Punjab

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੌਜੂਦਾ ਹਾਲਾਤ ਨਾਲ ਨਜਿੱਠਣ ਲਈ ਬੈੱਡਾਂ ਦੀ ਸਮਰੱਥਾ ਨੂੰ ਵਧਾਉਣ ਤੋਂ ਇਲਾਵਾ ਅਸਥਾਈ ਸਹੂਲਤਾਂ ਨੂੰ ਵਿਕਸਿਤ ਕੀਤਾ ਜਾਵੇਗਾ–ਡਿਪਟੀ ਕਮਿਸ਼ਨਰ

ਅਧਿਕਾਰੀਆਂ ਨੂੰ ਦੂਜੀ ਲਹਿਰ ਨਾਲ ਕੁਸ਼ਲਤਾ ਨਾਲ ਨਿਪਟਣ ਲਈ ਬਹੁਪੱਖੀ ਰਣਨੀਤੀ ਅਪਨਾਉਣ ਲਈ ਕਿਹਾ
ਜਲੰਧਰ (ਅਮਰਜੀਤ ਸਿੰਘ ਲਵਲਾ/ਰਣਜੀਤ ਪੰਜਾਬੀ)
ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅੱਜ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਵਿਡ-19 ਦੀ ਦੂਜੀ ਲਹਿਰ ਨਾਲ ਕੁਸ਼ਲਤਾ ਨਾਲ ਨਜਿੱਠਣ ਲਈ ਕੋਵਿਡ ਕੇਅਰ ਸੈਂਟਰਾਂ ਵਿੱਚ ਬੈੱਡਾਂ ਦੀ ਸਮਰੱਥਾ ਵਧਾਉਣ ‘ਤੇ ਅਸਥਾਈ ਸਹੂਲਤਾਂ ਨੂੰ ਵਿਕਸਤ ਕਰਨ ਲਈ ਕੰਮ ਕੀਤਾ ਜਾਵੇਗਾ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਵਰਚੁਅਲ ਕੋਵਿਡ ਸਮੀਖਿਆ ਮੀਟਿੰਗ ਵਿਚ ਹਿੱਸਾ ਲੈਣ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਕਿਹਾ, ਕਿ ਸਮੀਖਿਆ ਬੈਠਕ ਦੌਰਾਨ ਮਾਣਯੋਗ ਮੁੱਖ ਮੰਤਰੀ ਵੱਲੋਂ ਜਾਰੀ ਕੀਤੀਆਂ ਸਮੁੱਚੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਧ ਰਹੇ ਕੇਸਾਂ ‘ਤੇ ਕਾਬੂ ਪਾਉਣ ਲਈ ਆਉਣ ਵਾਲੇ ਦਿਨਾਂ ਵਿਚ ਬੈੱਡਾਂ ਦੀ ਸਮਰੱਥਾ ਨੂੰ ਵਧਾਉਣ ਅਤੇ ਕੁਝ ਅਸਥਾਈ ਕੋਵਿਡ ਕੇਅਰ ਸਹੂਲਤਾਂ ਸਥਾਪਤ ਕਰਨ ‘ਤੇ ਜ਼ੋਰ ਦਿੱਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਹਸਪਤਾਲਾਂ ਵਿੱਚ ਕੁੱਲ 451 ਲੈਵਲ-3 ਬੈੱਡਾਂ ਦਾ ਪ੍ਰਬੰਧ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ 382 ਭਰੇ ਹੋਏ ਹਨ। ‘ਤੇ ਇਸ ਵੇਲੇ ਸਿਰਫ਼ 69 ਬੈੱਡ ਹੀ ਉਪਲਬੱਧ ਹਨ, ਇਸ ਤਰ੍ਹਾਂ ਕੁੱਲ ਬੈੱਡਾਂ ਵਿੱਚੋਂ 84.70 ਫੀਸਦੀ ਪਹਿਲਾਂ ਹੀ ਹਸਪਤਾਲਾਂ ਵਿੱਚ ਭਰੇ ਹੋਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਕੋਵਿਡ ਕੇਅਰ ਸੰਸਥਾਵਾਂ ਵਿੱਚ ਲੈਵਲ -2 ਸ਼੍ਰੇਣੀ ਵਿੱਚ ਲਗਭਗ 610 ਬੈੱਡ ਉਪਲੱਬਧ ਹਨ। ‘ਤੇ ਇਨ੍ਹਾਂ ਬੈੱਡਾਂ ਨੂੰ ਲੈਵਲ-3 ਵਿੱਚ ਅਪਗ੍ਰੇਡ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਡੀਸੀ ਘਣਸ਼ਾਮ ਥੋਰੀ ਨੇ ਜ਼ਿਲਾ ਪ੍ਰਸ਼ਾਸਨ ਵੱਲੋਂ ਹਸਪਤਾਲਾਂ ਨੂੰ ਢੁੱਕਵੀਂ ਆਕਸੀਜਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਚੁੱਕੇ ਜਾ ਰਹੇ ਉਪਰਾਲਿਆਂ ਜਿਸ ਵਿੱਚ ਵਰਤੋਂ ਦੀ ਰਾਸ਼ਨਿੰਗ, ਆਕਸੀਜਨ ਆਡਿਟ ਅਤੇ ਜ਼ਿਲ੍ਹੇ ਵਿੱਚ ਸਪਲਾਈ, ਮੰਗ ਅਤੇ ਖਪਤ ’ਤੇ ਨਿਰੰਤਰ ਨਿਗਰਾਨੀ ਸ਼ਾਮਲ ਹੈ, ਬਾਰੇ ਵੀ ਜਾਣੂੰ ਕਰਾਇਆ। ਉਨ੍ਹਾਂ ਸਮੂਹ ਸਬੰਧਤ ਅਧਿਕਾਰੀਆਂ ਨੂੰ ਟੈਸਟਿੰਗ ਅਤੇ ਟੀਕਾਕਰਨ ਨੂੰ ਉਤਸ਼ਾਹਤ ਕਰਨ ਤੋਂ ਲੈ ਕੇ ਪਾਬੰਦੀਆਂ ਨੂੰ ਸਖ਼ਤੀ ਨਾਲ ਲਾਗੂ ਕਰਨ ਅਤੇ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਬਹੁ-ਪੱਖੀ ਰਣਨੀਤੀ ਅਪਨਾਉਣ ਦੀ ਹਦਾਇਤ ਕੀਤੀ।
ਇਸ ਮੌਕੇ ਐਸਐਸਪੀ ਡਾ. ਸੰਦੀਪ ਗਰਗ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਿਸ਼ੇਸ਼ ਸਾਰੰਗਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਜਸਬੀਰ ਸਿੰਘ, ਐਸਡੀਐਮ ਡਾ. ਜੈ ਇੰਦਰ ਸਿੰਘ ‘ਤੇ ਸਹਾਇਕ ਕਮਿਸ਼ਨਰ ਹਰਦੀਪ ਸਿੰਘ ਵੀ ਮੌਜੂਦ ਸਨ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!