JalandharPoliticalPunjab

ਜਲੰਧਰ ਕੈਂਟ ਹਲਕੇ ਤੋਂ ਆਮ ਪਾਰਟੀ ਉਮੀਦਵਾਰ ਓਲੰਪੀਅਨ ਸੋਢੀ ਨੂੰ ਚੌਣ ਮੁਹਿੰਮ ‘ਚ ਮਿਲਿਆ ਭਰਵਾਂ ਹੁੰਗਾਰਾ

ਲੋਕਾਂ ਨੇ ਮੌਜੂਦਾ ਮੰਤਰੀ ਖਿਲਾਫ ਖੋਲ੍ਹਿਆ ਮੋਰਚਾ                    ਜਲੰਧਰ (ਅਮਰਜੀਤ ਸਿੰਘ ਲਵਲਾ/ਅਮਰਿੰਦਰ ਸਿੱਧੂ)
ਜਲੰਧਰ ਛਾਊਣੀ ਵਿਧਾਨ ਸਭਾ ਹੱਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਾਬਕਾ ਆਈਜੀ ਸੁਰਿੰਦਰ ਸਿੰਘ ਸੋਢੀ ਦੀ ਚੌਣ ਮੁਹਿੰਮ ਨੂੰ ਮਿਲਿਆ ਹੋਰ ਭਰਵਾਂ ਹੁੰਗਾਰਾ। ਜਦ ਉੱਕਤ ਇਲਾਕੇ ਦੇ ਨਵੇਂ ਉਮੀਦਵਾਰ ਸਾਬਕਾ ਆਈਪੀਐਸ ਅਧਿਕਾਰੀ ਸੁਰਿੰਦਰ ਸਿੰਘ ਸੋਢੀ ਦੇ ਧਰਮ ਪਤਨੀ ਪ੍ਰੋ. ਰਾਜਵਰਿੰਦਰ ਕੌਰ ਸੋਢੀ ਵੱਲੋਂ ਇਲਾਕਾ ਨਿਵਾਸੀਆਂ ਨਾਲ ਨਿੱਜੀ ਰਾਵਤਾ ਕਾਇਮ ਕਰਦਿਆਂ ਵਿਕਸਤ ਇਲਾਕੇ ਦੀਆ ਸੜਕਾਂ-ਨਾਲੀਆਂ, ਸਿਹਤ ਸੇਵਾਵਾਂ ਤੇ ਹੋਰ ਮੁੱਢਲੀਆਂ ਲੌੜਾਂ ਤੋ ਵਾਝੇਂ ਹਨ, ਤਾਂ ਫਿਰ ਅਵਿਕਸਿਤ ਇਲਾਕੇ ਦੇ ਵਾਸੀਆਂ ਦਾ ਕੀ ਹਾਲ ਹੋਵੇਗਾ ਇਸ ਬਾਰੇ ਵਿਚਾਰ ਚਰਚਾ ਕੀਤੀ ਗਈ।

ਉਨ੍ਹਾਂ ਵੱਲੋਂ ਪਿਛਲੇ ਲੰਬੇ ਸਮੇਂ ਤੋ ਵਿਕਾਸ ਦੇ ਨਾਮ ‘ਤੇ ਇਲਾਕਾ ਨਿਵਾਸੀਆਂ ਨਾਲ ਲਾਰੇ ਲਾਅ ਕੇ ਠੱਗੀ ਮਾਰਨ ਵਾਲੇ ਸੱਤਾ ‘ਚ ਰਹੀਆਂ ਪਾਰਟੀਆਂ ਦੇ ਅਹਿਮ ਅੰਗ ਰਹੇ ਸਾਬਕਾ ‘ਤੇ ਮੌਜੂਦਾ ਵਿਧਾਇਕਾਂ ਨੂੰ ਲੰਬੇ ਹੱਥੀਂ ਲੈਦਿਆਂ, ਪਿਛਲੇ ਕੁਝ ਦਿਨਾਂ ਦੇ ਅਰਸੇ ਵਿਚ ਹੀ ਬਣੀਆਂ ਨਵੀਆਂ ਸੜਕਾਂ ਦੇ ਮੀਂਹ ਕਾਰਨ ਖੱਖੜੀ ਵਾਂਗ ਖਿਲਰਨ ਦੀ ਵੀ ਨਿਖੇਧੀ ਕੀਤੀ ਗਈ। ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਅਗਰ ਆਪ ਆਉਂਦੇ ਸਮੇਂ ਵਿਚ ਇਲਾਕੇ ਦਾ ਸਮੁੱਚਾ ਵਿਕਾਸ ਚਾਹੁੰਦੇ ਹੋ ਤਾਂ ਆਪਣੀ ਵੋਟ ਦਾ ਸੱਦ ਉਪਯੋਗ ਕਰਦਿਆਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਰਿੰਦਰ ਸਿੰਘ ਸੋਢੀ ਨੂੰ ਜਿਤਾ ਕੇ ਵਿਧਾਨ ਸਭਾ ਵਿਚ ਭੇਜੋ। ਜਿਤਣ ਮਗਰੋਂ ਵਿਕਾਸ ਦੇ ਕੰਮਾਂ ਲਈ ਮਿਲਣ ਵਾਲੀ ਹਰ ਗ੍ਰਾਂਟ ਦਾ ਸੱਦ ਉਪਯੋਗ ਇਲਾਕਾ ਨਿਵਾਸੀਆਂ ਦੀ ਲੋੜ ਮੁਤਾਬਿਕ ਮੈਂ ਆਪ ਕੌਲ ਖੜ੍ਹੇ ਹੋ ਕੇ ਕਰਵਾਉਣ ਦਾ ਵਿਸ਼ਵਾਸ ਦਿਵਾਇਆ। ਉਨ੍ਹਾਂ ਵੱਲੋਂ ਇਲਾਕੇ ਦੇ ਦੀਪ ਨਗਰ, ਡਿਫੈਂਸ ਕਲੋਨੀ, ਰਮਨੀਕ ਐਵੇਨਿਉ ਇਲਾਕਿਆਂ ‘ਚ ਚਲਾਈ ਡੋਰ-ਟੂ-ਡੋਰ ਮੀਟਿੰਗਾਂ ਸਮੇਂ ਲਾਰੇ-ਲੱਪਿਆਂ ਤੋਂ ਸਤਾਏ ਇਲਾਕਾ ਨਿਵਾਸੀਆਂ ਵੱਲੋਂ “ਸੌਢੀ ਸਾਹਿਬ ਨੂੰ ਜਿਤਾਵਾਂਗੇ” ਦਾ ਨਾਅਰਾ ਲਗਾਇਆ, ਲੋਕਾਂ ਨੇ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਜਿਤਾ ਕੇ ਵਿਧਾਨ ਸਭਾ ਵਿਚ ਭੇਜਣ ਦਾ ਵਿਸ਼ਵਾਸ ਦਿਵਾਇਆ ਗਿਆ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!