Punjab

ਜਲੰਧਰ ‘ਚ ਡੀਸੀ ਆਫਿਸ ‘ਤੇ ਭਾਜਪਾ ਦੇ ਪੂਰਵ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਦੇ ਬਾਹਰ ਕਿਸਾਨਾਂ ‘ਤੇ ਬਣਾਏ ਖੇਤੀਬਾੜੀ ਸੁਧਾਰ ਕਾਨੂੰਨ ਦੇ ਵਿਰੋਧ ‘ਚ ਕਿਸਾਨਾਂ ਨੇ ਕੀਤਾ ਰੋਸ ਪ੍ਰਦਰਸ਼ਨ

ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ

, ਖੇਤੀਬਾੜੀ ਸੁਧਾਰ ਕਾਨੂੰਨ ਦੀਆਂ ਕਾਪੀਆਂ ਵੀ ਸਾੜੀਆਂ ਗਈਆਂ
ਜਲੰਧਰਾ(ਗਲੋਬਲ ਆਜਤੱਕ, ਅਮਰਜੀਤ ਸਿੰਘ ਲਵਲਾ)
ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀਬਾੜੀ ਸੁਧਾਰ ਕਾਨੂੰਨ ਦੇ ਵਿਰੋਧ ‘ਚ ਅੱਜ ਕਿਸਾਨ ਸੰਗਠਨਾਂ ਨੇ ਜਲੰਧਰ ਡੀ ਸੀ ਆਫਿਸ ਦੇ ਸਾਹਮਣੇ ਤੇ ਭਾਜਪਾ ਦੇ ਪੂਰਵ ਵਿਧਾਇਕ ਮਨੋਰੰਜਨ ਕਾਲੀਆ ਦੇ ਘਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਇਸ ਦੌਰਾਨ ਕਿਸਾਨ ਨੇਤਾਵਾਂ ਨੇ
ਪ੍ਰਧਾਨਮੰਤਰੀ ਨਰਿੰਦਰ ਮੋਦੀ ‘ਤੇ ਕੇਂਦਰ ਸਰਕਾਰ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ‘ਤੇ ਖੇਤੀਬਾੜੀ ਸੁਧਾਰ ਕਾਨੂੰਨ ਦੀਆਂ ਕਾਪੀਆਂ ਸਾੜੀਆਂ ਗਈਆਂ। ਸੁਰੱਖਿਆ ਦੇ ਮੱਦੇਨਜ਼ਰ ਡੀਸੀ ਆਫਿਸ ਦੇ ਬਾਹਰ ਭਾਰੀ ਸੰਖਿਆ ‘ਚ ਪੁਲੀਸ ਕਰਮੀ ਵੀ ਤੈਨਾਤ ਕੀਤੇ ਗਏ। ਇਸ ਮੌਕੇ ਤੇ ਕਿਸਾਨ ਸੰਗਠਨਾਂ ਦੇ ਨੇਤਾਵਾਂ ਨੇ ਕਿਹਾ ਕਿ ਜਦ ਤੱਕ ਖੇਤੀਬਾੜੀ ਸੁਧਾਰ ਕੁਨੂੰਨ ਰੱਦ ਨਹੀਂ ਕੀਤੇ ਜਾਂਦੇ ਉਦੋਂ ਤੱਕ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਨੇ ਕਿਹਾ ਕਿ ਕਿਸਾਨ ਲੰਬੇ ਅਰਸੇ ਤੋਂ ਦਿੱਲੀ ਬਾਰਡਰ ਤੇ ਅੰਦੋਲਨ ਕਰ ਰਹੇ ਨੇ ਲੇਕਿਨ ਕੇਂਦਰ ਸਰਕਾਰ ਦੇ ਕੰਨਾਂ ਤੇ ਜੂੰ ਤੱਕ ਨਹੀਂ ਸਰਕ ਰਹੀ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਅਗਰ ਖੇਤੀਬਾੜੀ ਸੁਧਾਰ ਕਾਨੂੰਨ ਵਾਪਸ ਨਹੀਂ ਕਿੱਤੇ ਗਏ ਤਾਂ ਸੰਘਰਸ਼ ਹੋਰ ਤੇਜ਼ ਹੋਵੇਗਾ। ਇਸ ਮੌਕੇ ਕਵਿਡ 19 ਦੇ ਨਿਯਮਾ ਦੀਆਂ ਵੀ ਧੱਜੀਆਂ ਉੱਡਦੀਆਂ ਦਿਖਾਈ ਦਿੱਤੀਆਂ। ਗੌਰਤਲਬ ਹੈ ਕਿ ਖੇਤੀਬਾੜੀ ਸੁਧਾਰ ਕਾਨੂੰਨਾਂ ਦੇ ਕਾਰਨ ਕਿਸਾਨਾਂ ਦਾ ਗੁੱਸਾ ਘਟਣ ਦਾ ਨਾਂ ਨਹੀਂ ਲੈ ਰਿਹਾ। ਇਸ ਲਈ ਕਿਸਾਨ ਸੰਗਠਨਾਂ ਵੱਲੋਂ ਪੂਰੇ ਪੰਜਾਬ ‘ਚ ਭਾਜਪਾ ਨੇਤਾਵਾਂ ਦੇ ਘਰਾਂ ਤੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

Related Articles

Leave a Reply

Your email address will not be published. Required fields are marked *

Back to top button
error: Content is protected !!