
ਗਗਨੇਸ਼ ਕੁਮਾਰ ਸ਼ਰਮਾ ਪੀਪੀਐੱਸ ਨੂੰ ਜਲੰਧਰ ਟ੍ਰੈਫਿਕ ਪੁਲਿਸ ਦੀ ਕਮਾਨ, ਏਡੀਸੀਪੀ ਟ੍ਰੈਫਿਕ ਦਾ ਸੰਭਾਲਿਆ ਚਾਰਜ
ਏਡੀਸੀਪੀ ਨੇ ਕਿਹਾ ਕਿ ਆਉਣ ਵਾਲੇ ਧੁੰਦ ਦੇ ਸੀਜ਼ਨ ਦੇ ਮੱਦੇਨਜ਼ਰ ਟਰੈਫਿਕ ਪੁਲਿਸ ਵੱਲੋਂ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ
ਜਲੰਧਰ (ਅਮਰਜੀਤ ਸਿੰਘ ਲਵਲਾ)
ਪੀਪੀਐਸ ਗਗਨੇਸ਼ ਕੁਮਾਰ ਸ਼ਰਮਾ ਨੂੰ ਹੁਣ ਜਲੰਧਰ ਟਰੈਫਿਕ ਪੁਲੀਸ ਦੀ ਕਮਾਨ ਸੌਂਪੀ ਗਈ ਹੈ। ਗਗਨੇਸ਼ ਕੁਮਾਰ ਸ਼ਰਮਾ ਨੇ ਏਡੀਸੀਪੀ ਟ੍ਰੈਫਿਕ ਜਲੰਧਰ ਦਾ ਅਹੁਦਾ ਸੰਭਾਲ ਲਿਆ ਹੈ। ਦੱਸ ਦੇਈਏ ਕਿ ਗਗਨੇਸ਼ ਕੁਮਾਰ ਸ਼ਰਮਾ ਲੰਬੇ ਸਮੇਂ ਤੋਂ ਜਲੰਧਰ ਵਾਸੀਆਂ ਨੂੰ ਪੁਲਿਸ ਸੇਵਾਵਾਂ ਦੇ ਰਹੇ ਹਨ। ਉਹ ਇਸ ਤੋਂ ਪਹਿਲਾਂ ਜਲੰਧਰ ਟਰੈਫਿਕ ਪੁਲਿਸ ਵਿੱਚ ਏਡੀਸੀਪੀ ਜਿਸ ਕਾਰਨ ਸ਼ਰਮਾ ਨੂੰ ਸ਼ਹਿਰ ਦੀ ਪੂਰੀ ਜਾਣਕਾਰੀ ਅਤੇ ਤਜਰਬਾ ਹੈ। ਪ੍ਰੈਸ ਨਾਲ ਗੱਲਬਾਤ ਕਰਦਿਆਂ ਗਗਨੇਸ਼ ਸ਼ਰਮਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਧੁੰਦ ਵਧਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਜਲੰਧਰ ਟ੍ਰੈਫਿਕ ਪੁਲਿਸ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇਗੀ। ਪੁਲਿਸ ਕਮਿਸ਼ਨਰ ਜਲੰਧਰ ਨੇ ਦੱਸਿਆ ਕਿ ਇਸ ਤਹਿਤ ਵਾਹਨਾਂ ‘ਤੇ ਰਿਫਲੈਕਟਰ ਲਗਾਏ ਜਾਣਗੇ ਤਾਂ ਜੋ ਵਾਹਨ ਹਾਦਸਿਆਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਟਰੈਕਟਰ ਟਰਾਲੀਆਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਅਤੇ ਇਸ ਜਾਗਰੂਕਤਾ ਮੁਹਿੰਮ ਵਿੱਚ ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ ਦਾ ਸਹਿਯੋਗ ਲਿਆ ਜਾਵੇਗਾ। ਗਗਨੇਸ਼ ਸ਼ਰਮਾ ਨੇ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਟ੍ਰੈਫਿਕ ਨੂੰ ਸੁਚਾਰੂ ਰੱਖਣ ਲਈ ਟ੍ਰੈਫਿਕ ਪੁਲਿਸ ਨੂੰ ਸਹਿਯੋਗ ਦੇਣਗੇ।



