ਈ-ਵਾਹਨ ਕੇਂਦਰ ਵੀਕੇਅਰ ਰਿਟੇਲ ਵੈਂਚਰਜ਼ ਪ੍ਰਾਈਵੇਟ ਲਿਮਟਿਡ ਵੱਲੋਂ ਖੋਲ੍ਹੇ ਜਾਣੇ
ਜਲੰਧਰ ਗਲੋਬਲ ਆਜਤੱਕ
ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਜ਼ਿਲ੍ਹੇ ਵਿੱਚ ਜਲਦੀ ਹੀ 254 ਈ-ਸੁਵਿਧਾ ਕੇਂਦਰ ਖੋਲ੍ਹੇ ਜਾਣਗੇ।
ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਈ-ਵਾਹਨ ਕੇਂਦਰ ਵੀਕੇਅਰ ਰਿਟੇਲ ਵੈਂਚਰਜ਼ ਪ੍ਰਾਈਵੇਟ ਲਿਮਟਿਡ ਵੱਲੋਂ ਖੋਲ੍ਹੇ ਜਾਣੇ ਹਨ। ਇਨ੍ਹਾਂ ਕੇਂਦਰਾਂ ਵੱਲੋਂ ਆਨਲਾਈਨ ਪ੍ਰਦੂਸ਼ਣ ਜਾਂਚ, ਵਾਹਨ ਬੀਮਾ, ਸੜਕ ਕਿਨਾਰੇ ਸਹਾਇਤਾ, ਫਾਸਟ ਟੈਗ, ਪਾਣੀ ਰਹਿਤ ਕਾਰ ਵਾਸ਼, ਡਰਾਈਵਰ ਆਨ ਕਾਲ ਆਦਿ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਹ ਕੇਂਦਰ 50-50 ਨਿਵੇਸ਼ ਅਤੇ ਮੁਨਾਫਾ ਵੰਡ ਮਾਡਲ ਤਹਿਤ ਸਥਾਪਤ ਕੀਤੇ ਜਾਣਗੇ।
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਜਸਵੰਤ ਰਾਏ ਨੇ ਦੱਸਿਆ ਕਿ ਈ-ਸੁਵਿਧਾ ਕੇਂਦਰ ਦੀ ਫ੍ਰੈਂਚਾਇਜ਼ੀ ਲਈ ਸਿਰਫ਼ 18-35 ਸਾਲ ਦੀ ਉਮਰ ਦੇ 10+2-ਮਕੈਨੀਕਲ ਇੰਜੀਨੀਅਰਿੰਗ ਡਿਪਲੋਮਾ, ਡਿਗਰੀ ਹੋਲਡਰ ਜਾਂ ਇਸ ਦੇ ਬਰਾਬਰ ਦੀ ਯੋਗਤਾ ਵਾਲੇ ਪੰਜਾਬ ਵਾਸੀ ਹੀ ਅਪਲਾਈ ਕਰਨ ਦੇ ਯੋਗ ਹਨ।
ਉਨ੍ਹਾਂ ਚਾਹਵਾਨ ਨੌਜਵਾਨਾਂ ਨੂੰ ਇਸ ਮੌਕੇ ਦਾ ਲਾਭ ਉਠਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਛੁੱਕ ਨੌਜਵਾਨ http://tinyurl.com/evahan ਲਿੰਕ ‘ਤੇ ਆਨਲਾਈਨ ਰਜਿਸਟਰ ਕਰ ਸਕਦੇ ਹਨ ਅਤੇ ਵਧੇਰੇ ਜਾਣਕਾਰੀ ਲਈ ਕਰੀਅਰ ਕਾਊਂਸਲਰ ਜਸਵੀਰ ਸਿੰਘ ਨਾਲ 88721-15120 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।



