ChandigarhCrimeJalandharPoliticalPunjab

ਚੰਡੀਗੜ੍ਹ ਜਿਲ੍ਹਾ ਅਦਾਲਤ ਨੇ ਪੰਜਾਬ ਸਰਕਾਰ ਦੀ “ਆਪ” ਵਿਧਾਇਕਾਂ ਪ੍ਰੋ. ਬਲਜਿੰਦਰ ਕੌਰ ਖਿਲਾਫ ਗੈਰ ਜ਼ਮਾਨਤੀ ਵਾਰੰਟ ਜਾਰੀ

ਚੰਡੀਗੜ੍ਹ ਜਿਲ੍ਹਾ ਅਦਾਲਤ ਨੇ ਜਾਰੀ ਕੀਤੇ ਗੈਰ ਜ਼ਮਾਨਤੀ ਵਾਰੰਟ
ਚੰਡੀਗੜ੍ਹ/ਫਤਹਿਗੜ੍ਹ ਸਾਹਿਬ (ਮਲਕੀਤ ਸਿੰਘ ਭਾਮੀਆਂ ਗਲੋਬਲ ਆਜਤੱਕ ਬਿਊਰੋ)
ਚੰਡੀਗੜ੍ਹ ਜਿਲ੍ਹਾ ਅਦਾਲਤ ਨੇ ਪੰਜਾਬ ਸਰਕਾਰ ਦੀ ਵਿਧਾਇਕਾਂ ਪ੍ਰੋ. ਬਲਜਿੰਦਰ ਕੌਰ ਖਿਲਾਫ ਗੈਰ ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਅਦਾਲਤ ਨੇ 2 ਸਾਲ ਪੁਰਾਣੇ ਕੇਸ ‘ਚ ਵਾਰੰਟ ਜਾਰੀ ਕੀਤੇ ਹਨ। ਦੱਸਿਆ ਜਾ ਰਿਹਾ ਹੈ ਕਿ ਪ੍ਰੋ. ਬਲਜਿੰਦਰ ਕੌਰ ਪਿਛਲੇ 2 ਸਾਲਾਂ ਤੋ ਅਦਾਲਤ ‘ਚ ਪੇਸ਼ ਨਹੀਂ ਹੋ ਰਹੇ ਸਨ। ਇੰਨਾ ਹੀ ਨਹੀਂ, ਇਸ ਤੋਂ ਪਹਿਲਾਂ ਅਦਾਲਤ ਨੇ ਵਿਧਾਇਕਾਂ ਖਿਲਾਫ ਜ਼ਮਾਨਤੀ ਵਾਰੰਟ ਵੀ ਜਾਰੀ ਕੀਤੇ ਸਨ, ਪਰ ਫਿਰ ਵੀ ਉਹ ਅਦਾਲਤ ‘ਚ ਪੇਸ਼ ਨਹੀਂ ਹੋਏ ‘ਤੇ ਹੁਣ ਗੈਰ ਜ਼ਮਾਨਤੀ ਵਾਰੰਟ ਕੱਢ ਦਿੱਤੇ ਗਏ ਹਨ। ਮਾਮਲਾ ਜਨਵਰੀ 2020 ਦਾ ਹੈ। ਪੰਜਾਬ ‘ਚ ਮਹਿੰਗੀ ਬਿਜਲੀ ਦਾ ਮੁੱਦਾ ਭੱਖਿਆ ਹੋਇਆ ਸੀ। “ਆਮ ਆਦਮੀ ਪਾਰਟੀ” ਦੇ ਸੈਂਕੜੇ ਵਰਕਰ ਆਗੂ ਸੜਕਾਂ ‘ਤੇ ਰੋਸ ਪ੍ਰਦਰਸ਼ਨ ਕਰਦੇ ਹੋਏ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਪਹੁੰਚੇ ਹੋਏ ਸਨ। ਇਸ ਦੌਰਾਨ ਆਗੂਆਂ ਦੀ ਪੁਲਿਸ ਨਾਲ ਹੱਥੋ ਪਾਈ ਵੀ ਹੋਈ ਸੀ। ਜਿਕਯੋਗ ਹੈ ਕਿ ਇਸ ਤੋਂ ਪਹਿਲਾਂ ਅਦਾਲਤ ਨੇ ਵਿਧਾਇਕਾਂ ਖਿਲਾਫ ਜ਼ਮਾਨਤੀ ਵਾਰੰਟ ਜਾਰੀ ਕੀਤੇ ਸਨ, ਪਰ ਫਿਰ ਵੀ ਵਿਧਾਇਕਾਂ ਅਦਾਲਤ ‘ਚ ਪੇਸ਼ ਨਹੀਂ ਹੋਏ ਤਾਂ ਹੁਣ ਗੈਰ ਜ਼ਮਾਨਤੀ ਵਾਰੰਟ ਕੱਢ ਦਿੱਤੇ ਗਏ ਹਨ। ਸੈਕਟਰ 3 ਥਾਣੇ ਦੀ ਪੁਲਿਸ ਨੇ ਪਿਛਲੇ ਸਾਲ ਅਦਾਲਤ ‘ਚ ਚਾਰਜਸ਼ੀਟ ਦਾਖਲ ਕੀਤੀ ਸੀ।

 

 

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!