JalandharPunjab

ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਕੀਤੇ ਠੋਸ ਯਤਨਾਂ ਨੂੰ ਪਿਆ ਬੂਰ, ਸ਼ਹਿਰ ਨੌਜਵਾਨ ਲੜਕੇ ‘ਤੇ ਲੜਕੀ ਦੀ ਉੱਚ ਤਨਖਾਹ ਪੈਕੇਜਾਂ ‘ਤੇ ਮਾਈਕਰੋਸੌਫਟ ਵਿੱਚ ਚੋਣ—ਵਧੀਕ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ

ਸੂਬਾ ਸਰਕਾਰ ਨੇ ਦੋਵਾਂ ਨੂੰ ਦਿੱਤੀ ਮੁਬਾਰਕਬਾਦ, ਅਜਿਹੀਆਂ ਹੋਰ ਪਲੇਸਮੈਂਟਾਂ ਕਰਵਾਉਣ ਦੀ ਵਚਨਬੱਧਤਾ ਦੁਹਰਾਈ
ਜਲੰਧਰ (ਅਮਰਜੀਤ ਸਿੰਘ ਲਵਲਾ)                        ਪ੍ਰਮੁੱਖ ਪ੍ਰੋਗਰਾਮ ‘ਘਰ-ਘਰ ਰੋਜ਼ਗਾਰ ‘ਤੇ ਕਰੋਬਾਰ’ ਮਿਸ਼ਨ ਤਹਿਤ ਸੂਬਾ ਸਰਕਾਰ ਵੱਲੋਂ ਕੀਤੇ ਠੋਸ ਯਤਨਾਂ ਸਦਕਾ ਸ਼ਹਿਰ ਨੌਜਵਾਨ ਲੜਕੇ ‘ਤੇ ਲੜਕੀ ਦੀ ਆਈਟੀ ਦੀ ਦਿੱਗਜ ਕੰਪਨੀ ਮਾਈਕਰੋਸੌਫਟ ਵੱਲੋਂ ਉੱਚ ਤਨਖਾਹ ਪੈਕੇਜਾਂ ‘ਤੇ ਚੋਣ ਕੀਤੀ ਗਈ ਹੈ।

