
ਜਲੰਧਰ ਸੀਆਈਏ ਸਟਾਫ਼ ਨੇ 50 ਗ੍ਰਾਮ ਹੈਰੋਇਨ ਸਮੇਤ 1 ਤਸਕਰ ਕੀਤਾ ਕਾਬੂ
ਜਲੰਧਰ ਸੀਆਈਏ ਸਟਾਫ਼ ਨੇ 50 ਗ੍ਰਾਮ ਹੈਰੋਇਨ ਸਮੇਤ ਇੱਕ ਤਸਕਰ ਕੀਤਾ ਕਾਬੂ
ਜਲੰਧਰ (ਗਲੋਬਲ ਆਜਤੱਕ ਅਮਰਜੀਤ ਸਿੰਘ ਲਵਲਾ)
ਪੁਲਿਸ ਕਮਿਸ਼ਨਰ ਡਾ. ਐਸ ਭੂਪਤੀ ਆਈਪੀਐਸ, ਜਲੰਧਰ ਵੱਲੋ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੰਕੁਰ ਗੁਪਤਾ ਆਈਪੀਐਸ, ਡੀਸੀਪੀ, ਇਨਵ, ਦੀ ਨਿਗਰਾਨੀ ਹੇਠ ਕੰਵਲਪ੍ਰੀਤ ਸਿੰਘ ਚਾਹਲ ਪੀਪੀਐਸ, ਏਡੀਸੀਪੀ–ਇਨਵ, ਅਤੇ ਪਰਮਜੀਤ ਸਿੰਘ, ਆਈਪੀਐਸ, ਏਸੀਪੀ-ਡਿਟੈਕਟਿਵ ਦੀ ਯੋਗ ਅਗਵਾਈ ਹੇਠ ਐਸਆਈ, ਅਸ਼ੋਕ ਕੁਮਾਰ ਇੰਚਾਰਜ ਸੀਆਈਏ ਸਟਾਫ਼ ਜਲੰਧਰ ਵੱਲੋਂ ਕਾਰਵਾਈ ਕਰਦੇ ਹੋਏ ਇੱਕ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸ ਪਾਸੋ 50 ਗ੍ਰਾਮ ਹੈਰੋਇਨ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ।
ਮਿਤੀ 19-11-2022 ਨੂੰ ਸੀਆਈਏ ਸਟਾਫ਼ ਦੀ ਪੁਲਿਸ ਟੀਮ ਐਸਆਈ, ਅਸ਼ੋਕ ਕੁਮਾਰ ਇੰਚਾਰਜ ਸੀਆਈਏ ਸਟਾਫ਼ ਜਲੰਧਰ ਦੀ ਅਗਵਾਈ ਹੇਠ ਟੀ ਪੁਆਇੰਟ ਨੇੜੇ ਨਾਰੀ ਨਿਕੇਤਨ ਜਲੰਧਰ ਮੌਜੂਦ ਸੀ ਕਿ ਇੱਕ ਮੋਨਾ ਨੋਜਵਾਨ ਗਲੀ ਵਿੱਚੋਂ ਭਾਰਗੋ ਕੈਂਪ ਸਾਈਡ ਪੈਦਲ ਆਉਦਾ ਦਿਖਾਈ ਦਿੱਤਾ। ਜਿਸ ਨੂੰ ਸੀਆਈਏ, ਸਟਾਫ ਦੀ ਟੀਮ ਨੇ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਸ ਨੇ ਆਪਣਾ ਨਾਮ ਅਮਨਦੀਪ ਉਰਫ ਬੱਬੂ ਪੁੱਤਰ ਯਸ਼ਪਾਲ ਵਾਸੀ ਮਕਾਨ ਨੰਬਰ 129/8 ਭਾਰਗੋ ਕੈਂਪ ਨੇੜੇ ਲੱਕੜ ਚੌਕ ਜਲੰਧਰ ਦੱਸਿਆ। ਜਿਸ ਦੀ ਤਲਾਸ਼ੀ ਕਰਨ ਤੇ ਉਸ ਪਾਸੋ 50 ਗ੍ਰਾਮ ਹੈਰੋਇੰਨ ਬ੍ਰਾਮਦ ਹੋਈ। ਜਿਸਤੇ ਦੋਸ਼ੀ ਵਿਰੁੱਧ ਕਾਰਵਾਈ ਕਰਦੇ ਹੋਏ ਥਾਣਾ ਭਾਰਗੋ ਕੈਂਪ ਜਲੰਧਰ ਵਿਖੇ ਮੁਕੱਦਮਾ ਨੰਬਰ-178, ਮਿਤੀ 19-11-2022 ਅ/ਧ-21-61-85- ਐਨਡੀਪੀਐਸ ਐਕਟ ਦਰਜ ਰਜਿਸਟਰ ਕੀਤਾ ਗਿਆ।
ਦੋਸ਼ੀ ਅਮਨਦੀਪ ਉਰਫ ਬੱਬੂ ਦੇ ਖਿਲਾਫ ਪਹਿਲਾਂ ਵੀ ਮੁੱਕਦਮੇ ਦਰਜ ਰਜਿਸਟਰ ਹਨ। ਦੋਸ਼ੀ ਨੂੰ ਪੇਸ਼ ਅਦਾਲਤ ਕੀਤਾ ਜਾ ਰਿਹਾ ਹੈ ਅਤੇ ਪੁਲਿਸ ਰਿਮਾਂਡ ਹਾਸਲ ਕਰਕੇ ਇਸ ਦੇ ਫਾਰਵਡ, ਬੈਕਵਰਡ ਲਿੰਕੇਜ਼ ਚੈਕ ਕਰਕੇ ਇਸ ਦੇ ਸਾਥੀ ਸਮਗਲਰਾਂ ਨੂੰ ਮੁਕੱਦਮਾ ਵਿੱਚ ਗ੍ਰਿਫਤਾਰ ਕੀਤਾ ਜਾਵੇਗਾ ਤਾਂ ਜੋ ਨਸ਼ਾ ਸਮਗਲਰਾਂ ਦੀ ਚੈਨ ਬਰੇਕ ਕੀਤੀ ਜਾ ਸਕੇ।



