Punjab

ਜਲੰਧਰ ’ਚ 32,000 ਹੈਕਟੇਅਰ ਰਕਬੇ ’ਚ ਕੀਤੀ ਜਾਵੇਗੀ ਝੋਨੇ ਦੀ ਸਿੱਧੀ ਬਿਜਾਈ–ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਵਲੋਂ ਪਿੰਡ ਨੁੱਸੀ ਵਿਖੇ ਝੋਨੇ ਦੀ ਸਿੱਧੀ ਬਿਜਾਈ ਦੇ ਪ੍ਰਦਰਸ਼ਨੀ ਪਲਾਂਟ ਦਾ ਦੌਰਾ

ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਬਚਾਉਣ ਲਈ ਇਸ ਤਕਨੀਕੀ ਨੂੰ ਅਪਣਾਉਣ ਦਾ ਸੱਦਾ
ਜਲੰਧਰ (ਗਲੋਬਲ ਆਜਤੱਕ, ਅਮਰਜੀਤ ਸਿੰਘ ਲਵਲਾ)
ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਨੇ ਪਿੰਡ ਨੁੱਸੀ ਵਿਖੇ ਝੋਨੇ ਦੀ ਸਿੱਧੀ ਬਿਜਾਈ ਦੇ ਪ੍ਰਦਰਸ਼ਨੀ ਪਲਾਂਟ ਦਾ ਦੌਰਾ ਕਰਦਿਆਂ ਦੱਸਿਆ ਕਿ ਇਸ ਵਾਰ ਜਲੰਧਰ ਵਿਖੇ 32,000 ਹੈਕਟੇਅਰ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ ਹੇਠ ਲਿਆਂਦਾ ਜਾਵੇਗਾ। ਜੋ ਕਿ ਪਿਛਲੇ ਸਾਲ ਨਾਲੋ ਦੁੱਗਣਾ ਹੋਵੇਗਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤਕਨੀਕ ਨਾਲ 25 ਫੀਸਦ ਪਾਣੀ ਦੀ ਬੱਚਤ ਹੁੰਦੀ ਹੈ। ਅਤੇ ਕਿਸਾਨਾਂ ਨੂੰ ਖੇਤਾਂ ਵਿੱਚ ਕੱਦੂ ਮਾਰਨ ਦੀ ਵੀ ਲੋੜ ਨਹੀਂ ਪੈਂਦੀ। ਜਿਸ ਨਾਲ ਲੇਬਰ ਦਾ ਖ਼ਰਚਾ ਬੱਚ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਜ਼ਿਲ੍ਹੇ ਵਿੱਚ 1.71 ਲੱਖ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਬਿਜਾਈ ਕੀਤੀ ਜਾਵੇਗੀ। ਜਿਸ ਵਿਚੋਂ 32,000 ਹੈਕਟੇਅਰ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ ਹੇਠ ਲਿਆਂਦਾ ਜਾਵੇਗਾ।
ਡਿਪਟੀ ਕਮਿਸ਼ਨਰ ਵਲੋਂ ਇਸ ਮੌਕੇ ਅਗਾਂਹਵਧੂ ਕਿਸਾਨਾਂ ਨਾਲ ਵੀ ਗੱਲਬਾਤ ਕੀਤੀ ਗਈ। ਜਿਨਾਂ ਵਲੋਂ ਝੋਨੇ ਦੀ ਸਿੱਧੀ ਬਿਜਾਈ ਕੀਤੀ ਜਾ ਰਹੀ ਹੈ। ਕਿਸਾਨ ਬਲਜੀਤ ਸਿੰਘ, ਓਂਕਾਰ ਸਿੰਘ, ਅਤੇ ਲਖਵਿੰਦਰ ਸਿੰਘ, ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਬਹੁਤ ਲਾਹੇਵੰਦ ਹੈ। ਜਿਸ ਸਦਕਾ ਉਨਾਂ ਨੂੰ 5000 ਰੁਪਏ ਪ੍ਰਤੀ ਏਕੜ ਦੀ ਬਚੱਤ ਹੋ ਰਹੀ ਹੈ।
ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ.ਸੁਰਿੰਦਰ ਸਿੰਘ, ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਜ਼ਿਲ੍ਹੇ ਵਿੱਚ 200 ਕਿਸਾਨਾਂ ਵਲੋਂ ਪਹਿਲਾਂ ਹੀ ਡਾਇਰੈਕਟ ਸੀਡਸ ਰਾਈਸ ਡਰਿੱਲ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।

ਇਸੇ ਤਰ੍ਹਾਂ ਉਪ ਮੰਡਲ ਨਕੋਦਰ ਗੌਤਮ ਜੈਨ ਵਲੋਂ ਵੀ ਖੇਤੀਬਾੜੀ ਵਿਭਾਗ ਵਲੋਂ ਝੋਨੇ ਦੀ ਸਿੱਧੀ ਬਿਜਾਈ ਦੇ ਪ੍ਰਦਰਸ਼ਨੀ ਪਲਾਂਟ ਦਾ ਦੌਰਾ ਕੀਤਾ ਗਿਆ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀ ਲਾਗਤਾਂ ਨੂੰ ਘਟਾ ਕੇ ਵੱਧ ਮੁਨਾਫ਼ਾ ਕਮਾਉਣ ਤੋਂ ਇਲਾਵਾ ਧਰਤੀ ਹੇਠਲੇ ਕੀਮਤੀ ਪਾਣੀ ਨੂੰ ਬਚਾਉਣ ਲਈ ਇਸ ਅਤਿ ਆਧੁਨਿਕ ਤਕਨੀਕ ਨੂੰ ਅਪਣਾਇਆ ਜਾਵੇ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!