Punjab

ਜਲੰਧਰ ਪੰਜਾਬ ਵਿੱਚੋਂ ਮੁੜ ਅੱਵਲ ‘ਤੇ ਸਭ ਤੋਂ ਘੱਟ 0.02 ਫੀਸਦੀ ਪੈਂਡੇਸੀ ਸੇਵਾ ਕੇਂਦਰਾਂ ਵਿੱਚ

ਡਿਪਟੀ ਕਮਿਸ਼ਨਰ ਨੇ ਸੇਵਾ ਕੇਂਦਰਾਂ ਵਿੱਚ ਪੈਂਡਿੰਗ ਕੇਸ ਘਟਾਉਣ ਵਿੱਚ ਬੇਮਿਸਾਲ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਕਾਰੀਆਂ, ਕਰਮਚਾਰੀਆਂ ਦਾ ਕੀਤਾ ਸਨਮਾਨ
ਜਲੰਧਰ ਅਮਰਜੀਤ ਸਿੰਘ ਲਵਲਾ

ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਸੇਵਾ ਕੇਂਦਰਾਂ ਵਿਚ ਪੈਂਡਿੰਗ ਕੇਸ ਘਟਾਉਣ ਅਤੇ ਸੂਬੇ ਵਿਚਲੇਬ ਸੇਵਾ ਕੇਂਦਰਾਂ ਵਿਚ ਸਭ ਤੋਂ ਘੱਟ ਪੈਂਡੈਂਸੀ (0.02 ਫੀਸਦੀ) ਦੇ ਨਾਲ ਜਲੰਧਰ ਨੂੰ ਪੰਜਾਬ ਵਿੱਚ ਮੋਹਰੀ ਜ਼ਿਲ੍ਹਾ ਬਣਾਉਣ ਵਿਚ ਬੇਮਿਸਾਲ ਯੋਗਦਾਨ ਪਾਉਣ ਵਾਲੇ ਅਧਿਕਾਰੀਆਂ, ਕਰਮਚਾਰੀਆਂ ਦਾ ਸਨਮਾਨ ਕੀਤਾ। ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਕ ਸਾਲ ਦੌਰਾਨ ਜ਼ਿਲ੍ਹੇ ਵਿੱਚ ਵੱਖ-ਵੱਖ ਨਾਗਰਿਕ ਕੇਂਦਰਿਤ ਸੇਵਾਵਾਂ ਨਾਲ ਸਬੰਧਤ 224226 ਅਰਜ਼ੀਆਂ ਪ੍ਰਾਪਤ ਹੋਈਆਂ ਸਨ ਅਤੇ ਸਾਰੇ ਬਿਨੈਕਾਰਾਂ ਨੂੰ ਨਿਰਧਾਰਤ ਸਮੇਂ ਦੇ ਅੰਦਰ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ। ਇਸ ਵੇਲੇ ਕੁਝ ਹੀ ਅਰਜ਼ੀਆਂ ਪ੍ਰਕਿਰਿਆ ਅਧੀਨ ਹਨ ।

ਉਨ੍ਹਾਂ ਅੱਗੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਜਲੰਧਰ ਦੀ “ਜ਼ੀਰੋ ਪੈਂਡੈਂਸੀ” ਪਹੁੰਚ ਨੂੰ ਅਪਣਾਇਆ ਗਿਆ, ਜਿਸ ਤਹਿਤ ਅੰਤਿਮ ਪ੍ਰਵਾਨਗੀ ਤੋਂ ਪਹਿਲਾਂ ਨਾਗਰਿਕ ਦਰਖਾਸਤ ਪ੍ਰਕਿਰਿਆ ‘ਤੇ ਕਾਰਵਾਈ ਕਰਨ ਵਾਲੇ ਸਮੂਹ ਅਧਿਕਾਰੀਆਂ, ਕਰਮਚਾਰੀਆਂ ਦੀ ਕਾਰਗੁਜ਼ਾਰੀ ਦਾ ਵਿਸ਼ਲੇਸ਼ਣ ਕਰਨ ਲਈ ਤਹਿਸੀਲ ਜਾਂ ਸਬ ਤਹਿਸੀਲ ਪੱਧਰ ‘ਤੇ ਨੋਡਲ ਅਧਿਕਾਰੀ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੈਨੇਜਮੈਂਟ ਇਨਫਰਮੇਸ਼ਨ ਸਿਸਟਮ (ਐਮਆਈਐਸ) ਰਾਹੀਂ ਹਰ ਦਫ਼ਤਰ ਦੇ ਦਰਖਾਸਤ ਪ੍ਰਕਿਰਿਆ ਸਬੰਧੀ ਪ੍ਰਦਰਸ਼ਨ ਦੀ ਰੋਜ਼ਾਨਾ ਨਿਗਰਾਨੀ ਕੀਤੀ ਜਾਂਦੀ ਹੈ।

ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਕਿਹਾ ਜੇਕਰ ਕੋਈ ਅਰਜ਼ੀ ਪੈਂਡਿੰਗ ਪਾਈ ਜਾਂਦੀ ਹੈ। ਤਾਂ ਉਸ ਨੂੰ ਤੁਰੰਤ ਸਬੰਧਤ ਅਧਿਕਾਰੀ ਨੂੰ ਭੇਜ ਦਿੱਤਾ ਜਾਂਦਾ ਹੈ। ਨੋਡਲ ਅਧਿਕਾਰੀ ਸੁਚੇਤ ਹੋ ਜਾਂਦੇ ਹਨ, ‘ਤੇ ਬਿਨਾਂ ਕਿਸੇ ਦੇਰੀ ਦੇ ਬਿਨੈ-ਪੱਤਰ ‘ਤੇ ਕਰਵਾਈ ਨੂੰ ਯਕੀਨੀ ਬਣਾਉਂਦੇ ਹਨ। ਡਿਪਟੀ ਕਮਿਸ਼ਨਰ ਵੱਲੋਂ ਸੇਵਾ ਕੇਂਦਰਾਂ ਵਿੱਚ ਪੈਂਡੈਂਸੀ ਘਟਾਉਣ ਵਿੱਚ ਵਿਸ਼ੇਸ਼ ਯੋਗਦਾਨ ਪਾਉਣ ਬਦਲੇ ਅੱਜ ਵਧੀਕ ਜ਼ਿਲ੍ਹਾ ਰਜਿਸਟਰਾਰ ਜਨਮ ਤੇ ਮੌਤ ਜਲੰਧਰ (ਏ.ਡੀ.ਆਰ) ਡਾ. ਤ੍ਰਿਪਤਪਾਲ ਸਿੰਘ ਸੰਧੂ, ਸੁਪਰਡੰਟ, ਸਿਵਲ ਸਰਜਨ ਦਫ਼ਤਰ, ਜਲੰਧਰ ਸ਼੍ਰੀਮਤੀ ਵੀਨਾ, ਸਟੈਨੋ, ਐਸਡੀਐਮ ਦਫ਼ਤਰ ਫਿਲੌਰ ਸ਼੍ਰੀਮਤੀ ਸੁਖਜਿੰਦਰ ਕੌਰ, ਸਹਾਇਕ ਮੈਨੇਜਰ ਸੇਵਾ ਕੇਂਦਰ, ਜਲੰਧਰ ਬਹਾਦਰ ਸਿੰਘ, ਸੀਨੀਅਰ ਸਹਾਇਕ ਐਲਏ, ਬ੍ਰਾਂਚ ਡੀਸੀ, ਦਫ਼ਤਰ ਰਾਕੇਸ਼ ਕੁਮਾਰ ਅਰੋੜਾ ਦਾ ਸਰਟੀਫਿਕੇਟਾਂ ਨਾਲ ਸਨਮਾਨ ਕੀਤਾ ਗਿਆ।

ਅਧਿਕਾਰੀਆਂ, ਕਰਮਚਾਰੀਆਂ ਵੱਲੋਂ ਨਾਗਰਿਕ ਕੇਂਦਰਿਤ ਸੇਵਾਵਾਂ ਨੂੰ ਨਿਰਧਾਰਤ ਸਮੇਂ ਵਿੱਚ ਯਕੀਨੀ ਬਣਾਉਣ ਦੀ ਦ੍ਰਿੜਤਾ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਥੋਰੀ ਨੇ ਉਨ੍ਹਾਂ ਨੂੰ ਪਹਿਲਾਂ ਵਾਂਗ ਹੀ ਆਪਣੀ ਡਿਊਟੀ ਪੂਰੀ ਨਿਪੁੰਨਤਾ, ਲਗਨ ਅਤੇ ਤਨਦੇਹੀ ਨਾਲ ਨਿਭਾਉਂਦੇ ਰਹਿਣ ਦੀ ਅਪੀਲ ਕੀਤੀ। ਡਿਪਟੀ ਕਮਿਸ਼ਨਰ ਨੇ ਆਸ ਪ੍ਰਗਟ ਕੀਤੀ ਕਿ ਅਧਿਕਾਰੀ, ਕਰਮਚਾਰੀ ਸੇਵਾ ਕੇਂਦਰਾਂ ਵਿੱਚ ਜ਼ੀਰੋ ਪੈਂਡੈਂਸੀ ਨੂੰ ਕਾਇਮ ਰੱਖਣ ਵਿੱਚ ਇਸੇ ਤਰ੍ਹਾਂ ਉਤਮ ਪ੍ਰਦਰਸ਼ਨ ਜਾਰੀ ਰੱਖਣਗੇ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!