ActionDiscussionJalandharPunjab

ਘੱਲੂਘਾਰਾ ਦਿਵਸ ਦੇ ਮੱਦੇਨਜ਼ਰ ਜ਼ਿਲ੍ਹੇ ’ਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ, 20 ਡਿਊਟੀ ਮੈਜਿਸਟ੍ਰੇਟ ਤਾਇਨਾਤ, 32 ਨਾਕੇ ਸਥਾਪਤ

ਸਿਵਲ 'ਤੇ ਪੁਲਿਸ ਪ੍ਰਸ਼ਾਸਨ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਵਚਨਬੱਧ

ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ’ਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ—ਡਿਪਟੀ ਕਮਿਸ਼ਨਰ
ਜਲੰਧਰ ਗਲੋਬਲ ਆਜਤੱਕ
ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅੱਜ ਕਿਹਾ ਕਿ 6 ਜੂਨ ਨੂੰ ਘੱਲੂਘਾਰਾ ਦਿਵਸ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਸਖ਼ਤ ਸੁਰੱਖਿਆ ਪ੍ਰਬੰਧ ਯਕੀਨੀ ਬਣਾਏ ਗਏ ਹਨ ਅਤੇ ਕਿਸੇ ਨੂੰ ਵੀ ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਘੱਲੂਘਾਰਾ ਦਿਵਸ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੁੱਖ ਸਕੱਤਰ ਅਨਿਰੁੱਧ ਤਿਵਾੜੀ ਦੀ ਪ੍ਰਧਾਨਗੀ ਹੇਠ ਵੀਡੀਓ ਕਾਨਫਰੰਸ ਰਾਹੀਂ ਹੋਈ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਪੁਲਿਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਅਤੇ ਐਸਐਸਪੀ. ਸਵਪਨ ਸ਼ਰਮਾ ਸਮੇਤ ਮੁੱਖ ਸਕੱਤਰ ਨੂੰ ਜ਼ਿਲ੍ਹੇ ਵਿੱਚ ਸੁਰੱਖਿਆ ਦੇ ਮੱਦੇਨਜ਼ਰ ਕੀਤੇ ਗਏ ਪੁਖਤਾ ਪ੍ਰਬੰਧਾਂ ਤੋਂ ਜਾਣੂ ਕਰਵਾਇਆ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸੇ ਵੀ ਕੀਮਤ ’ਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਭੰਗ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਚੌਕਸੀ ਵਰਤਦਿਆਂ ਜ਼ਿਲ੍ਹੇ ਵਿੱਚ 20 ਡਿਊਟੀ ਮੈਜਿਸਟ੍ਰੇਟ ਤਾਇਨਾਤ ਕੀਤੇ ਗਏ ਹਨ, ਜਿਨ੍ਹਾਂ ਵਿੱਚ 11 ਸ਼ਹਿਰੀ ਅਤੇ 9 ਪੇਂਡੂ ਖੇਤਰ ਵਿੱਚ ਲਾਏ ਗਏ ਹਨ। ਇਸੇ ਤਰ੍ਹਾਂ ਜ਼ਿਲ੍ਹੇ ਵਿੱਚ 32 ਪੁਲਿਸ ਨਾਕੇ ਸਥਾਪਤ ਕੀਤੇ ਗਏ ਹਨ, ਜਿਨ੍ਹਾਂ ਵਿੱਚ 12 ਪੁਲਿਸ ਕਮਿਸ਼ਨਰੇਟ ਅਤੇ 20 ਐਸਐਸਪੀ ਦਿਹਾਤੀ ਅਧਿਕਾਰ ਖੇਤਰ ਵਿੱਚ ਆਉਂਦੇ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਵਾਧੂ ਪੁਲਿਸ ਫੋਰਸ ਵੀ ਤਾਇਨਾਤ ਕੀਤੀ ਗਈ ਹੈ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ।
ਘਨਸ਼ਿਆਮ ਥੋਰੀ ਨੇ ਕਿਹਾ ਕਿ ਸੁਰੱਖਿਆ ਪ੍ਰਬੰਧ ਨੂੰ ਲੈ ਕੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ ਜੇਕਰ ਕੋਈ ਸ਼ਾਂਤੀ ਤੇ ਫਿਰਕੂ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਮਨ-ਸ਼ਾਂਤੀ, ਫਿਰਕੂ ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਸ਼ੱਕੀ ਕਾਰਵਾਈ ਦੀ ਸੂਚਨਾ ਤੁਰੰਤ ਪ੍ਰਸ਼ਾਸਨ ਨੂੰ ਦਿੱਤੀ ਜਾਵੇ ਤਾਂ ਜੋ ਸਮੇਂ ਸਿਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਰਿੰਦਰਪਾਲ ਸਿੰਘ ਬਾਜਵਾ, ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਸਰੀਨ, ਡਿਪਟੀ ਕਮਿਸ਼ਨਰ ਆਫ ਪੁਲਿਸ ਜਸਕਿਰਨਜੀਤ ਸਿੰਘ ਤੇਜਾ, ਏਆਈਜੀ (ਸੀਆਈਡੀ) ਰਾਜੇਸ਼ਵਰ ਸਿੰਘ ਸਿੱਧੂ, ਐਸਡੀਐਮ ਬਲਬੀਰ ਰਾਜ ਸਿੰਘ ਆਦਿ ਮੌਜੂਦ ਸਨ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!