JalandharPoliticalPunjab

ਚਰਨਜੀਤ ਸਿੰਘ ਚੁੰਨੀ ਨੇ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਪੀਐਮ ਨਾਲ ਕੀਤੀ ਮੁਲਾਕਾਤ

ਚੁੰਨੀ ਨੇ ਝੋਨੇ ਦੀ ਖਰੀਦ ਦੀ ਤੁਰੰਤ ਸ਼ੁਰੂ ਕਰਨ ਦੀ ਕੀਤੀ ਮੰਗ
ਚੰਡੀਗੜ੍ਹ (ਗਲੋਬਲ ਆਜਤੱਕ ਬਿਊਰੋ)
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਪਹਿਲੀ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਚੁੰਨੀ ਨੇ ਪੀਐਮ ਮੋਦੀ ਨੂੰ ਸੂਬੇ ਚ ਝੋਨੇ ਦੀ ਖਰੀਦ ਨੂੰ ਤੁਰੰਤ ਸ਼ੁਰੂ ਕਰਨ ਦੇ ਹੁਕਮ ਜਾਰੀ ਕਰਨ ਦੀ ਮੰਗ ਕੀਤੀ ਤੇ ਸੂਬੇ ਚ ਝੋਨੇ ਦੀ ਖਰੀਦ ਸਬੰਧੀ ਕੀਤੇ ਗਏ ਪ੍ਰਬੰਧਾਂ ਬਾਰੇ ਵੀ ਜਾਣੂ ਕਰਵਾਇਆ। ਜ਼ਿਕਰਯੋਗ ਹੈ ਕਿ ਝੋਨੇ ਦੀ ਖਰੀਦ ਇੱਕ ਅਕਤੂਬਰ ਤੋਂ ਸ਼ੁਰੂ ਹੋਣੀ ਸੀ ਪਰ ਕੇਂਦਰ ਸਰਕਾਰ ਦੇ ਉਪਰ ਤਕ ਮਾਮਲੇ ਖੁਰਾਕ ਤੇ ਜਨਤਕ ਵੰਡ ਮੰਤਰਾਲੇ ਦੇ ਹੁਕਮ ਕਾਰਨ ਅੱਗੇ ਪੈ ਗਈ ਹੈ। ਪ੍ਰਧਾਨਮੰਤਰੀ ਨੇ ਉਨ੍ਹਾਂ ਨੂੰ ਖੁਰਾਕ ਮੰਤਰਾਲਿਆਂ ਨਾਲ ਗੱਲ ਬਾਤ ਕਰ ਕੇ ਇਸ ਮਸਲੇ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਵਾਉਣ ਦਾ ਭਰੋਸਾ ਦਿੱਤਾ ਹੈ। ਜਿਸ ਤੋਂ ਬਾਅਦ ਮੁੱਖ ਮੰਤਰੀ ਚੰਨੀ ਨੇ ਕੇਂਦਰ ਸਰਕਾਰ ਵੱਲੋਂ ਲਾਗੂ ਤਿੰਨੇ ਖੇਤੀ ਕਾਨੂੰਨ ਰੱਦ ਕਰਨ ‘ਤੇ ਕਿਸਾਨਾਂ ਨਾਲ ਸੰਵਾਦ ਸ਼ੁਰੂ ਕਰਨ ਦੀ ਵੀ ਅਪੀਲ ਕੀਤੀ। ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਦੀਆਂ ਮੰਗਾਂ ਦਾ ਸਥਾਈ ਹੱਲ ਤਰਜੀਹੀ ਆਧਾਰ ‘ਤੇ ਤਲਾਸ਼ਣ ਲਈ ਕਿਹਾ ਕਿਉਂਕਿ ਇਸ ਕਰਕੇ ਹੀ ਖੇਤੀਬਾੜੀ ਪ੍ਰਧਾਨ ਸੂਬੇ ਦੀ ਆਰਥਿਕਤਾ ‘ਚ ਖੜੋਤ ਆਈ ਹੈ।ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਿਸਾਨਾਂ ਨਾਲ ਤੁਰੰਤ ਹੀ ਗੱਲਬਾਤ ਦੀ ਪ੍ਰਕਿਰਿਆ ਮੁੜ ਸ਼ੁਰੂ ਕੀਤੀ ਜਾਣ ਦੀ ਲੋੜ ਹੈ ਤਾਂ ਜੋ ਇਹ ਖੇਤੀ ਕਾਨੂੰਨ ਰੱਦ ਕੀਤੇ ਜਾ ਸਕਣ ਅਤੇ ਇਸ ਲਈ ਉਨ੍ਹਾਂ ਪ੍ਰਧਾਨ ਮੰਤਰੀ ਦੇ ਨਿੱਜੀ ਦਖ਼ਲ ਦੇਣ ਦੀ ਮੰਗ ਕੀਤੀ। ਆਰਗੈਨਿਕ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਕੇਂਦਰ ਸਰਕਾਰ ਦੀ ਮੱਦਦ ਮੰਗਦੇ ਹੋਏ ਮੁੱਖਮੰਤਰੀ ਨੇ ਮੋਦੀ ਨੂੰ ਅਪੀਲ ਕੀਤੀ ਕਿ ਵਾਤਾਵਰਨ ਪੱਖੀ ਖੇਤੀਬਾੜੀ ਦੀ ਇਸ ਵਿਧੀ ਦਾ ਜ਼ੋਰ-ਸ਼ੋਰ ਨਾਲ ਪ੍ਰਚਾਰ ਕਰਕੇ ਸੂਬੇ ਦੀ ਆਰਥਿਕਤਾ ਮਜ਼ਬੂਤ ਕਰਨ ‘ਚ ਮਦਦ ਕੀਤੀ ਜਾਵੇ। ਕਰਤਾਰਪੁਰ ਲਾਂਘਾ ਜੋ ਬੀਤੇ ਕਈ ਮਹੀਨਿਆਂ ਤੋਂ ਕੋਵਿਡ ਦੇ ਕੇਸਾਂ ਦੀ ਗਿਣਤੀ ਵਧਣ ਕਾਰਨ ਬੰਦ ਕਰ ਦਿੱਤਾ ਗਿਆ ਸੀ, ਇਸ ਬਾਰੇ ਚੰਨੀ ਨੇ ਪ੍ਰਧਾਨਮੰਤਰੀ ਨੂੰ ਤੁਰੰਤ ਹੀ ਇਹ ਲਾਂਘਾ ਖੋਲ੍ਹਣ ਦੇ ਹੁਕਮ ਦੇਣ ਦੀ ਅਪੀਲ ਕੀਤੀ, ਕਿਉਂਕਿ ਕੋਵਿਡ ਦੀ ਸਥਿਤੀ ਚ ਹੁਣ ਕਾਫੀ ਹੱਦ ਤੱਕ ਸੁਧਾਰ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਸ਼ਰਧਾਲੂ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਦੇ ਦਰਸ਼ਨ ਕਰਨ ਦੇ ਸਮਰੱਥ ਹੋ ਸਕਣਗੇ।
*ਪ੍ਰਧਾਨ ਮੰਤਰੀ ਨਾਲ ਹਾਂ ਪੱਖੀ ਮਾਹੌਲ ‘ਚ ਹੋਈ ਗੱਲਬਾਤ–ਚੰਨੀ*
ਮੁਲਾਕਾਤ ਤੋਂ ਬਾਅਦ ਮੁੱਖ ਮੰਤਰੀ ਚੰਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ ਹਾਂ ਪੱਖੀ ਮਾਹੌਲ ‘ਚ ਹੋਈ। ਮੋਦੀ ਨੂੰ ਦੱਸਿਆ ਕਿ ਪੰਜਾਬ ‘ਚ ਝੋਨੇ ਦੀ ਖਰੀਦ ਸਬੰਧੀ ਪੂਰੀ ਤਿਆਰੀ ਹੋ ਗਈ ਹੈ। ਇਸ ਲਈ ਖਰੀਦ ਦੀ ਤਰੀਕ ਨੂੰ 1 ਅਕਤੂਬਰ ਦੀ ਬਜਾਏ 11 ਅਕਤੂਬਰ ਕਰਨਾ ਠੀਕ ਨਹੀਂ ਹੈ। ਪ੍ਰਧਾਨ ਮੰਤਰੀ ਨੇ ਭਰੋਸਾ ਦਿੱਤਾ ਕਿ ਉਹ ਸਬੰਧਤ ਮੰਤਰਾਲੇ ਨਾਲ ਗੱਲ ਕਰਕੇ ਇਹ ਮਸਲਾ ਹੱਲ ਕਰਾਉਣ ਗਏ। ਉਨ੍ਹਾਂ ਕਰਤਾਰਪੁਰ ਲਾਂਘੇ ਦੇ ਮੁੱਦੇ ‘ਤੇ ਵਿਚਾਰ ਕਰਨ ਦਾ ਵੀ ਭਰੋਸਾ ਦਿੱਤਾ।

Related Articles

Leave a Reply

Your email address will not be published. Required fields are marked *

Back to top button
error: Content is protected !!