HealthJalandharPunjab

ਜਿਲ੍ਹਾ ਬੀਸੀਸੀ ਕੋਆਰਡੀਨੇਟਰ ਨੀਰਜ ਸ਼ਰਮਾ ਨੇ ਬੜਾ ਪਿੰਡ ਵਿਖੇ ਆਸ਼ਾ ਵਰਕਰਜ਼ ਨੂੰ ਲੋਕਾਂ ਤੱਕ ਬਿਹਤਰ ਸਿਹਤ ਸੇਵਾਵਾਂ ਪਹੁੰਚਾਉਣ ਲਈ ਕੀਤਾ ਪ੍ਰੇਰਿਤ

*ਜਿਲ੍ਹਾ ਬੀਸੀਸੀ ਕੋਆਰਡੀਨੇਟਰ ਨੀਰਜ ਸ਼ਰਮਾ ਨੇ ਬੜਾ ਪਿੰਡ ਵਿਖੇ ਆਸ਼ਾ ਵਰਕਰਜ਼ ਨੂੰ ਲੋਕਾਂ ਤੱਕ ਬਿਹਤਰ ਸਿਹਤ ਸੇਵਾਵਾਂ ਪਹੁੰਚਾਉਣ ਲਈ ਕੀਤਾ ਪ੍ਰੇਰਿਤ*
ਜਲੰਧਰ *ਗਲੋਬਲ ਆਜਤੱਕ*
ਸਿਹਤ ਵਿਭਾਗ ਲੋਕਾਂ ਤੱਕ ਬਿਹਤਰ ਸਿਹਤ ਸੇਵਾਵਾਂ ਪਹੁੰਚਾਉਣ ਲਈ ਯਤਨਸ਼ੀਲ ਹੈ। ਇਸ ਸੰਬੰਧੀ ਲੋਕਾਂ ਨੂੰ ਵੱਖ-ਵੱਖ ਸਿਹਤ ਸਕੀਮਾਂ ਅਤੇ ਪ੍ਰੋਗਰਾਮਾਂ ਬਾਰੇ ਜਾਗਰੂਕ ਕਰਨ ਲਈ ਸਿਹਤ ਵਿਭਾਗ ਵੱਲੋਂ ਜਿਲ੍ਹੇ ਵਿੱਚ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਨੂੰ ਮੁੱਖ ਰੱਖਦੀਆਂ ਆਈਈਸੀ, ਬੀਸੀਸੀ ਗਤੀਵਿਧੀਆਂ ਤਹਿਤ ਜਿਲ੍ਹਾ ਬੀਸੀਸੀ ਕੋਆਰਡੀਨੇਟਰ ਨੀਰਜ ਸ਼ਰਮਾ ਵੱਲ਼ੋਂ ਸੀਐਚਸੀ ਬੜਾ ਪਿੰਡ ਵਿਖੇ ਵਿਜਿਟ ਕੀਤਾ ਗਿਆ। ਇਸ ਦੌਰਾਨ ਬੀਈਈ ਪ੍ਰੀਤਇੰਦਰ ਸਿੰਘ ਅਤੇ ਐਲਐਚਵੀ ਸੁਰਜੀਤ ਕੌਰ ਨਾਲ ਮਿਲ ਕੇ ਆਸ਼ਾ ਫੈਸੀਲਟੇਟਰਜ਼ ਅਤੇ ਆਸ਼ਾ ਵਰਕਰਜ਼ ਨਾਲ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਜਿਲ੍ਹਾ ਬੀਸੀਸੀ ਕੋਆਰਡੀਨੇਟਰ ਨੀਰਜ ਸ਼ਰਮਾ ਵੱਲੋਂ ਜੱਚਾ-ਬੱਚਾ ਸਿਹਤ ਸੇਵਾਵਾਂ, ਸੰਸਥਾਗਤ ਜਣੇਪਾ, ਟੀਕਾਕਰਨ, ਸੰਤੁਲਿਤ ਖੁਰਾਕ ਅਤੇ ਹੋਰ ਸਿਹਤ ਸਰਗਰਮੀਆਂ ਬਾਰੇ ਜਾਣਕਾਰੀ ਦਿੱਤੀ ਗਈ। ਇਸਦੇ ਨਾਲ ਹੀ ਆਸ਼ਾ ਫੈਸੀਲਟੇਟਰਜ਼ ਅਤੇ ਆਸ਼ਾ ਵਰਕਰਜ਼ ਨੂੰ ਲੋਕਾਂ ਤੱਕ ਸਿਹਤ ਸੇਵਾਵਾਂ ਬਿਹਤਰ ਢੰਗ ਨਾਲ ਪਹੁੰਚਾਉਣ ਲਈ ਪ੍ਰੇਰਿਤ ਕੀਤਾ ਗਿਆ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!