
*ਸੁਸਾਇਟੀ ਵੱਲੋਂ ਜ਼ਿਲ੍ਹੇ ’ਚ ਸਾਹਿਤ ‘ਤੇ ਕਲਾ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਸਲਾਹਕਾਰ ਕਮੇਟੀਆਂ ਦਾ ਗਠਨ*
ਜਲੰਧਰ *ਗਲੋਬਲ ਆਜਤੱਕ*
ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਕਲਚਰਲ ‘ਤੇ ਲਿਟਰੇਰੀ ਸੁਸਾਇਟੀ ਘਨਸ਼ਿਆਮ ਥੋਰੀ ਦੀ ਅਗਵਾਈ ਵਿੱਚ ਗੁਰਮੀਤ ਸਿੰਘ ਨੂੰ ਸਰਬਸੰਮਤੀ ਨਾਲ ਜ਼ਿਲ੍ਹਾ ਕਲਚਰਲ ‘ਤੇ ਲਿਟਰੇਰੀ ਸੁਸਾਇਟੀ ਵਿਰਸਾ ਵਿਹਾਰ ਦਾ ਸਕੱਤਰ ਨਿਯੁਕਤ ਕੀਤਾ ਗਿਆ।
ਇਸ ਦੌਰਾਨ ਨਵ ਨਿਯੁਕਤ ਸਕੱਤਰ ਗੁਰਮੀਤ ਸਿੰਘ ਨੇ ਡਿਪਟੀ ਕਮਿਸ਼ਨਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ ਅਤੇ ਜਿਲ੍ਹੇ ਵਿੱਚ ਸੱਭਿਆਚਾਰਕ ਅਤੇ ਸਾਹਿਤਕ ਸਰਗਰਮੀਆਂ ਨੂੰ ਉਤਸ਼ਾਹਿਤ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਸ ਮੌਕੇ ਮੇਜਰ ਜਨਰਲ ਬਲਵਿੰਦਰ ਸਿੰਘ (ਸੇਵਾ ਮੁਕਤ), ਕੈਪਟਨ ਆਈਐਸ ਧਾਮੀ, ਐਸਐਸ ਅਜਮਲ, ਦੀਪਕ ਬਾਲੀ, ਡਾ. ਲਖਵਿੰਦਰ ਜੋਹਲ, ਸਤਨਾਮ ਮਾਣਕ, ਬਾਸੂਦੇਬ ਬਿਸਬਾਸ, ਅਰੁਣ ਮਿਸ਼ਰਾ, ਗੁਰਦੀਸ਼ ਪਨੂੰ, ਅੰਕੁਰ ਸ਼ਰਮਾ ਅਤੇ ਵੱਖ-ਵੱਖ ਕਾਲਜਾਂ ਦੇ ਪ੍ਰਤੀਨਿਧੀ ਮੌਜੂਦ ਸਨ।