ਵਰਚੁਅਲ ਸਨਮਾਨ ਸਮਾਰੋਹ ਦੌਰਾਨ ਦਿਸ਼ਿਕਾ ਅਤੇ ਅਯਾਨ ਚਾਵਲਾ ਨੂੰ ਮੁਬਾਰਕਬਾਦ ਦਿੰਦਿਆਂ ਪੰਜਾਬ ਸਰਕਾਰ ਦੇ ਸਲਾਹਕਾਰ ਡਾ. ਸੰਦੀਪ ਸਿੰਘ ਕੌਰਾ ਨੇ ਇਨ੍ਹਾਂ ਦੋਵਾਂ ਨੂੰ ਇੰਨਾ ਵੱਡਾ ਰੋਜ਼ਗਾਰ ਦਾ ਮੌਕਾ ਪ੍ਰਦਾਨ ਕਰਨ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀਬੀਈਈ) ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਦੀ ਸਫ਼ਲਤਾ ਨੇ ਇਨ੍ਹਾਂ ਦੇ ਮਾਪਿਆਂ, ਅਧਿਆਪਕਾਂ, ਦੋਸਤਾਂ ਦਾ ਸਿਰ ਮਾਣ ਨਾਲ ਉੱਚਾ ਕਰ ਦਿੱਤਾ ਹੈ ਅਤੇ ਇਨ੍ਹਾਂ ਦੇ ਫੈਕਲਟੀ ਮੈਂਬਰਾਂ ਦੇ ਨਾਲ-ਨਾਲ ਡੀਬੀਈਈ ਦੇ ਅਧਿਕਾਰੀ ਵੀ ਆਪਣੀਆਂ ਕੋਸ਼ਿਸ਼ਾਂ ਲਈ ਸ਼ਲਾਘਾ ਦੇ ਪਾਤਰ ਹਨ।
ਡੀਬੀਈਈ ਵਿਖੇ ਵਧੀਕ ਡਿਪਟੀ ਕਮਿਸ਼ਨਰ ਕਮ ਸੀਈਓ ਜਸਪ੍ਰੀਤ ਸਿੰਘ ਨੇ ਕਿਹਾ ਕਿ ਇਸ ਭਰਤੀ ਨਾਲ ਵਿਭਾਗ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਬਿਹਤਰੀਨ ਮੌਕੇ ਪ੍ਰਦਾਨ ਕਰਨ ਲਈ ਕੀਤੇ ਜਾ ਰਹੇ ਯਤਨਾਂ ਵਿੱਚ ਹੋਰ ਤੇਜ਼ੀ ਆਵੇਗੀ ਕਿਉਂਕਿ ਇਹ ਸਨਮਾਨ ਜ਼ਿਲ੍ਹੇ ਵਿੱਚ ਅਜਿਹੇ ਹੋਰ ਕੈਂਪਾਂ ਦੇ ਆਯੋਜਨ ਲਈ ਪ੍ਰੇਰਨਾ ਵਜੋਂ ਕੰਮ ਕਰੇਗਾ। ਉਨ੍ਹਾਂ ਡੀਬੀਈਈ ਦੇ ਅਧਿਕਾਰੀਆਂ ਨੂੰ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਅਜਿਹੇ ਹੋਰ ਮੌਕੇ ਪ੍ਰਦਾਨ ਕਰਕੇ ਘਰ-ਘਰ ਰੋਜ਼ਗਾਰ ਪ੍ਰੋਗਰਾਮ ਨੂੰ ਜ਼ਿਲ੍ਹੇ ਵਿੱਚ ਵੱਡੇ ਪੱਧਰ ‘ਤੇ ਸਫ਼ਲ ਬਣਾਉਣ ਲਈ ਨਵੇਂ ਜੋਸ਼ ਅਤੇ ਜਨੂੰਨ ਨਾਲ ਸਖ਼ਤ ਮਿਹਨਤ ਕਰਨ ਲਈ ਕਿਹਾ।
ਮਾਈਕਰੋਸੌਫਟ ਕਾਰਪੋਰੇਸ਼ਨ ਤੋਂ ਸੋਨੀਆ ਸਹਿਗਲ ਨੇ ਸਮਾਗਮ ਵਿੱਚ ਹਿੱਸਾ ਲੈਂਦਿਆਂ ਕੰਪਨੀ ਵਿੱਚ ਨਵੇਂ ਭਰਤੀ ਹੋਏ ਦੋਵਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਪਲੇਸਮੈਂਟ ਨੌਜਵਾਨਾਂ ਨਾਲ ਜੁੜਨ ਪ੍ਰਤੀ ਮਾਈਕਰੋਸੌਫਟ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਆਯੋਜਿਤ ਕੀਤੇ ਜਾ ਰਹੇ ਕੈਂਪਾਂ ਦੌਰਾਨ ਅਜਿਹੀਆਂ ਹੋਰ ਪਲੇਸਮੈਂਟਾਂ ਕੀਤੀਆਂ ਜਾਣਗੀਆਂ।
ਜ਼ਿਲ੍ਹਾ ਪ੍ਰਸ਼ਾਸਨ, ਜਲੰਧਰ ਅਤੇ ਅਧਿਆਪਕਾਂ ਦਾ ਧੰਨਵਾਦ ਕਰਦਿਆਂ ਦਿਸ਼ਿਕਾ ਅਤੇ ਅਯਾਨ ਨੇ ਕਿਹਾ ਕਿ ਇਹ ਭਰਤੀ ਉਨ੍ਹਾਂ ਲਈ ਇੱਕ ਸੁਪਨੇ ਦੇ ਸਾਕਾਰ ਹੋਣ ਵਾਂਗ ਹੈ । ਉਨ੍ਹਾਂ ਕੰਪਨੀ ਵੱਲੋਂ ਦਿੱਤੇ ਸਮੁੱਚੇ ਕਾਰਜ ਵਿੱਚ ਸਰਬਓਤਮ ਯਤਨ ਕਰਨ ਦਾ ਭਰੋਸਾ ਦਿਵਾਉਣ ਤੋਂ ਇਲਾਵਾ ਉਨ੍ਹਾਂ ਦਾ ਧੰਨਵਾਦ ਪ੍ਰਗਟ ਕੀਤਾ।
ਜ਼ਿਕਰਯੋਗ ਹੈ ਕਿ ਐਨਆਈਟੀ, ਦੀ ਵਿਦਿਆਰਥਣ ਦਿਸ਼ਿਕਾ ਦੀ ਚੋਣ 42 ਲੱਖ ਰੁਪਏ ਪ੍ਰਤੀ ਸਾਲ ਪੈਕੇਜ ‘ਤੇ ਕੀਤੀ ਗਈ ਹੈ ਜਦਕਿ ਡੀਏਵੀ ਯੂਨੀਵਰਸਿਟੀ ਦੇ ਅਯਾਨ ਨੂੰ 12 ਲੱਖ ਰੁਪਏ ਦੇ ਪੈਕੇਜ ‘ਤੇ ਚੁਣਿਆ ਗਿਆ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਜਲਦ ਹੀ ਜਲੰਧਰ ਪ੍ਰਸ਼ਾਸਨ ਵੱਲੋਂ ਐਨਆਈਟੀ, ਜਲੰਧਰ ਦੇ ਸਹਿਯੋਗ ਨਾਲ ਇੱਕ ਕਰੀਅਰ ਕਾਊਂਸਲਿੰਗ ਪ੍ਰੋਗਰਾਮ ਸ਼ੁਰੂ ਕੀਤਾ ਜਾਵੇਗਾ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!