JalandharPunjab

ਗਾਇਕ ਨੌਜਵਾਨ ਹੈਰੋਇਨ ਸਮੇਤ ਚੜ੍ਹਿਆ ਪੁਲਿਸ ਅੜਿੱਕੇ

2015 ‘ਚ ਸਮੈਕ ਸਮੇਤ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਕੀਤਾ ਸੀ ਕਾਬੂ
ਜਲੰਧਰ (ਅਮਰਜੀਤ ਸਿੰਘ ਲਵਲਾ)
ਜਲੰਧਰ ਕਮਿਸ਼ਨਰੇਟ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਯੂਨਿਟ ਦੀ ਪੁਲਿਸ ਨੇ ਕਾਰਪੇਂਟਰ ਤੋਂ ਗਾਇਕ ਬਣੇ ਨੌਜਵਾਨ ਨੂੰ ਲੱਖਾਂ ਰੁਪਏ ਦੀ ਹੈਰੋਇਨ ਸਮੇਤ ਕਾਬੂ ਕੀਤਾ। ਉਕਤ ਨੌਜਵਾਨ ਨਸ਼ਾ ਸਮੱਗਲਿੰਗ ਦੇ ਮਾਮਲੇ ‘ਚ 5 ਸਾਲ ਤੱਕ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਪੈਰੋਲ ‘ਤੇ ਆਇਆ ਹੋਇਆ ਸੀ। ਪੁਲਿਸ ਕਮਿਸ਼ਨਰ ਡਾ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਸਪੈਸ਼ਲ ਆਪ੍ਰੇਸ਼ਨ ਯੂਨਿਟ ਦੇ ਮੁਖੀ ਸਬ ਇੰਸਪੈਕਟਰ ਅਸ਼ੋਕ ਕੁਮਾਰ ਦੀ ਅਗਵਾਈ ਹੇਠ ਪੁਲਿਸ ਪਾਰਟੀ ਵਾਈ ਪੁਆਇੰਟ ਮਿਸ਼ਨ ਕੰਪਾਊਂਡ ਲਾਗੇ ਗਸ਼ਤ ਕਰ ਰਹੀ ਸੀ ਕਿ ਇਕ ਨੌਜਵਾਨ ਜੋ ਕਿ ਪੈਦਲ ਆ ਰਿਹਾ ਸੀ, ਜਦੋਂ ਪੁਲਿਸ ਪਾਰਟੀ ਨੂੰ ਦੇਖਿਆ ਤਾਂ ਉਹ ਇਕਦਮ ਘਬਰਾ ਗਿਆ ਅਤੇ ਵਾਪਸ ਮੁੜਨ ਲੱਗਾ।
ਸ਼ੱਕ ਪੈਣ ‘ਤੇ ਪੁਲਿਸ ਪਾਰਟੀ ਨੇ ਉਸ ਨੂੰ ਰੋਕ ਕੇ ਨਾਂ ਪੁੱਛਿਆ। ਉਸ ਨੇ ਆਪਣਾ ਨਾਂ ਅਸ਼ਵਨੀ ਕੁਮਾਰ ਵਾਸੀ ਪਿੰਡ ਢੱਡਾ ਹਾਲ ਵਾਸੀ ਗੁਰਾਇਆ ਦੱਸਿਆ। ਜਦ ਪੁਲਿਸ ਪਾਰਟੀ ਨੇ ਉਸ ਦੀ ਤਲਾਸ਼ੀ ਲਈ ਤਾਂ ਉਸ ਦੀ ਜੇਬ ‘ਚੋਂ 110 ਗ੍ਰਾਮ ਹੀਰੋਇਨ ਬਰਾਮਦ ਹੋਈ। ਉਸ ਨੂੰ ਗ੍ਰਿਫਤਾਰ ਕਰਕੇ ਮਾਮਲਾ ਦਰਜ ਕਰ ਲਿਆ ਗਿਆ। ਅਦਾਲਤ ਨੇ ਉਸ ਦਾ 2 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ। ਪੁਲੀਸ ਕਮਿਸ਼ਨਰ ਡਾ. ਗਿੱਲ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਵਿੱਚ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਉਹ ਪਹਿਲਾਂ ਕਾਰਪੇਂਟਰ ਦਾ ਕੰਮ ਕਰਦਾ ਸੀ ‘ਤੇ ਉਸ ਤੋਂ ਬਾਅਦ ਉਹ ਐੰਸ ਢੰਡਾ ਨਾਂ ‘ਤੇ ਸਿੰਗਰ ਬਣਗਿਆ। ਦਿੱਲੀ ਦੇ ਸਪੈਸ਼ਲ ਸੈੱਲ ਦੀ ਪੁਲਿਸ ਨੇ ਉਸ ਨੂੰ 500 ਗ੍ਰਾਮ ਸਮੈਕ ਸਮੇਤ ਕਾਬੂ ਕੀਤਾ ਸੀ, ਜਿਸ ਮਾਮਲੇ ‘ਚ ਉਹ 5 ਸਾਲ ਜੇਲ੍ਹ ਵਿੱਚ ਰਹਿਣ ਤੋਂ ਬਾਅਦ 7-8 ਮਹੀਨੇ ਪਹਿਲਾਂ ਹੀ ਪੈਰੋਲ ‘ਤੇ ਬਾਹਰ ਆਇਆ ਸੀ। ਆਰਥਿਕ ਤੰਗੀ ਕਾਰਨ ਉਹ ਨਸ਼ਾ ਵੇਚਣ ਲੱਗ ਗਿਆ। ਉਨ੍ਹਾਂ ਦੱਸਿਆ ਕਿ ਫੜੇ ਗਏ ਮੁਲਜ਼ਮ ਖਿਲਾਫ ਵੱਖ-ਵੱਖ ਥਾਣਿਆਂ ‘ਚ ਕਈ ਅਪਰਾਧਿਕ ਮਾਮਲੇ ਦਰਜ ਹਨ। ਉਨ੍ਹਾਂ ਦੱਸਿਆ ਕਿ ਰਿਮਾਂਡ ਦੌਰਾਨ ਪੁੱਛ ਗਿੱਛ ਕਰ ਕੇ ਉਸ ਦੇ ਨੈੱਟਵਰਕ ਨੂੰ ਤੋੜਿਆ ਜਾਵੇਗਾ।

Related Articles

Leave a Reply

Your email address will not be published. Required fields are marked *

Back to top button
error: Content is protected !!