂ ‘ਤੇ ਕਿਸਾਨ ਬੀਬੀਆਂ ਨੂੰ ਕਰਾਪ ਰੋਜ਼ੀਡਿਓ ਮੈਨੇਜ਼ਮੈਂਟ ਸਕੀਮ ਅਧੀਨ ਜਾਗਰੂਕ ਕਰਨ ਲਈ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ
ਜਲੰਧਰ (ਅਮਰਜੀਤ ਸਿੰਘ ਲਵਲਾ)
ਖੇਤੀਬਾੜੀ ਵਿਭਾਗ ਵੱਲੌ ਅੱਜ ਲਗਾਇਆ ਜਾ ਰਿਹਾ ਹੈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਜਲੰਧਰ ਵੱਲੋਂ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੂੰ ਕਰਾਪ ਰੋਜ਼ੀਡਿਓ ਮੈਨੇਜ਼ਮੈਂਟ ਸਕੀਮ ਅਧੀਨ ਜਾਗਰੂਕ ਕਰਨ ਲਈ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਅੱਜ ਮਿਤੀ 28 ਦਸੰਬਰ ਨੂੰ ਦਾਣਾ ਮੰਡੀ ਤਲਵਣ ਬਲਾਕ ਨੂਰਮਹਿਲ ਵਿਖੇ ਲਗਾਇਆ ਜਾ ਰਿਹਾ ਹੈ। ਇਸ ਕੈਂਪ ਵਿੱਚ ਖੇਤੀ ਦੀਆਂ ਨਵੀਆਂ ਤਕਨੀਕਾਂ ਨਾਲ ਕਿਸਾਨਾ ਨੂੰ ਜੋੜਨ ਅਤੇ ਜਾਗਰੂਕ ਕਰਨ ਲਈ ਵੱਖ-ਵੱਖ ਖੇਤੀ ਨਾਲ ਆਧਾਰਿਤ ਵਿਭਾਗਾ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰਾਂ ਵੱਲੋਂ ਕਿਸਾਨਾ ਨੂੰ ਤਕਨੀਕੀ ਗਿਆਨ ਦਿੱਤਾ ਜਾਵੇਗਾ ਅਤੇ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ। ਇਹ ਕੈਂਪ ਅੱਜ ਸਵੇਰੇ 11:30 ਵਜੇ ਸ਼ੁਰੂ ਹੋਵੇਗਾ। ਮੁੱਖ ਖੇਤੀਬਾੜੀ ਅਫਸਰ ਜਲੰਧਰ ਡਾ. ਸੁਰਿੰਦਰ ਸਿੰਘ ਨੇ ਜਾਣਕਰੀ ਦਿੱਤੀ ਹੈ ਕਿ ਜ਼ਿਲ੍ਹਾ ਜਲੰਧਰ ਅਧੀਨ ਕੁੱਲ ਵਾਹੀਯੋਗ 2.42 ਲੱਖ ਹੈਕਟੇਅਰ ਰਕਬੇ ਵਿੱਚੋ ਕਣਕ ਹੇਠ ਤਕਰੀਬਨ 1.73 ਲੱਖ ਹੈਕਟੇਅਰ ਰਕਬਾ ਬੀਜਿਆ ਗਿਆ ਹੈ ਅਤੇ ਉਹਨਾ ਜਾਣਕਾਰੀ ਦਿੱਤੀ ਕਿ ਵਿਭਾਗ ਵੱਲੋਂ ਝੋਨੇ ਦੀ ਪਰਾਲੀ ਦੀ ਸੱਚਜੀ ਸੰਭਾਲ ਕਰਦੇ ਹੋਏ ਪਿਛਲੇ ਸਮੇਂ ਦੌਰਾਨ ਜ਼ਿਲ੍ਹੇ ਵਿੱਚ ਤਕਰੀਬਨ 1300 ਕਿਸਾਨ ਗਰੁੱਪਾਂ, ਪੰਚਇਤਾਂ ਅਤੇ ਸਹਿਕਾਰੀ ਸਭਾਵਾ ਨੂੰ ਖੇਤੀ ਮਸ਼ੀਨਾ ਸਬਸਿਡੀ ‘ਤੇ ਮੁੱਹਇਆ ਕਰਵਾਇਆ ਜਾ ਚੁੱਕਿਆ ਹਨ ਅਤੇ ਜ਼ਿਲ੍ਹੇ ਅਧੀਨ ਬਹੁਤ ਸਾਰੇ ਕਿਸਾਨਾ ਨੇ ਕਣਕ ਦੀ ਬਿਜਾਈ ਹੈਪੀ ਸੀਡਰ ਜਾਂ ਸੁਪਰਸੀਡਰ ਰਾਂਹੀ ਕੀਤੀ ਹੈ। ਉਹਨਾ ਕਿਹਾ ਕਿ ਇਸ ਕੈਂਪ ਵਿੱਚ ਸ਼ਾਮਿਲ ਕਿਸਾਨਾ ਨੂੰ ਅਜਿਹੇ ਕਾਮਯਾਬ ਕਿਸਾਨ ਜਿਹਨਾ ਵੱਲੋਂ ਝੋਨੇ ਦੀ ਪਰਾਲੀ ਜ਼ਮੀਨ ਵਿੱਚ ਵਹਾ ਕੇ ਕਣਕ ਜਾਂ ਅਲੂਆਂ ਦੀ ਕਾਸ਼ਤ ਕੀਤੀ ਗਈ ਹੈ ਨਾਲ ਰੂਬਰੂ ਵੀ ਕਰਵਾਇਆ ਜਾਵੇਗਾ। ਇਸ ਕੈਂਪ ਵਿੱਚ ਵਿਸ਼ੇਸ਼ ਤੌਰ ਤੇ ਕਣਕ ਦੀ ਫਸਲ ਦੀ ਸੁੱਚਜੀ ਸੰਭਾਲ ਅਤੇ ਕੀੜੇ ਮਕੋੜੇ ਅਤੇ ਬੀਮਾਰੀਆਂ ਆਦਿ ਦੀ ਰੋਕਥਾਮ ਲਈ ਖੇਤੀ ਮਾਹਿਰ ਕਿਸਾਨਾ ਨੂੰ ਜਾਣਕਾਰੀਆਂ ਦੇਣਗੇ। ਡਾ. ਸੁਰਿੰਦਰ ਸਿੰਘ ਨੇ ਜ਼ਿਲ੍ਹਾ ਜਲੰਧਰ ਦੇ ਸਮੂਹ ਕਿਸਾਨ ਵੀਰਾਂ ਅਤੇ ਬੀਬੀਆਂ ਨੂੰ ਅੱਜ ਇਸ ਕੈਂਪ ਵਿੱਚ ਪੁੱਜਣ ਦੀ ਬੇਨਤੀ ਕੀਤੀ ਹੈ।ਇਸ ਮੌਕੇ ਤੇ ਡਾ. ਨਰੇਸ਼ ਕੁਮਾਰ ਗੁਲਾਟੀ ਖੇਤੀਬਾੜੀ ਅਫਸਰ ਕਮ ਸੰਪਰਕ ਅਫਸਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜਲੰਧਰ ਤੇ ਹੋਰ ਹਾਜ਼ਰ ਸਨ।



