JalandharPunjab

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਵੱਲੋਂ ਸਿਹਤ ਵਿਭਾਗ ਨਾਲ ਤਾਲਮੇਲ ਕਰਕੇ ਕੋਵਿਡ-19 ਟੀਕਾਕਰਨ ਕੈਂਪ ਦਾ ਆਯੋਜਨ

ਕੋਵਿਡ-19 ਟੀਕਾਕਰਨ ਕੈਂਪ ਜ਼ਿਲ੍ਹਾ ਕਚਿਹਰੀਆਂ ‘ਚ ਲਗਾਇਆ
ਜਲੰਧਰ (ਗਲੋਬਲ ਆਜਤੱਕ, ਅਮਰਜੀਤ ਸਿੰਘ ਲਵਲਾ)
ਕਰੋਨਾ ਮਹਾਂਮਾਰੀ ਦੇ ਪ੍ਰਕੋਪ ਨੂੰ ਧਿਆਨ ਵਿੱਚ ਰੱਖਦਿਆਂ ਮਾਣਯੋਗ ਆਨਰੇਬਲ ਮਿਸਟਰ ਚੀਫ ਜਸਟਿਸ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਰਵੀ ਸ਼ੰਕਰ ਝਾਅ , ਮਾਣਯੋਗ ਮਿਸਟਰ ਜਸਟਿਸ ਅਜੇ ਤਿਵਾੜੀ , ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਅਤੇ ਐਡਮਿਨਿਸਟ੍ਰੇਟਿਵ ਜੱਜ ਜਲੰਧਰ ਸੈਸ਼ਨਜ਼ ਡਵੀਜ਼ਨ ਅਤੇ ਮੈਡਮ ਰੁਪਿੰਦਰਜੀਤ ਚਹਿਲ ਮਾਣਯੋਗ ਜ਼ਿਲ੍ਹਾ ਤੇ ਸੈਸ਼ਨਜ਼ ਜੱਜ਼ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਜੀ ਦੀ ਯੋਗ ਰਹਿਨੁਮਾਈ ਹੇਠ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਵੱਲੋਂ ਸਿਹਤ ਵਿਭਾਗ ਨਾਲ ਤਾਲਮੇਲ ਕਰਕੇ ਮਿਤੀ 23.06.2021 ਨੂੰ ਕੋਵਿਡ -19 ਟੀਕਾਕਰਨ ਕੈਂਪ ਦਾ ਆਯੋਜਨ ਜ਼ਿਲ੍ਹਾ ਕਚਿਹਰੀਆਂ ਜਲੰਧਰ ਵਿਖੇ ਕਰਵਾਇਆ ਗਿਆ। ਇਸ ਕੈਂਪ ਸੰਬੰਧੀ ਜਾਣਕਾਰੀ ਦਿੰਦਿਆਂ ਲਲਿਤ ਕੁਮਾਰ ਸਿੰਗਲਾ ਮਾਣਯੋਗ ਇੰਨਚਾਰਜ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਇੰਚਾਰਜ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਨੇ ਦੱਸਿਆ ਕਿ ਇਹ ਟੀਕਾਕਰਨ ਕੈਂਪ ਜ਼ਿਲ੍ਹਾ ਜਲੰਧਰ ਦੇ ਸਮੂਹ ਜੁਡੀਸ਼ੀਅਲ ਅਧਿਕਾਰੀਆਂ ਅਤੇ ਕਚਹਿਰੀ ਵਿਖੇ ਕੰਮ ਕਰ ਰਹੇ ਸਟਾਫ ਅਤੇ ਐਡਵੋਕੇਟਸ ਨੂੰ ਕਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਸਰਕਾਰ ਦੁਆਰਾ ਪ੍ਰਮਾਣਿਤ ਵੈਕਸੀਨ ਲਗਾਉਣ ਲਈ ਕੀਤਾ ਗਿਆ ਹੈ। ਵੈਕਸੀਨ ਕਰੋਨਾ ਮਹਾਂਮਾਰੀ ਨੂੰ ਹਰਾਉਣ ਲਈ ਬਹੁਤ ਜਰੂਰੀ ਹੈ। ਮੌਜੂਦਾ ਸਮੇਂ ਦੌਰਾਨ ਕਰੋਨਾ ਦਾ ਟੀਕਾਕਰਨ ਇਸ ਦਾ ਇੱਕ ਮਾਤਰ ਇਲਾਜ ਹੈ। ਹਰ ਇੱਕ ਨਾਗਰਿਕ ਨੂੰ ਕਰੋਨਾ ਵੈਕਸੀਨ ਲਗਾਉਣੀ ਚਾਹੀਦੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਅੱਜ ਦੇ ਇਸ ਕੈਂਪ ਵਿੱਚ ਜੁਡੀਸ਼ੀਅਲ ਅਫ਼ਸਰਾਂ ਅਤੇ ਕਚਿਹਰੀ ਵਿਖੇ ਕੰਮ ਕਰਦੇ ਸਟਾਫ ਮੈਂਬਰਾਂ ਜਿਨ੍ਹਾਂ ਨੂੰ ਪਹਿਲਾਂ ਟੀਕਾ ਨਹੀਂ ਲਗਾਇਆ ਗਿਆ ਸੀ ਨੂੰ ਕਰੋਨਾ ਮਹਾਂਮਾਰੀ ਤੋਂ ਬਚਾਅ ਵਾਸਤੇ ਵੈਕਸੀਨ ਲਗਾਈ ਗਈ। ਇਸ ਮੌਕੇ ਉਨ੍ਹਾਂ ਨੇ ਜੁਡੀਸ਼ੀਅਲ ਅਧਿਕਾਰੀਆਂ ਅਤੇ ਸਟਾਫ ਦੇ ਮੈਂਬਰਾਂ ਨੂੰ ਹਿਦਾਇਤ ਕੀਤੀ ਕਿ ਉਹ ਸਰਕਾਰ ਦੁਆਰਾ ਤੈਅ ਕੀਤੇ ਨਿਯਮਾਂ ਮੁਤਾਬਕ ਕਰੋਨਾ ਮਹਾਂਮਾਰੀ ਤੋਂ ਬਚਾਅ ਵਾਸਤੇ ਸਮਾਜਿਕ ਦੂਰੀ, ਮਾਸਕ ਅਤੇ ਸੈਨੇਟਾਈਜ਼ਰ ਦੀ ਵਰਤੋਂ ਯਕੀਨੀ ਬਣਾਉਣ। ਇਸ ਕੈਂਪ ਨੂੰ ਆਯੋਜਿਤ ਕਰਵਾਉਣ ਵਿੱਚ ਤਰਨਤਾਰਨ ਸਿੰਘ ਬਿੰਦਰਾ, ਮਾਣਯੋਗਕ ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਜਲੰਧਰ, ਮੈਡਮ ਸੁਸ਼ਮਾ ਦੇਵੀ, ਏਸੀਜੇਐਮ-ਕਮ-ਇੰਚਾਰਜ ਸੈਕਟਰੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਅਤੇ ਆਰਐਸ ਰਾਣਾ ਸਿਵਲ ਜੱਜ ( ਜੂਨੀਅਰ ਡਵੀਜ਼ਨ ) ਜਲੰਧਰ ਵੱਲੋਂ ਚੁੱਕਵੇਂ ਪ੍ਰਬੰਧ ਕੀਤੇ ਗਏ।

Related Articles

Leave a Reply

Your email address will not be published. Required fields are marked *

Back to top button
error: Content is protected !!