AgricultureJalandharPunjab

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਦਿੱਤੀ ਜਾਵੇਗੀ—ਡਿਪਟੀ ਕਮਿਸ਼ਨਰ

ਕਿਹਾ ਅਨਲਾਈਨ ਪੋਰਟਲ ਰਾਹੀਂ ਸਿੱਧਾ ਕਿਸਾਨਾਂ ਦੇ ਖਾਤਿਆਂ ’ਚ ਪਾਈ ਜਾਵੇਗੀ ਸਹਾਇਤਾ ਰਾਸ਼ੀ

*ਅਧਿਕਾਰੀਆਂ ਨੂੰ ਕਿਸਾਨਾਂ ਨੂੰ ਡੀਐਸਆਰ ਤਕਨੀਕ ਰਾਹੀਂ ਝੋਨੇ ਦੀ ਬਿਜਾਈ ਕਰਨ ਲਈ ਜਾਗਰੂਕ ਕਰਨ ਦੀਆਂ ਹਦਾਇਤਾਂ*
ਜਲੰਧਰ *ਗਲੋਬਲ ਆਜਤੱਕ*
ਜ਼ਿਲ੍ਹੇ ਦੇ ਕਿਸਾਨਾਂ ਨੂੰ ਇਸ ਸਾਉਣੀ ਸੀਜ਼ਨ ਵਿੱਚ ਝੋਨੇ ਦੀ ਬਿਜਾਈ ਡੀਐਸਆਰ (ਡਾਇਰੈਕਟ ਸੀਡਿੰਗ ਆਫ ਰਾਈਸ) ਤਕਨੀਕ ਨਾਲ ਕਰਨ ਦੀ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੇ ਤੇਜ਼ੀ ਨਾਲ ਡਿਗ ਰਹੇ ਪੱਧਰ ਨੂੰ ਹੋਰ ਹੇਠਾਂ ਜਾਣ ਤੋਂ ਰੋਕਣ ਲਈ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਡੀਐਸਆਰ ਤਕਨੀਕ ਅਧੀਨ ਰਕਬੇ ਦੀ ਤਸਦੀਕ ਰਿਮੋਟ ਸੈਂਸਿੰਗ ਰਾਹੀਂ ਕੀਤੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਵਿੱਤੀ ਸਹਾਇਤਾ ਖੇਤੀਬਾੜੀ ਵਿਭਾਗ ਵੱਲੋਂ ਆਨਲਾਈਨ ਪੋਰਟਲ ਦੇ ਮਾਧਿਅਮ ਨਾਲ ਡੀਬੀਟੀ ਰਾਹੀਂ ਸਿੱਧੀ ਖਾਤਿਆਂ ਵਿੱਚ ਭੇਜੀ ਜਾਵੇਗੀ।
ਅਧਿਕਾਰੀਆਂ ਨੂੰ ਝੋਨੇ ਦੀ ਸਿੱਧੀ ਬਿਜਾਈ ਅਤੇ ਸਰਕਾਰੀ ਵੱਲੋਂ ਦਿੱਤੀ ਜਾ ਰਹੀ ਵਿੱਤੀ ਸਹਾਇਤਾ ਸਬੰਧੀ ਜਾਗਰੂਕਤਾ ਫੈਲਾਉਣ ਦੀਆਂ ਹਦਾਇਤਾਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਹਰਾਂ ਮੁਤਾਬਕ ਇਸ ਤਕਨੀਕ ਜ਼ਰੀਏ ਝੋਨੇ ਦੀ ਬਿਜਾਈ ਕਰਨ ਨਾਲ 20 ਫੀਸਦੀ ਜ਼ਮੀਨੀ ਪਾਣੀ ਦੀ ਬੱਚਤ ਹੁੰਦੀ ਹੈ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਪਿੰਡਾਂ ਵਿੱਚ ਜਾਗਰੂਕਤਾ ਕੈਂਪਾਂ, ਪ੍ਰਦਰਸ਼ਨੀਆਂ, ਸਕੂਲੀ ਬੱਚਿਆਂ ਅਤੇ ਧਾਰਮਿਕ ਸਥਾਨਾਂ ਜ਼ਰੀਏ ਅਨਾਊਂਸਮੈਂਟ ਰਾਹੀਂ ਡੀਐਸਆਰ ਤਕਨੀਕ ਅਤੇ ਮਾਲੀ ਮਦਦ ਸਬੰਧੀ ਕਿਸਾਨਾਂ ਵਿੱਚ ਜਾਗਰੂਕਤਾ ਪੈਦਾ ਕੀਤੀ ਜਾਵੇ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਇਸ ਵੱਡਮੁੱਲੇ ਖਜ਼ਾਨੇ ਦੀ ਸੰਭਾਲ ਕੀਤੀ ਜਾ ਸਕੇ।
ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਸਾਂਝੇ ਯਤਨਾਂ ਦੀ ਲੋੜ ’ਤੇ ਜ਼ੋਰ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਜਿਥੇ ਕਿਸਾਨਾਂ ਨੂੰ ਡੀਐਸਆਰ ਤਕਨੀਕ ਰਾਹੀਂ ਝੋਨੇ ਦੀ ਬਿਜਾਈ ਕਰਨ ਦੀ ਅਪੀਲ ਕੀਤੀ ਉਥੇ ਪੰਚਾਇਤਾਂ ਨੂੰ ਵੀ ਇਸ ਕੰਮ ਵਿੱਚ ਮੋਢੀ ਰੋਲ ਅਦਾ ਕਰਨ ਲਈ ਕਿਹਾ। ਉਨ੍ਹਾਂ ਪੰਚਾਇਤ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਕਿ ਪੰਚਾਇਤ ਦੀਆਂ ਜ਼ਮੀਨਾਂ ਨੂੰ ਚਕੌਤੇ ’ਤੇ ਦੇਣ ਮੌਕੇ ਜ਼ਮੀਨਾਂ ਨੂੰ ਠੇਕੇ ’ਤੇ ਲੈਣ ਵਾਲੇ ਚਕੌਤੇਦਾਰਾਂ ਨੂੰ ਝੋਨੇ ਦੀ ਬਿਜਾਈ ਡੀਐਸਆਰ ਪ੍ਰਣਾਲੀ ਨਾਲ ਕਰਨ ਦੀ ਹਦਾਇਤ ਕੀਤੀ ਜਾਵੇ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!