JalandharPunjab

ਜਲੰਧਰ ਦਿਹਾਤੀ ਥਾਣਾ ਸ਼ਾਹਕੋਟ ਦੀ ਪੁਲਿਸ ਵੱਲੋ 7 ਗ੍ਰਾਮ ਹੈਰੋਇਨ ਸਮੇਤ ਇੱਕ ਆਦਮੀ ਤੇ ਇਕ ਔਰਤ ਨੂੰ ਕੀਤਾ ਕਾਬੂ

*7 ਗ੍ਰਾਮ ਹੈਰੋਇਨ ਇੱਕ ਆਦਮੀ ਤੇ ਇਕ ਔਰਤ ਨੂੰ ਕਾਰ ਸਮੇਤ ਕੀਤਾ ਕਾਬੂ*
ਜਲੰਧਰ *ਗਲੋਬਲ ਆਜਤੱਕ*
ਜਿਲਾ ਜਲੰਧਰ ਦਿਹਾਤੀ ਦੇ ਥਾਣਾ ਸ਼ਾਹਕੋਟ ਦੀ ਪੁਲਿਸ ਵੱਲੋ 7 ਗ੍ਰਾਮ ਹੈਰੋਇਨ ਸਮੇਤ 1 ਆਦਮੀ ਤੇ 1 ਔਰਤ ਨੂੰ ਕੀਤਾ ਗ੍ਰਿਫਤਾਰ, ਸਵਪਨ ਸ਼ਰਮਾ, ਆਈਪੀਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ, ਕੰਵਰਪ੍ਰੀਤ ਸਿੰਘ ਚਾਹਲ, ਪੀਪੀਐਸ, ਪੁਲਿਸ ਕਪਤਾਨ, ਇੰਨਵੈਸਟੀਗੇਸ਼ਨ ਜਲੰਧਰ ਦਿਹਾਤੀ ਅਤੇ ਜਸਬਿੰਦਰ ਸਿੰਘ, ਪੀਪੀਐਸ, ਉੱਪ ਪੁਲਿਸ ਕਪਤਾਨ, ਸਬ ਡਵੀਜਨ ਸ਼ਾਹਕੋਟ ਦੀ ਅਗਵਾਈ ਹੇਠ ਨਸ਼ਾ ਤਸਕਰਾ ਅਤੇ ਮਾੜੇ ਅਨਸਰਾ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਇੰਸਪੈਕਟਰ ਹਰਦੀਪ ਸਿੰਘ ਮੁੱਖ ਅਫਸਰ ਥਾਣਾ ਸ਼ਾਹਕੋਟ ਦੀ ਪੁਲਿਸ ਪਾਰਟੀ ਨੇ ਕਾਰ ਸਵਿੱਫਟ ਡਿਜਾਇਰ ਨੰਬਰ ਪੀਬੀ-61-ਡੀ- 3591 ਵਿੱਚੋਂ ਇਕ ਆਦਮੀ ਤੇ ਇਕ ਔਰਤ ਪਾਸੋ 7 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਵੱਡੀ ਸਫਲਤਾ ਹਾਸਲ ਕੀਤੀ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਜਸਬਿੰਦਰ ਸਿੰਘ, ਪੀਪੀਐਸ, ਉੱਪ ਪੁਲਿਸ ਕਪਤਾਨ, ਸਬ ਡਵੀਜਨ ਸ਼ਾਹਕੋਟ ਨੇ ਦੱਸਿਆ ਕਿ ਏਐਸਆਈ ਕਸ਼ਮੀਰ ਸਿੰਘ ਥਾਣਾ ਸ਼ਾਹਕੋਟ ਨੇ ਪੁਲਿਸ ਪਾਰਟੀ ਸਮੇਤ ਨਜਦੀਕ ਸਰਕਾਰੀ ਸੀਨੀਅਰ ਸਕੈਡਰੀ ਸਕੂਲ ਨੰਗਲ ਅੰਬੀਆ ਮੌਜੂਦ ਸੀ। ਪਿੰਡ ਬੱਗਾ ਸਾਈਡ ਵੱਲੋ ਇੱਕ ਕਾਰ ਸਵਿੱਫਟ ਡਿਜਾਇਰ ਨੰਬਰ ਪੀਬੀ-61-ਡੀ-3591 ਆਉਂਦੀ ਦਿਖਾਈ ਦਿੱਤੀ, ਜਿਸ ਵਿੱਚ ਇੱਕ ਆਦਮੀ ਅਤੇ ਇੱਕ ਔਰਤ ਸਵਾਰ ਸਨ। ਗੱਡੀ ਨੂੰ ਰੋਕ ਕੇ ਚੈਕਿੰਗ ਕੀਤੀ ਗਈ ਤਾਂ ਕਾਰ ਚਾਲਕ ਅਜੈ ਉਰਫ ਗੋਰਾ ਪੁੱਤਰ ਅਸ਼ੋਕ ਕੁਮਾਰ ਵਾਸੀ ਮੋਹਣ ਕੇ ਉਤਾੜ ਥਾਣਾ ਗੁਰੂ ਹਰਸਰਾਏ ਜਿਲਾ ਫਿਰੋਜਪੁਰ ਪਾਸੋ 4 ਗ੍ਰਾਮ ਹੈਰੋਇਨ ਅਤੇ ਔਰਤ ਰੀਤਕਾ ਉਰਫ ਰੀਤਾ ਪਤਨੀ ਸੰਜੀਵ ਕੁਮਾਰ ਵਾਸੀ ਰੇਲਵੇ ਬਸਤੀ ਗੁਰੂ ਹਰਸਰਾਏ ਥਾਣਾ ਗੁਰੂ ਹਰਸਰਾਏ ਜਿਲਾ ਫਿਰੋਜਪੁਰ ਪਾਸੋ 3 ਗ੍ਰਾਮ ਹੈਰੋਇਨ ਬ੍ਰਾਮਦ ਹੋਈ। ਜਿਸ ਤੇ ਦੋਸ਼ੀਆ ਦੇ ਖਿਲਾਫ ਮੁਕੱਦਮਾ ਨੰਬਰ 91-ਅ/ਧ 21-61-85- ਐੱਨਡੀਪੀਐੱਸ ਐਕਟ ਥਾਣਾ ਸ਼ਾਹਕੋਟ ਦਰਜ ਰਜਿਸਟਰ ਕਰਕੇ ਗ੍ਰਿਫਤਾਰ ਕੀਤਾ ਗਿਆ ਹੈ। ਦੋਸ਼ੀਆ ਪਾਸੋਂ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਥਾਣਾ ਇੰਚਾਰਜ ਨੇ ਦੱਸਿਆ ਕਿ ਦੋਸ਼ੀਆਂ ਨੂੰ ਅਦਾਲਤ ‘ਚ ਪੇਸ਼ ਕਰਕੇ ਪੁਲਿਸ ਰਿਮਾਂਡ ਲਿਆ ਜਾਵੇਗਾ ਤੇ ਇਨ੍ਹਾਂ ਦੇ ਨੈੱਟਵਰਕ ਨੂੰ ਬ੍ਰੇਕ ਕੀਤਾ ਜਾਵੇਗਾ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!