JalandharPunjab

ਜਲੰਧਰ ਦਿਹਾਤੀ ਥਾਣਾ ਪਤਾਰਾ ਦੀ ਪੁਲਿਸ ਨੇ 10 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਸਮੇਤ ਦੋਸ਼ੀ ਨੂੰ ਕੀਤਾ ਗ੍ਰਿਫਤਾਰ

*1 ਨਸ਼ਾ ਤਸਕਰ ਕੋਲੋਂ 10 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਬ੍ਰਾਮਦ*
ਜਲੰਧਰ *ਗਲੋਬਲ ਆਜਤੱਕ*
ਜਲੰਧਰ ਦਿਹਾਤੀ ਦੇ ਥਾਣਾ ਪਤਾਰਾ ਦੀ ਪੁਲਿਸ ਵੱਲੋ 10 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਸਮੇਤ 1 ਦੋਸ਼ੀ ਨੂੰ ਕੀਤਾ ਗ੍ਰਿਫਤਾਰ, ਸਵਪਨ ਸ਼ਰਮਾ ਆਈਪੀਐਸ, ਸੀਨੀਅਰ ਪੁਲਿਸ ਕਪਤਾਨ , ਜਲੰਧਰ ਦਿਹਾਤੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ, ਕੰਵਰਪ੍ਰੀਤ ਸਿੰਘ ਚਾਹਲ, ਪੀਪੀਐਸ, ਪੁਲਿਸ ਕਪਤਾਨ, ਇੰਨਵੈਸਟੀਗੇਸ਼ਨ ਜਲੰਧਰ ਦਿਹਾਤੀ ਅਤੇ ਗੁਰਬਚਨ ਸਿੰਘ, ਪੀਪੀਐਸ, ਉਪ ਪੁਲਿਸ ਕਪਤਾਨ, ਸਥਾਨਕ ਕਮ-ਸਬ ਡਵੀਜਨ ਆਦਮਪੁਰ ਦੀ ਅਗਵਾਈ ਹੇਠ ਨਸ਼ਾ ਤਸਕਰਾ ‘ਤੇ ਮਾੜੇ ਅਨਸਰਾ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਐਸਆਈ ਅਰਸ਼ਪ੍ਰੀਤ ਕੌਰ ਮੁੱਖ ਅਫਸਰ ਥਾਣਾ ਪਤਾਰਾ ਦੀ ਪੁਲਿਸ ਪਾਰਟੀ ਨੇ ਸਕੂਟਰੀ ਜੂਪੀਟਰ ਨੰਬਰ ਪੀਬੀ- 08-ਈਡਬਲਿਊ-7407 ਤੇ 1 ਨਸ਼ਾ ਤਸਕਰ ਕੋਲੋਂ 10 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਬ੍ਰਾਮਦ ਕਰਕੇ ਵੱਡੀ ਸਫਲਤਾ ਹਾਸਲ ਕੀਤੀ। ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਗੁਰਬਚਨ ਸਿੰਘ, ਪੀਪੀਐਸ, ਉਪ ਪੁਲਿਸ ਕਪਤਾਨ, ਸਥਾਨਕ, ਕਮ-ਸਬ ਡਵੀਜਨ ਆਦਮਪੁਰ ਨੇ ਦੱਸਿਆ ਕਿ ਐਸਆਈ ਜਸਪਾਲ ਸਿੰਘ ਥਾਣਾ ਪਤਾਰਾ ਸਮੇਤ ਪੁਲਿਸ ਪਾਰਟੀ ਅੱਡਾ ਕਪੂਰ ਪਿੰਡ ਮੌਜੂਦ ਸੀ ਤਾਂ ਪਿੰਡ ਢੰਡੌਰ ਸਾਈਡ ਵੱਲੋ ਇੱਕ ਸਕੂਟਰੀ ਜੂਪੀਟਰ ਨੰਬਰ ਪੀਬੀ- 08-ਈਡਬਲਿਊ-7407 ਆਈ, ਜਿਸ ਤੇ ਇੱਕ ਆਦਮੀ ਸਵਾਰ ਹੋ ਕੇ ਆ ਰਿਹਾ ਸੀ। ਜਿਸ ਨੂੰ ਰੋਕ ਕੇ ਚੈਕਿੰਗ ਕੀਤੀ ਗਈ ਤਾਂ ਚਾਲਕ ਜਗਤਾਰ ਸਿੰਘ ਉਰਫ ਗੋਗੀ ਪੁੱਤਰ ਦੇਸਾ ਸਿੰਘ ਵਾਸੀ ਢੰਡੋਰ ਥਾਣਾ ਪਤਾਰਾ ਜਿਲਾ ਜਲੰਧਰ ਕੋਲੋਂ 10 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਬ੍ਰਾਮਦ ਹੋਏ। ਜਿਸ ਤੇ ਦੋਸ਼ੀ ਦੇ ਖਿਲਾਫ ਮੁਕੱਦਮਾ ਨੰਬਰ 29 ਅ/ਧ-15 ਬੀ/ 61/85 ਐਨਡੀਪੀਐਸ ਐਕਟ ਥਾਣਾ ਪਤਾਰਾ ਦਰਜ ਰਜਿਸਟਰ ਕਰਕੇ ਗ੍ਰਿਫਤਾਰ ਕੀਤਾ ਗਿਆ ਹੈ।ਦੋਸ਼ੀ ਪਾਸੋ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾ ਰਹੀ ਹੈ ਅਤੇ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!