JalandharPunjab

ਜਗਰਾਉਂ ਤੋਂ ਹੈਰੋਇਨ ਦੀ ਸਪਲਾਈ ਦੇਣ ਆਏ 2 ਕਾਬੂ

ਗੁਪਤ ਸੂਚਨਾ ਦੇ ਆਧਾਰ ‘ਤੇ ਕੀਤੀ ਕਾਰਵਾਈ ਜਗਰਾਉਂ ਦਾ ਪਾਰਸ ਵੀ ਮਾਮਲੇ ‘ਚ ਨਾਮਜ਼ਦ ਕੀਤਾ
ਜਲੰਧਰ (ਅਮਰਜੀਤ ਸਿੰਘ ਲਵਲਾ)
ਥਾਣਾ ਰਾਮਾਮੰਡੀ ਦੀ ਪੁਲਿਸ ਨੇ ਨਾਕੇਬੰਦੀ ਦੌਰਾਨ ਇਕ ਗੱਡੀ ਵਿਚੋਂ 2 ਸਮੱਗਲਰਾਂ ਨੂੰ ਕਾਬੂ ਕਰਕੇ ਹੈਰੋਇਨ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ। ਇਹ ਸਮੱਗਲਰ ਜਗਰਾਵਾਂ ਤੋਂ ਜਲੰਧਰ ਵਿੱਚ ਹੈਰੋਇਨ ਦੀ ਸਪਲਾਈ ਦੇਣ ਲਈ ਆ ਰਹੇ ਸਨ। ਥਾਣਾ ਮੁਖੀ ਸਬ ਇੰਸਪੈਕਟਰ ਕਮਲਜੀਤ ਸਿੰਘ ਨੇ ਦੱਸਿਆ ਕਿ ਏਐਸਆਈ ਰਵਿੰਦਰ ਸਿੰਘ ਨੇ ਨੰਗਲਸ਼ਾਮਾ ਚੌਕ ‘ਚ ਨਾਕਾਬੰਦੀ ਕੀਤੀ ਹੋਈ ਸੀ ਕਿ ਮੁਖ਼ਬਰ ਖ਼ਾਸ ਨੇ ਉਨ੍ਹਾਂ ਨੂੰ ਸੂਚਨਾ ਦਿੱਤੀ ਕੀ ਦਿੱਲੀ ਨੰਬਰ ਦੀ ਵਾਕਸਵੈਗਨ ਗੱਡੀ ਵਿਚ ਜੰਡੂਸਿੰਘਾ ਤੋਂ ਰਾਮਾ ਮੰਡੀ ਵੱਲ 2 ਸਮੱਗਲਰ ਆ ਰਹੇ ਹਨ, ਜਿਨ੍ਹਾਂ ਕੋਲ ਹੈਰੋਇਨ ਹੈ, ਉਹ ਸਪਲਾਈ ਦੇਣ ਲਈ ਜਲੰਧਰ ਵਿਚਾਰਹੀਣ ਜਦ ਦਿੱਲੀ ਨੰਬਰ ਦੀ ਉਕਤ ਗੱਡੀ ਨੂੰ ਨਾਕੇ ਤੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨ੍ਹਾਂ ਗੱਡੀ ਰੋਕਣ ਦੀ ਬਜਾਏ ਨਾਕੇ ਤੋਂ ਪਿੱਛੇ ਦੀ ਮੋੜ੍ਹੀ ਗੱਡੀ ਭਜਾਉਣ ਦੀ ਕੋਸ਼ਿਸ਼ ਕੀਤੀ।

ਮੁਸਤੈਦ ਖੜ੍ਹੀ ਪੁਲਿਸ ਨੇ ਉਨ੍ਹਾਂ ਦਾ ਪਿੱਛਾ ਕਰਦਿਆਂ ਉਕਤ ਗੱਡੀ ਨੂੰ ਕੁਝ ਦੂਰੀ ‘ਤੇ ਹੀ ਕਾਬੂ ਕਰ ਲਿਆ ਜਦੋਂ ਗੱਡੀ ਵਿੱਚ ਸਵਾਰ ਨੌਜਵਾਨਾਂ ਦੀ ਤਲਾਸ਼ੀ ਲਈ ਗਈ ਤਾਂ ਦੋਵਾਂ ਦੀ ਜੇਬ ਵਿਚੋਂ 25-25 ਗ੍ਰਾਮ ਹੈਰੋਇਨ ਬਰਾਮਦ ਹੋਈ। ਦੋਵਾਂ ਮੁਜਰਮਾਂ ਨੂੰ ਗਿ੍ਫ਼ਤਾਰ ਕਰ ਲਿਆ ਗ੍ਰਿਫਤਾਰ ਕੀਤੇ ਗਏ ਦੋਵੇਂ ਨੌਜਵਾਨਾਂ ਦੀ ਪਛਾਣ ਸਾਹਿਲ ਸ਼ਰਮਾ ਵਾਸੀ ਸੰਗਰੂਰ ‘ਤੇ ਰਮਜਾਨ ਉਰਫ ਹਨੀ ਵਾਸੀ ਜਗਰਾਉਂ ਦੇ ਰੂਪ ਵਿਚ ਹੋਈ ਹੈ ।ਦੋਵਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁੱਢਲੀ ਪੁੱਛਗਿੱਛ ਵਿੱਚ ਉਨ੍ਹਾਂ ਨੇ ਦੱਸਿਆ ਕਿ ਇਹ ਹੈਰੋਇਨ ਉਹ ਪਾਰਸ ਵਾਸੀ ਜਗਰਾਓਂ ਕੋਲੋਂ ਲੈ ਕੇ ਆਉਂਦੇ ਹਨ ਅਤੇ ਅੱਗੇ ਗਾਹਕਾਂ ਨੂੰ ਸਪਲਾਈ ਕਰਦੇ ਹਨ। ਪਾਰਸ ਵੱਲੋਂ ਉਨ੍ਹਾਂ ਨੂੰ ਕਮਿਸ਼ਨ ਦਿੱਤੀ ਜਾਂਦੀ ਹੈ। ਥਾਣਾ ਮੁਖੀ ਕਮਲਜੀਤ ਨੇ ਦੱਸਿਆ ਕਿ ਉਨ੍ਹਾਂ ਨੇ ਪਾਰਸ ਨੂੰ ਵੀ ਮਾਮਲੇ ਵਿਚ ਨਾਮਜ਼ਦ ਕਰ ਲਿਆ ਹੈ ਅਤੇ ਉਸ ਨੂੰ ਵੀ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ ‘ਤੇ ਮੁਜਰਮਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!