JalandharPunjab

ਜਲੰਧਰ ਦਿਹਾਤੀ ਪੁਲਿਸ ਸੀਆਈਏ ਸਟਾਫ-2 ਦੀ ਪੁਲਿਸ ਵੱਲੋਂ ਅੱਧਾ ਕਿੱਲੋ ਅਫੀਮ ਸਮੇਤ ਨਸ਼ਾ ਤਸਕਰ ਗ੍ਰਿਫ਼ਤਾਰ

ਸੀਆਈਏ ਸਟਾਫ-2 ਦੀ ਪੁਲਿਸ ਵੱਲੋਂ ਅੱਧਾ ਕਿੱਲੋ ਅਫੀਮ ਸਮੇਤ ਨਸ਼ਾ ਤਸਕਰ ਗ੍ਰਿਫ਼ਤਾਰ
ਜਲੰਧਰ (ਅਮਰਜੀਤ ਸਿੰਘ ਲਵਲਾ)
ਜਿਲ੍ਹਾ ਜਲੰਧਰ ਦਿਹਾਤੀ ਦੇ ਸੀਆਈਏ ਸਟਾਫ-2 ਦੀ ਪੁਲਿਸ ਵੱਲੋਂ ਅੱਧਾ ਕਿੱਲੋ ਅਫੀਮ ਸਮੇਤ ਨਸ਼ਾ ਤਸਕਰ ਕੀਤਾ ਕਾਬੂ ਨਵੀਨ ਸਿੰਗਲਾ ਆਈਪੀਐੱਸ ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਦੇ ਦਿਸ਼ਾ ਨਿਰਦੇਸ਼ਾਂ ਦੀ ਰਹਿਨੁਮਾਈ ਹੇਠ ਸੀਆਈਏ ਸਟਾਫ-2 ਜਲੰਧਰ ਦਿਹਾਤੀ ਦੇ ਇੰਚਾਰਜ ਸਬ ਇੰਸਪੈਕਟਰ ਪੁਸ਼ਪ ਬਾਲੀ ਦੀ ਪੁਲਿਸ ਟੀਮ ਵੱਲੋਂ ਨਸ਼ਾ ਤਸਕਰ ਅੱਧਾ ਕਿੱਲੋ ਅਫੀਮ ਸਮੇਤ ਕਾਬੂ ਕੀਤਾ ਗਿਆ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਮਨਪ੍ਰੀਤ ਸਿੰਘ ਢਿੱਲੋਂ ਪੀਪੀਐਸ ਪੁਲਿਸ ਕਪਤਾਨ, ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਨੇ ਦੱਸਿਆ ਕਿ ਮਿਤੀ 16-08-2021 ਨੂੰ ਐਸਆਈ ਪੁਸ਼ਪ ਬਾਲੀ ਇਚਾਰਜ ਸੀਆਈਏ ਸਟਾਫ-2 ਨੂੰ ਗੁਪਤ ਸੂਚਨਾ ਮਿਲਣ ‘ਤੇ ਏਐਸਆਈ ਗੁਰਮੀਤ ਰਾਮ ਦੀ ਸਪੈਸ਼ਲ ਟੀਮ ਤਿਆਰ ਕੀਤੀ ਗਈ। ਟੀਮ ਵੱਲੋ ਪ੍ਰਾਈਵੇਟ ਗੱਡੀ ਗਸ਼ਤ ਚੈਕਿੰਗ ਭੈੜੇ ਪੁਰਸ਼ਾ ਦੇ ਸਬੰਧ ਵਿੱਚ ਰੁੜਕਾ ਕਲਾਂ ਤੋਂ ਗੋਰਾਇਆ ਰੋਡ ਨੂੰ ਜਾਂਦੇ ਸਮੇਂ ਬਿਜਲੀ ਘਰ ਰੁੜਕਾ ਕਲਾਂ ਦੇ ਸਾਹਮਣੇ ਇੱਕ ਨੋਜਵਾਨ ਪਾਸੋ ਪੁਛਗਿੱਛ ਕਰਨ ‘ਤੇ ਉਸਨੇ ਆਪਣਾ ਨਾਮ ਹਰਿੰਦਰਪਾਲ ਸਿੰਘ ਉਰਫ ਗਿੰਦਾ, ਉਮਰ ਕੀਬ 29 ਸਾਲ ਪੁੱਤਰ ਬਲਵੰਤ ਸਿੰਘ ਵਾਸੀ ਸੰਗ ਢੇਸੀਆ ਥਾਣਾ ਗੋਰਾਇਆ ਜਿਲ੍ਹਾ ਜਲੰਧਰ ਦੱਸਿਆ ਜਿਸਦੀ ਤਲਾਸ਼ੀ ਕਰਨ ‘ਤੇ ਸੱਜੇ ਹੱਥ ਵਿੱਚ ਫੜੇ ਲਿਫਾਫੇ ਦੀ ਤਲਾਸ਼ੀ ਕਰਨ ‘ਤੇ ਅੱਧਾ ਕਿੱਲੋ ਅਫੀਮ ਬਾਮਦ ਕੀਤੀ। ਜਿਸਤੇ ਹਰਿੰਦਰਪਾਲ ਸਿੰਘ ਉਰਫ ਗਿੰਦਾ ਵਿਰੁੱਧ ਮੁੱਕਦਮਾ ਨੰਬਰ 112 ਮਿਤੀ 16-08-2021 ਅ/ਧ-18-ਬੀ- 61-85 ਐਨਡੀਪੀਐਸ ਐਕਟ ਥਾਣਾ ਗੋਰਾਇਆ ਜਿਲ੍ਹਾ ਜਲੰਧਰ ਦਿਹਾਤੀ ਦਰਜ ਕੀਤਾ ਗਿਆ। ਉਸ ਤੋਂ ਪੁਛਗਿੱਛ ਦੌਰਾਨ ਉਹ ਮੰਨਿਆ ਕਿ ਉਸਨੇ ਇਹ ਅਫੀਮ ਡੇਢ ਲੱਖ ਰੁਪਏ ਪ੍ਰਤੀ ਕਿੱਲੋ ਦੇ ਹਿਸਾਬ ਨਾਲ ਖਰੀਦੀ ਹੈ ‘ਤੇ ਅੱਗੇ 2 ਲੱਖ ਰੁਪਏ ਪ੍ਰਤੀ ਕਿੱਲੋ ਦੇ ਹਿਸਾਬ ਨਾਲ ਵੇਚਦਾ ਹਾਂ। ਜਿਸ ਵਿੱਚੋਂ ਉਸਨੂੰ ਪੰਜਾਹ ਹਜਾਰ ਰੁਪਏ ਪ੍ਰਤੀ ਕਿੱਲੋ ਦੇ ਹਿਸਾਬ ਨਾਲ ਮੁਨਾਫਾ ਹੁੰਦਾ ਹੈ। ਹਰਿੰਦਰਪਾਲ ਸਿੰਘ ਉਰਫ ਗਿੰਦਾ ਉਕਤ ਨੂੰ ਅਦਾਲਤ ‘ਚ ਪੇਸ਼ ਕਰਕੇ ਇਸਦਾ ਪੁਲਿਸ ਰਿਮਾਂਡ ਹਾਸਿਲ ਕਰਕੇ ਹੋਰ ਡੂੰਘਾਈ ਨਾਲ ਜਾਂਚ ਕਰਕੇ ਪਤਾ ਲਗਾਇਆ ਜਾਵੇਗਾ ਕਿ ਇੰਨੀ ਜਿਆਦਾ ਮਾਤਰਾ ਵਿੱਚ ਇਹ ਅਫੀਮ ਇਸਨੇ ਕਿਸਤੋ ਖਰੀਦੀ ਹੈ, ‘ਤੇ ਕਿਸ-ਕਿਸ ਨੂੰ ਅੱਗੇ ਵੇਚਦਾ ਹੈ।

Related Articles

Leave a Reply

Your email address will not be published. Required fields are marked *

Back to top button
error: Content is protected !!