
*ਮੌਸਮੀ ਬਿਮਾਰੀਆਂ ‘ਤੇ ਤੰਬਾਕੂਨੋਸ਼ੀ ਦੇ ਸਿਹਤ ‘ਤੇ ਪੈਂਦੇ ਮਾੜੇ ਪ੍ਰਭਾਵਾਂ ਪ੍ਰਤੀ ਵੱਧ ਤੋਂ ਵੱਧ ਜਾਗਰੂਕ ਕਰਨ ਦੀ ਕੀਤੀ ਹਦਾਇਤ*
ਜਲੰਧਰ *ਗਲੋਬਲ ਆਜਤੱਕ*
ਸਿਵਲ ਸਰਜਨ ਜਲੰਧਰ ਡਾ. ਰਣਜੀਤ ਸਿੰਘ ਘੋਤੜਾ ਦੇ ਦਿਸ਼ਾ ਨਿਰਦੇਸਾਂ ਤਹਿਤ ਮੰਗਲਵਾਰ ਨੂੰ ਜ਼ਿਲ੍ਹਾ ਸਖਲਾਈ ਸੈਂਟਰ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਕਮ ਨੋਡਲ ਅਫ਼ਸਰ ਕੋਟਪਾ ਡਾ. ਪਰਮਜੀਤ ਸਿੰਘ ਅਤੇ ਜ਼ਿਲ੍ਹਾ ਅੇਪੀਡੀਮੋਲੋਜ਼ਿਸਟ ਡਾ. ਆਦਿੱਤਯ ਪਾਲ ਵਲੋਂ ਸਿਹਤ ਸੁਪਰਵਾਇਜ਼ਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਗਰਮੀ ਦੇ ਮੌਸਮ ਦੇ ਚੱਲਦਿਆ ਮਲੇਰੀਆ, ਡੇਂਗੂ ਅਤੇ ਹੋਰ ਮੌਸਮੀ ਬਿਮਾਰੀਆਂ ਦੇ ਵੱਧਣ ਦੇ ਖਦਸ਼ੇ ਨੂੰ ਦੇਖਦੇ ਹੋਏ ਇਨ੍ਹਾਂ ਦੀ ਰੋਕਥਾਮ ਲਈ ਵਿਚਾਰ-ਚਰਚਾ ਕੀਤੀ ਗਈ।
ਇਸਦੇ ਨਾਲ ਹੀ ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਕੋਟਪਾ ਐਕਟ ਨੂੰ ਹੋਰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨ ਦੀ ਹਦਾਇਤ ਕੀਤੀ ਗਈ। ਮੀਟਿੰਗ ਦੌਰਾਨ ਸਿਹਤ ਸੁਪਰਵਾਇਜ਼ਰਾਂ ਨੂੰ ਹਦਾਇਤ ਕੀਤੀ ਗਈ ਕਿ ਲੋਕਾਂ ਨੂੰ ਮੌਸਮੀ ਬਿਮਾਰੀਆਂ ਅਤੇ ਤੰਬਾਕੂ ਨੋਸ਼ੀ ਦੇ ਸਿਹਤ ‘ਤੇ ਪੈਂਦੇ ਮਾੜੇ ਪ੍ਰਭਾਵਾਂ ਪ੍ਰਤੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ।



