JalandharPunjab

ਘਰ-ਘਰ ਰੋਜ਼ਗਾਰ ‘ਤੇ ਕਾਰੋਬਾਰ ਮਿਸ਼ਨ’ ਤਹਿਤ ਜ਼ਿਲ੍ਹੇ ਵਿੱਚ 9 ਸਤੰਬਰ ਤੋਂ 17 ਸਤੰਬਰ ਲਗਾਏ ਜਾਣਗੇ ਰੋਜ਼ਗਾਰ ਮੇਲੇ

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵੱਲੋਂ ਰੋਜ਼ਗਾਰ ਮੇਲੇ ਦੇ ਸੁਚੱਜੇ ਆਯੋਜਨ ਲਈ ਸਬੰਧਤ ਵਿਭਾਗਾਂ ਨਾਲ ਮੀਟਿੰਗ, ਵੱਧ ਤੋਂ ਵੱਧ ਅਸਾਮੀਆਂ ਇਕੱਤਰ ਕਰਨ ਦੀਆਂ ਦਿੱਤੀਆਂ ਹਦਾਇਤਾਂ ਜਲੰਧਰ (ਅਮਰਜੀਤ ਸਿੰਘ ਲਵਲਾ)

ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਦੇ ਮੰਤਵ ਨਾਲ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਜਲੰਧਰ ਵੱਲੋਂ 9 ਸਤੰਬਰ 2021 ਤੋਂ 17 ਸਤੰਬਰ 2021 ਤੱਕ ਜ਼ਿਲ੍ਹੇ ਵਿੱਚ ਮੈਗਾ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸੀਈਓ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਜਲੰਧਰ ਜਸਪ੍ਰੀਤ ਸਿੰਘ ਨੇ ਰੋਜ਼ਗਾਰ ਮੇਲੇ ਦੇ ਸੁਚਾਰੂ ਢੰਗ ਨਾਲ ਆਯੋਜਨ ਅਤੇ ਢੁੱਕਵੀਂ ਵਿਉਂਤਬੰਦੀ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ‘ਘਰ-ਘਰ ਰੋਜ਼ਗਾਰ ‘ਤੇ ਕਾਰੋਬਾਰ ਮਿਸ਼ਨ’ ਤਹਿਤ ਮੈਗਾ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਰਾਹੀਂ ਜ਼ਿਲ੍ਹੇ ਦੇ ਬੇਰੋਜ਼ਗਾਰ ਲੜਕੇ-ਲੜਕੀਆਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਅਧਿਕਾਰੀਆਂ ਨੂੰ ਉਨ੍ਹਾਂ ਨਾਲ ਸਬੰਧਤ ਪ੍ਰਾਈਵੇਟ ਏਜੰਸੀਆਂ, ਅਦਾਰਿਆਂ ਪਾਸੋਂ ਅਸਾਮੀਆਂ ਇਕੱਤਰ ਕਰਨ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਰੋਜ਼ਗਾਰ ਮੇਲੇ ਦੌਰਾਨ ਇਹ ਅਸਾਮੀਆਂ ਉਮੀਦਵਾਰਾਂ ਨੂੰ ਆਫ਼ਰ ਕੀਤੀਆਂ ਜਾ ਸਕਣ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਦੇ ਅਵਸਰ ਪ੍ਰਦਾਨ ਕਰ ਕੇ ਉਨ੍ਹਾਂ ਨੂੰ ਆਤਮ ਨਿਰਭਰ ਬਣਨ ਵਿੱਚ ਮਦਦ ਕੀਤੀ ਜਾ ਸਕੇ। ਜਸਪ੍ਰੀਤ ਸਿੰਘ ਨੇ ਇਸ ਮੌਕੇ ਬਿਊਰੋ ਦੀ ਸਮੂਹ ਟੀਮ ਨੂੰ ਵੀ ਹਦਾਇਤ ਕੀਤੀ ਕਿ ਹੋਰ ਵੱਖ-ਵੱਖ ਪ੍ਰਾਈਵੇਟ ਨਿਯੋਜਕਾਂ ਨਾਲ ਸੰਪਰਕ ਕਰ ਕੇ ਵੱਧ ਤੋਂ ਵੱਧ ਅਸਾਮੀਆਂ ਇਕੱਤਰ ਕੀਤੀਆਂ ਜਾਣ ਤਾਂ ਜੋ ਇਸ ਮੈਗਾ ਰੋਜ਼ਗਾਰ ਮੇਲੇ ਵਿੱਚ ਪਹੁੰਚਣ ਵਾਲਾ ਕੋਈ ਵੀ ਯੋਗ ਉਮੀਦਵਾਰ ਰੋਜ਼ਗਾਰ ਤੋਂ ਵਾਂਝਾ ਨਾ ਰਹੇ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਮੇਲੇ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ ਲਈ ਵੀ ਕਿਹਾ ਤਾਂ ਜੋ ਇਨ੍ਹਾਂ ਰਾਹੀਂ ਰੋਜ਼ਗਾਰ ਪ੍ਰਾਪਤ ਕਰ ਕੇ ਨੌਜਵਾਨ ਸਵੈ-ਨਿਰਭਰ ਬਣ ਸਕਣ। ਮੀਟਿੰਗ ਦੌਰਾਨ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!