Punjab

ਜਲੰਧਰ ’ਚ 4.70 ਲੱਖ ਮੀਟਰਿਕ ਟਨ ਕਣਕ ਦੀ ਖ਼ਰੀਦ, ਜੋ ਕਿ ਪਿਛਲੇ ਸਾਲ ਨਾਲੋਂ ਦੁੱਗਣੀ–ਡਿਪਟੀ ਕਮਿਸ਼ਨਰ

ਸਰਕਾਰ ਵਲੋਂ ਕਣਕ ਦੀ ਵੱਡੇ ਪੱਧਰ ’ਤੇ ਖ਼ਰੀਦ, ਚੁਕਾਈ ‘ਤੇ ਅਦਾਇਗੀ ਕਰਨਾ ਕਣਕ ਦੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਦ੍ਰਿੜ ਸੰਕਲਪ
ਜਲੰਧਰ (ਇੰਦਰਜੀਤ ਸਿੰਘ ਲਵਲਾ/ਅਮਰਜੀਤ)
ਜ਼ਿਲ੍ਹਾ ਜਲੰਧਰ ਵਿੱਚ ਹੁਣ ਤੱਕ 4.70 ਲੱਖ ਮੀਟਰਿਕ ਟਨ ਕਣਕ ਖਰੀਦ ਕਰਕੇ ਨਵੀਂ ਮਿਸਾਲ ਕਾਇਮ ਕੀਤੀ ਗਈ, ਜੋ ਕਿ ਪਿਛਲੇ ਸਾਲ ਨਾਲ ਇਸ ਸਮੇਂ ਦੁੱਗਣੀ ਬਣਦੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਪਿਛਲੇ ਸਾਲ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 28 ਅਪ੍ਰੈਲ ਤੱਕ 2.41 ਲੱਖ ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ, ਜਦਕਿ ਇਸ ਸਾਲ ਅਨਾਜ ਮੰਡੀਆਂ ਵਿੱਚ 4,70,214 ਮੀਟਰਿਟ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਹ ਸਭ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਮੰਡੀਆਂ ਵਿੱਚ ਕਣਕ ਦੀ ਸੁਚਾਰੂ ਖ਼ਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਂਦਿਆਂ ਦ੍ਰਿੜ ਸੰਕਲਪ ਦਾ ਪ੍ਰਗਟਾਵਾ ਕਰਦਾ ਹੈ।
ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਕੰਟਰੋਲਰ ਨਰਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਕੋਵਿਡ-19 ਮਹਾਂਮਾਰੀ ਦੇ ਦੌਰ ਵਿੱਚ ਦਾਣਾ ਮੰਡੀਆਂ ਵਿੱਚ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਮੌਜੂਦਾ ਚੱਲ ਰਹੇ ਹਲਾਤਾਂ ਦੇ ਮੱਦੇਨਜ਼ਰ ਕਣਕ ਦੀ ਖ਼ਰੀਦ ਪ੍ਰਕਿਰਿਆ ਨੂੰ ਵੱਖਰੋ ਵੱਖਰੇ ਢੰਗ ਨਾਲ ਨਿਰਵਿਘਨ ‘ਤੇ ਸੁਚਾਰੂ ਢੰਗ ਨਾਲ ਚਲਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published. Required fields are marked *

Back to top button
error: Content is protected !!