JalandharPunjab

ਜਿਲ੍ਹਾ ਜਲੰਧਰ ਦਿਹਾਤੀ ਥਾਣਾ ਮਹਿਤਪੁਰ ਦੀ ਪੁਲਿਸ ਵੱਲੋ 950 ਗ੍ਰਾਮ ਡੋਡੇ ਚੂਰਾ ਪੋਸਤ ਸਮੇਤ ਇੱਕ ਨਸ਼ਾ ਤਸਕਰ ਕੀਤਾ ਕਾਬੂ

*ਥਾਣਾ ਮਹਿਤਪੁਰ ਪੁਲਿਸ ਵੱਲੋ 950 ਗ੍ਰਾਮ ਡੋਡੇ ਚੂਰਾ ਪੋਸਤ ਬਰਾਮਦ*
ਜਲੰਧਰ *ਗਲੋਬਲ ਆਜਤੱਕ*
ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਮਹਿਤਪੁਰ ਦੀ ਪੁਲਿਸ ਵੱਲੋ 950 ਗ੍ਰਾਮ ਡੋਡੇ ਚੂਰਾ ਪੋਸਤ ਸਮੇਤ ਇੱਕ ਨਸ਼ਾ ਤਸਕਰ ਨੂੰ ਕੀਤਾ ਕਾਬੂ ਅਤੇ ਚੋਰੀ ਦੀ ਕਣਕ ਅਤੇ ਸਰੋ ਦੇ ਬੋਰਿਆ ਸਮੇਤ 2 ਚੋਰਾ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ। ਸਵਪਨ ਸ਼ਰਮਾ, ਆਈਪੀਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਦੇ ਦਿਸਾਂ ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾਂ ਅਤੇ ਚੋਰਾਂ ਦੇ ਖਿਲਾਫ ਚਲਾਈ ਗਈ ਮੁਹਿਮ ਤਹਿਤ ਕੰਵਲਪ੍ਰੀਤ ਸਿੰਘ ਚਾਹਲ, ਪੀਪੀਐਸ. ਪੁਲਿਸ ਕਪਤਾਨ ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਦੀ ਅਗਵਾਈ ਹੇਠ ਜਸਬਿੰਦਰ ਸਿੰਘ, ਪੀਪੀਐਸ ਉੱਪ ਪੁਲਿਸ ਕਪਤਾਨ ਸਬ-ਡਵੀਜਨ ਸ਼ਾਹਕੋਟ ਦੀ ਹਦਾਇਤ ਤੇ ਐਸਆਈ ਮਹਿੰਦਰਪਾਲ ਮੁੱਖ ਅਫਸਰ ਥਾਣਾ ਮਹਿਤਪੁਰ ਦੀ ਅਗਵਾਈ ਹੇਠ ਪੁਲਿਸ ਪਾਰਟੀ ਵੱਲੋਂ 950 ਗ੍ਰਾਮ ਡੋਡੇ ਚੂਰਾ ਪੋਸਤ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ। ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਜਸਬਿੰਦਰ ਸਿੰਘ, ਪੀਪੀਐਸ ਉੱਪ ਪੁਲਿਸ ਕਪਤਾਨ ਸਬ-ਡਵੀਜਨ ਸ਼ਾਹਕੋਟ ਨੇ ਦੱਸਿਆ ਕਿ ਐਸਆਈ ਭੁਪਿੰਦਰ ਸਿੰਘ ਦੀ ਪੁਲਿਸ ਪਾਰਟੀ ਵੱਲੋਂ ਗੁਰਮੇਜ ਸਿੰਘ ਉਰਫ ਸਾਬਾ ਪੁੱਤਰ ਗੁਰਨਾਮ ਸਿੰਘ ਵਾਸੀ ਕਸਬਾ ਮਹੱਲਾ ਮਹਿਤਪੁਰ ਨੂੰ 950 ਗ੍ਰਾਮ ਡੋਡੇ ਚੂਰਾ ਪੋਸਤ ਸਮੇਤ ਕਾਬੂ ਕਰਕੇ ਦੋਸ਼ੀ ਦੇ ਖਿਲਾਫ ਮੁੱਕਦਮਾ ਨੰ-47 ਮਿਤੀ 16.05.2022 ਅ/ਧ-15- ਏ-63-61-85-ਐੱਨਡੀਪੀਐੱਸ ਐਕਟ ਥਾਣਾ ਮਹਿਤਪੁਰ ਦਰਜ ਕੀਤਾ। ਦੋਸ਼ੀ ਪਾਸੋ ਡੁੰਘਾਈ ਨਾਲ ਪੁਛ ਗਿੱਛ ਕੀਤੀ ਜਾ ਰਹੀ ਹੈ। ਇਸੇ ਤਰਾਂ ਏਐਸਆਈ ਜਸਵਿੰਦਰ ਸਿੰਘ ਦੀ ਪੁਲਿਸ ਪਾਰਟੀ ਨੇ ਗੁਰਪ੍ਰੀਤ ਸਿੰਘ ਪੁੱਤਰ ਲਖਵੰਤ ਸਿੰਘ ਵਾਸੀ ਆਦਰਾਮਾਨ ਥਾਣਾ ਮਹਿਤਪੁਰ ਦੀ ਟਰੈਕਟਰ ਦੀ ਬੈਟਰੀ ਅਤੇ ਟਰਾਲੀ ਦੀ ਹੁੱਕ, ਕਣਕ ਅਤੇ ਸਰੋ ਹਵੇਲੀ ਵਿੱਚੋ ਚੋਰੀ ਕਰਨ ਵਾਲੇ ਲਖਵਿੰਦਰ ਸਿੰਘ ਉਰਫ ਲੱਕੀ ਪੁਤਰ ਨਿਰਮਲ ਸਿੰਘ ਵਾਸੀ ਆਦਰਾਮਾਨ ਥਾਣਾ ਮਹਿਤਪੁਰ ਅਤੇ ਪਰਮਜੀਤ ਸਿੰਘ ਉਰਫ ਪੰਮਾ ਪੁੱਤਰ ਹਰਬੰਸ ਸਿੰਘ ਵਾਸੀ ਬਾਗੀਵਾਲ ਥਾਣਾ ਮਹਿਤਪੁਰ ਨੂੰ ਨਜਦੀਕ ਆਦਰਾਮਾਨ ਮੋੜ ਤੋ ਚੋਰੀ ਦੀ ਕਣਕ ਅਤੇ ਸਰੋ ਦੇ ਸਮੇਤ ਕਾਬੂ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ। ਦੋਸ਼ੀਆ ਦੇ ਖਿਲਾਫ ਮੁੱਕਦਮਾ ਨੰਬਰ 48 ਮਿਤੀ 16.05.2022 ਜੁਰਮ 379-411 ਭ/ਦ ਥਾਣਾ ਮਹਿਤਪੁਰ ਦਰਜ ਰਜਿਸ਼ਟਰ ਕੀਤਾ ਗਿਆ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!