JalandharPunjabSports

ਟੋਕੀਓ ੳਲੰਪਿਕ ’ਚ ਸ਼ਾਨਦਾਰ ਜਿੱਤ ਭਾਰਤ ਵਿੱਚ ਹਾਕੀ ਦੀ ਪੁਰਾਣੀ ਸ਼ਾਨ ਨੂੰ ਬਹਾਲ ਕਰਨ ਦਾ ਰਾਹ ਪੱਧਰਾ ਕਰੇਗੀ–ਡਿਪਟੀ ਕਮਿਸ਼ਨਰ

ੳਲੰਪੀਅਨ ਸੁਰਜੀਤ ਹਾਕੀ ਸੁਸਾਇਟੀ ਵੱਲੋਂ ੳਲੰਪਿਕ ’ਚ ਭਾਰਤੀ ਹਾਕੀ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ
ਜਲੰਧਰ, 05 ਅਗਸਤ (ਅਮਰਜੀਤ ਸਿੰਘ ਲਵਲਾ)
ਟੋਕੀਓ ੳਲੰਪਿਕ ਵਿੱਚ ਸ਼ਾਨਦਾਰ ਜਿੱਤ ’ਤੇ ਭਾਰਤੀ ਟੀਮ ਨੂੰ ਵਧਾਈ ਦਿੰਦਿਆਂ ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਇਹ ਜਿੱਤ ਦੇਸ਼ ਵਿੱਚ ਰਾਸ਼ਟਰੀ ਖੇਡ ਦੀ ਸ਼ਾਨ ਨੂੰ ਮੁੜ ਬਹਾਲ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗੀ।
ਟੀਮ ਦੇ ਨਾਮ ਵਧਾਈ ਸੰਦੇਸ਼ ਵਿੱਚ ਡਿਪਟੀ ਕਮਿਸ਼ਨਰ, ਜੋ ਕਿ ੳਲੰਪੀਅਨ ਸੁਰਜੀਤ ਹਾਕੀ ਅਕੈਡਮੀ ਦੇ ਪ੍ਰਧਾਨ ਵੀ ਹਨ, ਨੇ ਕਿਹਾ ਕਿ ਕੈਪਟਨ ਮਨਪ੍ਰੀਤ ਸਿੰਘ ਦੀ ਅਗਵਾਈ ਵਾਲੀ ਭਾਰਤੀ ਟੀਮ ਨੇ ਜਰਮਨੀ ’ਤੇ ਸ਼ਾਨਦਾਰ ਜਿੱਤ ਹਾਸਿਲ ਕਰ ਕੇ ਪੂਰੇ ਦੇਸ਼ ਨੂੰ ਮਾਣ ਮਹਿਸੂਸ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਸਾਡੀ ਕੌਮੀ ਖੇਡ ਹੋਣ ਦੇ ਬਾਵਜੂਦ ਹਾਕੀ ਖੇਡ ਖੇਤਰ ਵਿੱਚ ਬਹੁਤ ਪਿੱਛੜ ਗਈ ਸੀ। ਥੋਰੀ ਨੇ ਕਿਹਾ ਕਿ ਚਾਰ ਦਹਾਕਿਆਂ ਤੋਂ ਬਾਅਦ ੳਲੰਪਿਕ ਵਿੱਚ ਮੈਡਲ ਜਿੱਤ ਕੇ 41 ਸਾਲ ਦੇ ਪਾੜੇ ਨੂੰ ਖ਼ਤਮ ਕਰ ਦਿੱਤਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਜਿੱਤ ਨੂੰ ਖੇਡਾਂ ਦੇ ਇਤਿਹਾਸ ਵਿੱਚ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕੈਪਟਨ ਮਨਪ੍ਰੀਤ ਸਿੰਘ, ਜੋ ਕਿ ਜ਼ਿਲ੍ਹੇ ਦੇ ਪਿੰਡ ਮਿੱਠਾਪੁਰ ਦੇ ਹਨ, ਨੇ ਕਾਮਯਾਬੀ ਦੀ ਇਕ ਨਵੀਂ ਦਾਸਤਾਨ ਨੂੰ ਰਚਿਆ ਹੈ ਅਤੇ ਉਨ੍ਹਾਂ ਨੂੰ ਇਸ ਸ਼ਾਨਦਾਰ ਭੂਮਿਕਾ ਬਦਲੇ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾ ਕਿਹਾ ਕਿ ਇਹ ਨੌਜਵਾਨਾਂ ਦੀ ਅਥਾਹ ਸ਼ਕਤੀ ਨੂੰ ਉਸਾਰੂ ਪਾਸੇ ਖਾਸ ਕਰਕੇ ਖੇਡਾਂ ਦੇ ਖੇਤਰ ਵਿੱਚ ਲਗਾਉਣ ਵਿੱਚ ਮਦਦਗਾਰ ਸਾਬਿਤ ਹੋਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਦਿਨ ਨੇ ਇਹ ਸਿੱਧ ਕਰ ਦਿੱਤਾ ਹੈ ਕਿ ਹਾਕੀ ਖੇਡ ਮੁੜ ਸੁਰਜੀਤੀ ਦੇ ਰਾਹ ’ਤੇ ਤੁਰ ਪਈ ਹੈ। ਟੀਮ ਦੀ ਭਰਪੂਰ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਕਿਹਾ ਕਿ ਟੀਮ ਵੱਲੋਂ ਦੇਸ਼ ਵਿੱਚ ਪੈਦਾ ਹੋਏ ਮਹਾਨ ੳਲੰਪੀਅਨ ਦੀ ਸ਼ਾਨ ਨੂੰ ਬਰਕਰਾਰ ਰੱਖਿਆ ਹੈ। ਥੋਰੀ ਨੇ ਕਿਹਾ ਕਿ ਇਸ ਜਿੱਤ ਨੇ ਕੌਮੀ ਖੇਡ ਦੀ ਮੁੜ ਸੁਰਜੀਤੀ ਲਈ ਇਕ ਵੱਡੀ ਲਹਿਰ ਦੀ ਨੀਂਹ ਰੱਖੀ ਹੈ।

Related Articles

Leave a Reply

Your email address will not be published. Required fields are marked *

Back to top button
error: Content is protected !!