JalandharPunjab

ਚੇਅਰਮੈਨ ਨੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਸਮਾਗਮ ਸਬੰਧੀ ਸਟੇਡੀਅਮ ਵਿਖੇ ਇੰਪਰੂਵਮੈਂਟ ਟਰੱਸਟ ਵੱਲੋਂ ਕੀਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਕੋਵਿਡ-19 ਦਿਸ਼ਾ-ਨਿਰਦੇਸ਼ਾਂ ਨੂੰ ਵਿਸ਼ੇਸ਼ ਤੌਰ ‘ਤੇ ਧਿਆਨ ਵਿੱਚ ਰੱਖਦੇ ਹੋਏ ਕੀਤੇ ਪ੍ਰਬੰਧ
ਜਲੰਧਰ (ਅਮਰਜੀਤ ਸਿੰਘ ਲਵਲਾ)
ਇੰਪਰੂਵਮੈਂਟ ਟਰੱਸਟ, ਜਲੰਧਰ ਦੇ ਚੇਅਰਮੈਨ ਦਲਜੀਤ ਸਿੰਘ ਆਹਲੂਵਾਲੀਆ ਨੇ 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ ਸਬੰਧੀ ਸਟੇਡੀਅਮ ਵਿਖੇ ਟਰੱਸਟ ਵੱਲੋਂ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਗਮ ਸਬੰਧੀ ਇੰਪਰੂਵਮੈਂਟ ਟਰੱਸਟ ਨੂੰ ਸੌਂਪੇ ਗਏ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਟਰੱਸਟ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨੇਪਰੇ ਚਾੜ੍ਹਿਆ ਜਾਵੇਗਾ।
ਚੇਅਰਮੈਨ ਨੇ ਕਿਹਾ ਕੋਵਿਡ-19 ਦਿਸ਼ਾ-ਨਿਰਦੇਸ਼ਾਂ ਨੂੰ ਵਿਸ਼ੇਸ਼ ਤੌਰ ‘ਤੇ ਧਿਆਨ ਵਿੱਚ ਰੱਖਦੇ ਹੋਏ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਉਨ੍ਹਾਂ ਨਾਲ ਐਕਸੀਅਨ ਜਸਵੰਤ ਸਿੰਘ, ਐਸਏਅਜੇ ਮਲਹੋਤਰਾ, ਇੰਦਰਜੀਤ ਜੀਤ, ਐਸਐਚਓ ਸੁਰਜੀਤ ਸਿੰਘ ਗਿੱਲ, ਰਵੀਸ਼ ਸ਼ਰਮਾ ਮੈਂਬਰ ਬ੍ਰਹਮ ਕਲਿਆਣ ਬੋਰਡ, ਨਰਵੈਲ ਸਿੰਘ ਕੰਗ ਅਤੇ ਹੋਰ ਮੌਜੂਦ ਸਨ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!