JalandharPunjab

ਜਲੰਧਰ ’ਚ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਤਹਿਤ 71165 ਰਸੋਈ ਗੈਸ ਕੁਨੈਕਸ਼ਨ ਮੁਹੱਈਆ ਕਰਵਾਏ—ਡਿਪਟੀ ਕਮਿਸ਼ਨਰ

ਯੋਜਨਾ ਸੰਬੰਧੀ ਕਿਸੇ ਕਿਸਮ ਦੀ ਸਹਾਇਤਾ, ਜਾਣਕਾਰੀ ਲਈ 87250-66777 ‘ਤੇ ਕੀਤਾ ਸਕਦੈ ਸੰਪਰਕ
ਜਲੰਧਰ ਗਲੋਬਲ ਆਜਤੱਕ
ਜ਼ਿਲ੍ਹੇ ਵਿੱਚ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਪੀਐਮਯੂਵਾਈ ਤਹਿਤ ਹੁਣ ਤੱਕ ਕੁੱਲ 71165 ਘਰੇਲੂ ਰਸੋਈ ਗੈਸ ਕੁਨੈਕਸ਼ਨ ਜਾਰੀ ਕੀਤੇ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ ਪਹਿਲੇ ਪੜਾਅ ਅਧੀਨ ਜ਼ਿਲ੍ਹੇ ਵਿੱਚ 70433 ਐਲਪੀਜੀ ਕੁਨੈਕਸ਼ਨ ਜਾਰੀ ਕੀਤੇ ਗਏ, ਜਿਨ੍ਹਾਂ ਵਿੱਚ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ (ਆਈਓਸੀਐਲ) ਵੱਲੋਂ 35001, ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਐਚਪੀਸੀਐਲ) ਵੱਲੋਂ 17365 ਅਤੇ ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਬੀਪੀਸੀਐਲ) ਵੱਲੋਂ ਜਾਰੀ 18067 ਕੁਨੈਕਸ਼ਨ ਸ਼ਾਮਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਪੀਐਮਯੂਵਾਈ ਦੇ ਦੂਜੇ ਪੜਾਅ ਵਿੱਚ 732 ਕੁਨੈਕਸ਼ਨ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਵਿੱਚ 285 ਕੁਨੈਕਸ਼ਨ ਆਈਓਸੀਐਲ ਵੱਲੋਂ, 188 ਐਚਪੀਸੀਐਲ ਵੱਲੋਂ ਅਤੇ 259 ਬੀਪੀਸੀਐਲ ਵੱਲੋਂ ਜ਼ਿਲ੍ਹੇ ਵਿੱਚ ਜਾਰੀ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਕੀਮ ਤਹਿਤ ਐਸਸੀ, ਐਸਟੀ, ਬੀਸੀ, ਗਰੀਬ ਪਰਿਵਾਰ ਦੀ ਬਾਲਗ ਮਹਿਲਾ, ਨੀਲਾ ਕਾਰਡ ਧਾਰਕ ਅਤੇ ਜਿਸ ਦੇ ਪਰਿਵਾਰ ਦੇ ਕਿਸੇ ਵੀ ਮੈਂਬਰ ਦੇ ਨਾਂ ‘ਤੇ ਪਹਿਲਾਂ ਐਲਪੀਜੀ ਕੁਨੈਕਸ਼ਨ ਮੌਜੂਦ ਨਹੀਂ ਹੈ, ਦੇ ਨਾਮ ‘ਤੇ ਐਲਪੀਜੀ ਕੁਨੈਕਸ਼ਨ ਜਾਰੀ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਬਿਨੈਕਾਰ ਮਹਿਲਾ ਵੱਲੋਂ ਆਨਲਾਈਨ ਅਰਜ਼ੀ ਰਾਹੀਂ ਆਪਣਾ ਨਾਮ ਦਰਜ ਕਰਵਾਇਆ ਜਾ ਸਕਦਾ ਹੈ ਜਾਂ ਓਪਚਾਰਿਕਤਾਵਾਂ ਪੂਰੀਆਂ ਕਰਨ ਉਪਰੰਤ ਸਕੀਮ ਦਾ ਲਾਭ ਲੈਣ ਲਈ ਨਜ਼ਦੀਕੀ ਐਲਪੀਜੀ ਗੈਸ ਏਜੰਸੀ ਵਿਖੇ ਪਹੁੰਚ ਕੀਤੀ ਜਾ ਸਕਦੀ ਹੈ। ਯੋਜਨਾ ਤਹਿਤ ਪਹਿਲਾ ਭਰਿਆ ਸਿਲੰਡਰ ਅਤੇ ਸਟੋਵ ਮੁਫ਼ਤ ਪ੍ਰਦਾਨ ਕੀਤਾ ਜਾਂਦਾ ਹੈ। ਇਸ ਤੋਂ ਬਾਅਦ ਯੋਜਨਾ ਦੇ ਲਾਭਪਾਤਰੀਆਂ ਨੂੰ ਹਰੇਕ ਸਿਲੰਡਰ ਭਰਾਈ ‘ਤੇ 220 ਰੁਪਏ ਦੀ ਸਬਸਿਡੀ ਪ੍ਰਦਾਨ ਕੀਤੀ ਜਾ ਰਹੀ ਹੈ।
ਘਨਸ਼ਿਆਮ ਥੋਰੀ ਨੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਪੰਚਾਇਤਾਂ ਅਤੇ ਨਗਰ ਕੌਂਸਲਾਂ ਰਾਹੀਂ ਮੁਹਿੰਮ ਚਲਾ ਕੇ ਲੋਕਾਂ ਨੂੰ ਇਸ ਯੋਜਨਾ ਸਬੰਧੀ ਜਾਗਰੂਕ ਕਰਨ ਦੀਆਂ ਹਦਾਇਤਾਂ ਦਿੱਤੀਆਂ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਸਹਾਇਤਾ, ਜਾਣਕਾਰੀ ਲਈ ਲੋਕ ਫੂਡ ਅਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀ, ਕਰਮਚਾਰੀਆਂ ਨਾਲ 87250-66777 ‘ਤੇ ਸੰਪਰਕ ਕਰ ਸਕਦੇ ਹਨ ਜਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੇਟ-2 ਦੇ ਸਾਹਮਣੇ ਜ਼ਿਲ੍ਹਾ ਖੁਰਾਕ, ਸਿਵਲ ਅਤੇ ਸਪਲਾਈ ਅਫ਼ਸਰ ਦੇ ਦਫ਼ਤਰ ਵਿਖੇ ਪਹੁੰਚ ਕੀਤੀ ਜਾ ਸਕਦੀ ਹੈ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!