Latest News

ਗੈਰ ਜ਼ਿੰਮੇਵਾਰ ‘ਤੇ ਬਦਸਲੂਕੀ ਵਤੀਰੇ ਕਾਰਨ ਐਮਐਲਏ ਸ਼ੀਤਲ ਅੰਗੂਰਾਲ ਦਾ ਫੂਕਿਆ ਜਾਵੇਗਾ ਪੁਤਲਾ

ਦਫ਼ਤਰਾਂ ਵਿੱਚ ਐਮਐਲਏ ਦੀ ਬੇਲੋੜੀ ਦਖਲਅੰਦਾਜੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ—ਸੁਖਜੀਤ ਸਿੰਘ, ਤੇਜਿੰਦਰ ਸਿੰਘ ਨੰਗਲ
ਜਲੰਧਰ ਗਲੋਬਲ ਆਜਤੱਕ
ਜੁਆਇੰਟ ਐਕਸ਼ਨ ਕਮੇਟੀ ਵੱਲੋਂ ਫੈਸਲਾ ਕੀਤਾ ਕਿ ਜਲੰਧਰ ਵੈਸਟ ਦੇ ਐਮਐਲਏ ਸ਼ੀਤਲ ਅੰਗੂਰਾਲ ਵੱਲੋਂ ਡੀਸੀ ਦਫ਼ਤਰ ਜਲੰਧਰ ਵਿਖੇ ਜਾ ਕੇ ਚੈਕਿੰਗ ਦੇ ਬਹਾਨੇ ਮੁਲਾਜ਼ਮਾਂ ‘ਤੇ ਅਧਿਕਾਰੀਆਂ ਨਾਲ ਗੈਰ ਜ਼ਿੰਮੇਵਾਰ ਤੇ ਬਦਸਲੂਕੀ ਵਾਲਾ ਵਤੀਰਾ ਵਰਤਿਆ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੁਖਜੀਤ ਸਿੰਘ, ਪ੍ਰਧਾਨ ਜੁਆਇੰਟ ਐਕਸ਼ਨ ਕਮੇਟੀ ਅਤੇ ਤੇਜਿੰਦਰ ਸਿੰਘ ਨੰਗਲ ਜਨਰਲ ਸਕੱਤਰ ਨੇ ਦੱਸਿਆ ਕਿ ਐਮਐਲਏ ਸ਼ੀਤਲ ਅੰਗੂਰਾਲ ਵੱਲੋਂ ਡੀਸੀ ਦਫ਼ਤਰ ਦੇ ਕਰਮਚਾਰੀਆਂ ‘ਤੇ ਬਿਨਾਂ ਕਿਸੇ ਸਬੂਤ ਦੇ ਕੁਰੱਪਸ਼ਨ ਦੇ ਦੋਸ਼ ਲਗਾਏ ਗਏ ਹਨ। ਜਿਸ ਸੰਬੰਧੀ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਵੱਲੋਂ ਸੋਮਵਾਰ 25 ਜੁਲਾਈ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਕਸ਼ਨ ਦਿੰਦੇ ਹੋਏ ਜੁਆਇੰਟ ਐਕਸ਼ਨ ਕਮੇਟੀ ਵੱਲੋਂ ਸਹਿਯੋਗ ਦੀ ਮੰਗ ਕੀਤੀ ਹੈ। ਜਿਸ ਤੇ ਜੁਆਇੰਟ ਐਕਸ਼ਨ ਕਮੇਟੀ ਦੇ ਸਾਰੇ ਅਹੁਦੇਦਾਰਾਂ ਵੱਲੋਂ ਸੋਮਵਾਰ ਨੂੰ ਸਹਿਕਾਰਤਾ ਭਵਨ ਵਿਖੇ ਇਕੱਠੇ ਹੋਣ ਉਪਰੰਤ ਬਾਈਕ ਰੈਲੀ ਕਰਕੇ ਐਮਐਲਏ ਸ਼ੀਤਲ ਅੰਗੂਰਾਲ ਦਾ ਪੁਤਲਾ ਸ਼ਹਿਰ ਵਿੱਚ ਘੁੰਮਾ ਕੇ ਡੀਸੀ ਦਫ਼ਤਰ ਦੇ ਬਾਹਰ ਫੂਕੇ ਜਾਣ ਦਾ ਫ਼ੈਸਲਾ ਕੀਤਾ ਹੈ। ਜਿਲ੍ਹਾ ਪ੍ਰਸਾਸ਼ਨ ਕੋਲੋਂ ਇਹ ਮੰਗ ਕੀਤੀ ਜਾਂਦੀ ਹੈ ਕਿ ਇਸ ਸਾਰੀ ਕਾਰਵਾਈ ਵਿੱਚ ਸ਼ਾਮਿਲ ਜਿੰਮੇਵਾਰ ਵਿਅਕਤੀਆਂ, ਝੂਠੀਆਂ ਖਬਰਾ ਲਗਾਉਣ ਵਾਲੇ ਮੀਡੀਆ ਕਰਮੀਆ, ਸਰਕਾਰੀ ਕੰਮ ਵਿੱਚ ਵਿਘਨ ਪਾਉਣ ਅਤੇ ਸਰਕਾਰੀ ਕਰਮਚਾਰੀਆਂ ਨੂੰ ਧਮਕਾਉਣ ਲਈ ਬਣਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਵਾਇਆ ਜਾਵੇ। ਜੇਕਰ ਪ੍ਰਸ਼ਾਸਨ ਵੱਲੋਂ ਫਿਰ ਵੀ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਜੁਆਇੰਟ ਐਕਸ਼ਨ ਕਮੇਟੀ ਵੱਲੋਂ ਸਾਝੇ ਤੋਰ ਤੇ ਸ਼ੰਘਰਸ਼ ਨੂੰ ਹੋਰ ਤੇਜ ਕੀਤਾ ਜਾਵੇਗਾ। ਜਿਸ ਦੀ ਸਾਰੀ ਜ਼ਿੰਮੇਵਾਰੀ ਜਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਤੇ ਸੁਖਜੀਤ ਸਿੰਘ, ਪ੍ਰਧਾਨ ਤੇਜਿੰਦਰ ਸਿੰਘ ਨੰਗਲ, ਜਨਰਲ ਸਕੱਤਰ ਅਮਨਦੀਪ ਸਿੰਘ, ਜੋਰਾਵਰ ਸਿੰਘ, ਕਿਰਪਾਲ ਸਿੰਘ (ਸਾਰੇ ਸੀਨੀਅਰ ਮੀਤ ਪ੍ਰਧਾਨ) ਪਵਨ ਕੁਮਾਰ, ਜਸਵਿੰਦਰ ਸਿੰਘ ਹਾਜ਼ਰ ਸਨ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!