HealthJalandharPunjab

ਜਿਲ੍ਹਾ ਟ੍ਰੇਨਿੰਗ ਸੈਂਟਰ ਵਿਖੇ “ਵਿਸ਼ਵ ਤੰਬਾਕੂ ਰਹਿਤ ਦਿਵਸ” ਸੰਬੰਧੀ ਵਰਕਸ਼ਾਪ

*“ਵਿਸ਼ਵ ਤੰਬਾਕੂ ਰਹਿਤ ਦਿਵਸ” ਸੰਬੰਧੀ 16 ਮਈ ਤੋਂ 31 ਮਈ ਤੱਕ ਪੰਦਰਵਾੜਾ ਮਨਾਇਆ ਜਾ ਰਿਹਾ*
ਜਲੰਧਰ *ਗਲੋਬਲ ਆਜਤੱਕ*
75ਵੇਂ ਆਜਾਦੀ ਦੇ ਅਮ੍ਰਿਤ ਮਹੋਤਸਵ ਤਹਿਤ ਸਿਹਤ ਵਿਭਾਗ ਜਲੰਧਰ ਵੱਲੋਂ *“ਵਿਸ਼ਵ ਤੰਬਾਕੂ ਰਹਿਤ ਦਿਵਸ”* ਸੰਬੰਧੀ 16 ਮਈ ਤੋਂ 31 ਮਈ ਤੱਕ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਸ ਦੇ ਤਹਿਤ ਜਿਲ੍ਹਾ ਟ੍ਰੇਨਿੰਗ ਸੈਂਟਰ ਵਿਖੇ ਸਿਵਲ ਸਰਜਨ ਜਲੰਧਰ ਡਾ. ਰਣਜੀਤ ਸਿੰਘ ਘੋਤੜਾ ਦੀ ਅਗਵਾਈ ਵਿੱਚ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।

ਇਸ ਵਰਕਸ਼ਾਪ ਵਿੱਚ ਆਰਬੀਐਸਕੇ ਅਧੀਨ ਕੰਮ ਕਰ ਰਹੀਆਂ ਸਕੂਲ ਹੈਲਥ ਟੀਮਾਂ, ਮਲਟੀ ਪਰਪਜ਼ ਹੈਲਥ ਸੁਪਰਵਾਇਜ਼ਰਾਂ ਵੱਲੋਂ ਹਿੱਸਾ ਲਿਆ ਗਿਆ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਵਰਿੰਦਰ ਕੌਰ ਥਿੰਦ, ਜਿਲ੍ਹਾ ਟੀਕਾਕਰਨ ਅਫਸਰ ਡਾ. ਰਾਕੇਸ਼ ਚੋਪੜਾ, ਸਹਾਇਕ ਸਿਹਤ ਅਫਸਰ ਡਾ. ਟੀਪੀ ਸਿੰਘ, ਐਸਐਮਓ ਪਰਮਜੀਤ ਸਿੰਘ, ਡਾ. ਅਮਨ ਸੂਦ, ਡਾ. ਮਨਪ੍ਰੀਤ, ਡਾ. ਆਦਿਤਯ ਪਾਲ, ਐਫਐਸਓ ਰੋਬਿਨ, ਬੀਈਈ ਰਾਕੇਸ਼ ਸਿੰਘ, ਬੀਈਈ ਮਾਨਵ ਸ਼ਰਮਾ, ਜਿਲ੍ਹਾ ਬੀਸੀਸੀ ਕੋਆਰਡੀਨੇਟਰ ਨੀਰਜ ਸ਼ਰਮਾ, ਸਕੂਲ ਹੈਲਥ ਕੋਆਰਡੀਨੇਟਰ ਪਰਮਵੀਰ ਝੱਮਟ ਮੌਜੂਦ ਸਨ।
ਸਿਵਲ ਸਰਜਨ ਵੱਲੋਂ ਦੱਸਿਆ ਗਿਆ ਕਿ ਹਰ ਸਾਲ 31 ਮਈ ਨੂੰ ਵਿਸ਼ੇਸ ਥੀਮ ਦੇ ਤਹਿਤ *“ਵਿਸ਼ਵ ਤੰਬਾਕੂ ਰਹਿਤ ਦਿਵਸ”* ਮਨਾਇਆ ਜਾਂਦਾ ਹੈ। ਇਸ ਵਾਰ ਇਸਦਾ ਥੀਮ *“ਤੰਬਾਕੂ ਸਾਡੇ ਵਾਤਾਵਰਣ ਲਈ ਖ਼ਤਰਾ”* ਹੈ। ਇਸ ਵਰ੍ਹੇ ਇਸ ਦਿਵਸ ਦਾ ਉਦੇਸ਼ ਤੰਬਾਕੂ ਦੇ ਵਾਤਾਵਰਣ ‘ਤੇ ਪੈ ਰਹੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਹੈ। ਉਨ੍ਹਾਂ ਦੱਸਿਆ ਕਿ ਤੰਬਾਕੂਨੋਸ਼ੀ ਸੰਬੰਧੀ ਬਣਾਏ ਗਏ ਕੋਟਪਾ ਐਕਟ-2003 ਨੂੰ ਹੋਰ ਵੀ ਸਖਤੀ ਨਾਲ ਲਾਗੂ ਕੀਤਾ ਜਾਵੇਗਾ ਅਤੇ *“ਵਿਸ਼ਵ ਤੰਬਾਕੂ ਰਹਿਤ ਦਿਵਸ”* ਸੰਬੰਧੀ ਮਨਾਏ ਜਾ ਰਹੇ ਇਸ ਪੰਦਰਵਾੜੇ ਤਹਿਤ ਜਿਲ੍ਹੇ ਵਿੱਚ ਸ਼ਹਿਰੀ ਅਤੇ ਪਿੰਡ ਪੱਧਰ “ਤੇ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਸਿਹਤ ਵਿਭਾਗ ਵੱਲੋਂ ਜਨਤਕ ਥਾਵਾਂ ‘ਤੇ ਤੰਬਾਕੂਨੋਸ਼ੀ ਕਰਨ ਵਾਲਿਆਂ ਦੇ ਚਲਾਨ ਵੀ ਕੱਟੇ ਜਾਣਗੇ। ਲੋਕਾਂ ਨੂੰ ਸਮੂਹਿਕ ਰੂਪ ਵਿੱਚ ਤੰਬਾਕੂ ਦਾ ਇਸਤੇਮਾਲ ਨਾ ਕਰਨ ਪ੍ਰਤੀ ਸਹੁੰ ਚੁਕਾਈ ਜਾਵੇਗੀ, ਇਸਦੇ ਨਾਲ ਹੀ ਤੰਦਰੁਸਤ ਸਿਹਤ ਕੇਂਦਰਾਂ ‘ਚ ਤਾਇਨਾਤ ਸਟਾਫ ਅਤੇ ਸਕੂਲ ਹੈਲਥ ਟੀਮਾਂ ਵੱਲੋਂ ਸਕੂਲਾਂ ਵਿੱਚ ਜਾ ਕੇ ਬੱਚਿਆਂ ਨੂੰ ਸਿਗਰਟਨੋਸ਼ੀ ਦੇ ਖਿਲਾਫ਼ ਜਾਗਰੂਕ ਕੀਤਾ ਜਾਵੇਗਾ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!