
ਵਿਧਾਨ ਸਭਾ ਹਲਕਾ ਜਲੰਧਰ ਉੱਤਰੀ ਲਈ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ, ਜਲੰਧਰ-1 ਏਆਰਓ-1 ਨਿਯੁਕਤ
ਜਲੰਧਰ, 3 ਅਗਸਤ (ਅਮਰਜੀਤ ਸਿੰਘ ਲਵਲਾ)
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਜਲੰਧਰ ਘਨਸ਼ਿਆਮ ਥੋਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ ਵਿਧਾਨ ਸਭਾ ਹਲਕਾ ਜਲੰਧਰ ਉੱਤਰੀ ਲਈ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਜਲੰਧਰ-1 ਨੂੰ ਸਹਾਇਕ ਰਿਟਰਨਿੰਗ ਅਫ਼ਸਰ (ਏਆਰਓ) -1 ਨਿਯੁਕਤ ਕੀਤਾ ਗਿਆ ਹੈ। ਜਦਕਿ ਸਹਾਇਕ ਰਿਟਰਨਿੰਗ ਅਫ਼ਸਰ (ਏਆਰਓ) -2 ਵਿੱਚ ਕੋਈ ਫੇਰਬਦਲ ਨਹੀਂ ਕੀਤਾ ਗਿਆ।
ਇਸੇ ਤਰ੍ਹਾਂ ਵਿਧਾਨ ਸਭਾ ਹਲਕਾ ਆਦਮਪੁਰ (ਐਸਸੀ) ਲਈ ਸੁਪਰਡੰਟ ਇੰਜੀਨੀਅਰ (ਓ ਅਤੇ ਐਮ) ਨਗਰ ਨਿਗਮ, ਜਲੰਧਰ ਨੂੰ ਸਹਾਇਕ ਰਿਟਰਨਿੰਗ ਅਫ਼ਸਰ (ਏਆਰਓ) -1 ਅਤੇ ਨਾਇਬ ਤਹਿਸੀਲਦਾਰ, ਆਦਮਪੁਰ ਨੂੰ ਸਹਾਇਕ ਰਿਟਰਨਿੰਗ ਅਫ਼ਸਰ (ਏਆਰਓ) -2 ਨਿਯੁਕਤ ਕੀਤਾ ਗਿਆ ਹੈ।
ਸਹਾਇਕ ਇਲੈਕਟੋਰਲ ਰਜਿਸਟਰੇਸ਼ਨ ਅਫ਼ਸਰਾਂ ਦੀ ਨਿਯੁਕਤੀ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਵਿਧਾਨ ਸਭਾ ਹਲਕਾ ਆਦਮਪੁਰ (ਐਸਸੀ) ਲਈ ਸਹਾਇਕ ਇਲੈਕਟੋਰਲ ਰਜਿਸਟਰੇਸ਼ਨ ਅਫ਼ਸਰ (ਏਈਆਰਓ) -1 ਵਿੱਚ ਕੋਈ ਫੇਰਬਦਲ ਨਹੀਂ ਕੀਤਾ ਗਿਆ ਜਦਕਿ ਨਾਇਬ ਤਹਿਸੀਲਦਾਰ, ਆਦਮਪੁਰ ਨੂੰ ਸਹਾਇਕ ਇਲੈਕਟੋਰਲ ਰਜਿਸਟਰੇਸ਼ਨ ਅਫ਼ਸਰ -2 ਨਿਯੁਕਤ ਕੀਤਾ ਗਿਆ ਹੈ।



