JalandharPunjab

ਜਲੰਧਰ ਦਿਹਾਤੀ ਥਾਣਾ ਗੁਰਾਇਆ ਦੀ ਪੁਲਿਸ ਨੇ 8 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਸਮੇਤ 2 ਨਸ਼ਾ ਤਸਕਰ ਕਾਬੂ

*8 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਬਰਾਮਦ*
ਜਲੰਧਰ *ਗਲੋਬਲ ਆਜਤੱਕ*

ਜਿਲ੍ਹਾ ਜਲੰਧਰ ਦਿਹਾਤੀ ਥਾਣਾ ਗੁਰਾਇਆ ਦੀ ਪੁਲਿਸ ਨੇ 8 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਬ੍ਰਾਮਦ ਕਰਕੇ 2 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ। ਸਵਪਨ ਸ਼ਰਮਾ, ਆਈਪੀਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਮਾੜੇ ਅਨਸਰਾਂ ਨਸ਼ਾ ਤਸਕਰਾਂ ਵਿਰੁੱਧ ਚਲਾਈ ਗਈ ਮੁਹਿਮ ਤਹਿਤ ਕੰਵਲਪ੍ਰੀਤ ਸਿੰਘ ਪੁਲਿਸ ਕਪਤਾਨ, ਇੰਵੈਸਟੀਗੇਸ਼ਨ ਜਲੰਧਰ ਦਿਹਾਤੀ ਦੀ ਅਗਵਾਈ ਹੇਠ ਹਰਨੀਲ ਸਿੰਘ, ਪੀਪੀਐਸ, ਉਪ ਪੁਲਿਸ ਕਪਤਾਨ, ਸਬ-ਡਵੀਜਨ ਫਿਲੋਰ ਦੀ ਹਦਾਇਤ ਤੇ ਸਬ ਇੰਸਪੈਕਟਰ ਕੰਵਰਜੀਤ ਸਿੰਘ ਬੱਲ ਮੁੱਖ ਅਫਸਰ ਥਾਣਾ ਗੁਰਾਇਆ ਦੀ ਪੁਲਿਸ ਪਾਰਟੀ ਵੱਲੋਂ 8 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਬ੍ਰਾਮਦ ਕਰਕੇ 2 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਗਈ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਹਰਨੀਲ ਸਿੰਘ ਪੀਪੀਐਸ ਉਪ ਪੁਲਿਸ ਕਪਤਾਨ, ਸਬ ਡਵੀਜਨ ਫਿਲੋਰ ਜਲੰਧਰ ਦਿਹਾਤੀ ਨੇ ਦੱਸਿਆ ਕਿ ਮਿਤੀ 27-05-2022 ਨੂੰ ਸਬ ਇੰਸਪੈਕਟਰ ਪਰਮਜੀਤ ਸਿੰਘ ਚੌਂਕੀ ਇੰਚਾਰਜ ਧੁਲੇਤਾ ਥਾਣਾ ਗੁਰਾਇਆ ਸਮੇਤ ਸਾਥੀ ਕਰਮਚਾਰੀਆ ਦੇ ਬ੍ਰਾਏ ਗਸ਼ਤ ਭੈੜੇ ਪੁਰਸ਼ਾਂ ਦੇ ਸੰਬੰਧ ਵਿੱਚ ਪ੍ਰਾਈਵੇਟ ਵਹੀਕਲ ਪਰ ਬ੍ਰਾਏ ਬਾ-ਨਾਕਾਬੰਦੀ ਬੱਸ ਅੱਡਾ ਧੁਲੇਤਾ ਵਿਖੇ ਮੌਜੂਦ ਸੀ ਕਿ ਬੜਾ ਪਿੰਡ ਦੀ ਤਰਫੋਂ ਇੱਕ ਵੱਡਾ ਟਰੱਕ ਆਉਂਦਾ ਦਿਖਾਈ ਦਿੱਤਾ। ਜਿਸ ਨੂੰ ਸਬ ਇੰਸਪੈਕਟਰ ਪਰਮਜੀਤ ਸਿੰਘ ਨੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਟਰੱਕ ਡਰਾਈਵਰ ਨੇ ਟਰੱਕ ਨੂੰ ਰੋਕ ਲਿਆ ਅਤੇ ਤਾਕੀਆ ਖੋਲ ਕੇ ਟਰੱਕ ਵਿੱਚੋਂ 2 ਮੋਨੇ ਵਿਅਕਤੀ ਪਿੰਡ ਸਮਰਾੜੀ ਰੋਡ ਦੀ ਤਰਫ ਭੱਜਣ ਲੱਗੇ ਤਾਂ ਸਬ ਇੰਸਪੈਕਟਰ ਪਰਮਜੀਤ ਸਿੰਘ ਨੇ ਸਾਥੀ ਕਰਮਚਾਰੀਆ ਦੀ ਮਦਦ ਨਾਲ ਦੋਵੇ ਮੋਨੇ ਵਿਅਕਤੀਆ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ। ਜਿਨ੍ਹਾਂ ਨੇ ਆਪਣਾ ਨਾਮ ਪਰਮਜੀਤ ਸਿੰਘ ਉਰਫ ਬੋਬੀ ਪੁੱਤਰ ਸੰਜੀਵ ਕੁਮਾਰ ਵਾਸੀ ਪੱਤੀ ਲਮਖੀਰ ਕੀ ਬੜਾ ਪਿੰਡ ਥਾਣਾ ਗੁਰਾਇਆ ਜਿਲ੍ਹਾਂ ਜਲੰਧਰ ਅਤੇ ਦੂਸਰੇ ਨੇ ਆਪਣਾ ਨਾਮ ਕਰਨ ਕੁਮਾਰ ਉਰਫ ਗੋਲੂ ਪੁੱਤਰ ਪ੍ਰਮੋਦ ਕੁਮਾਰ ਉਰਫ ਕਾਲੂ ਵਾਸੀ ਪ੍ਰੋਫੈਸਰ ਕਲੋਨੀ ਨੇੜੇ ਵਿਸ਼ਵਕਰਮਾ ਮੰਦਿਰ ਨੂਰਮਹਿਲ, ਥਾਣਾ ਨੂਰਮਹਿਲ ਜਿਲ੍ਹਾਂ ਜਲੰਧਰ ਦੱਸਿਆ। ਜਿਸ ਤੇ ਟਰੱਕ ਨੰਬਰੀ ਪੀ-ਬੀ-10-ਐਫ-ਵੀ-3279 ਮਾਰਕਾ ਟਾਟਾ 18 ਟਾਇਰੀ ਦੀ ਤਲਾਸ਼ੀ ਕਰਨ ‘ਤੇ ਡਰਾਈਵਰ ਦੀ ਸੀਟ ਦੇ ਪਿੱਛਲੇ ਪਾਸੇ ਬਣੀ ਸੀਟ ‘ਚ ਇੱਕ ਬੋਰਾ ਪਲਾਸਟਿਕ ਬ੍ਰਾਮਦ ਹੋਇਆ। ਜਿਸ ਦਾ ਮੂੰਹ ਰੱਸੀ ਸੇਬਾ ਨਾਲ ਬੰਨ੍ਹਿਆ ਹੋਇਆ ਸੀ।ਜਿਸ ਨੂੰ ਖੋਲ ਕੇ ਚੈਕ ਕੀਤਾ ਜਿਸ ਵਿੱਚ ਡੋਡੇ ਚੂਰਾ ਪੋਸਤ ਬ੍ਰਾਮਦ ਹੋਏ ਜਿਸ ਦਾ ਵਜਨ ਕਰਨ ਤੇ 8 ਕਿਲੋਗ੍ਰਾਮ ਹੋਇਆ। ਜਿਸ ਤੇ ਦੋਸ਼ੀਆਂ ਖਿਲਾਫ ਮੁਕੱਦਮਾ ਨੰਬਰ 70 ਮਿਤੀ 27-05-2022 ਜੁਰਮ 15-ਬੀ -61-85-ਐਨਡੀਪੀਐਸ ਐਕਟ ਥਾਣਾ ਗੁਰਾਇਆ ਦਰਜ ਰਜਿਸਟਰ ਕੀਤਾ ਗਿਆ। ਦੋਸ਼ੀਆ ਪਾਸੋਂ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾ ਰਹੀ ਹੈ ਜਿਹਨਾ ਪਾਸੋ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!