JalandharPunjab

ਠੇਕੇ ਦੇ ਆਧਾਰ ‘ਤੇ 48 ਸੇਵਾਮੁਕਤ ਪਟਵਾਰੀ ਭਰਤੀ, ਸਰਕਲਾਂ ‘ਚ ਘਟੇਗਾ ਕੰਮ ਦਾ ਬੋਝ—ਘਨਸ਼ਿਆਮ ਥੋਰੀ

ਡਿਪਟੀ ਕਮਿਸ਼ਨਰ ਨੇ ਹਰੇਕ ਪਟਵਾਰੀ ਨੂੰ ਤਿੰਨ ਸਰਕਲਾਂ ਦਾ ਚਾਰਜ ਸੌਂਪਿਆ

ਪੰਜਾਬ ਸਰਕਾਰ ਨੇ ਸੇਵਾਮੁਕਤ ਪਟਵਾਰੀਆਂ ਲਈ ਅਪਲਾਈ ਕਰਨ ਦੀ ਮਿਤੀ 30 ਜੂਨ ਤੱਕ ਵਧਾਈ
ਜਲੰਧਰ ਗਲੋਬਲ ਆਜਤੱਕ
ਮਾਲ ਵਿਭਾਗ ਦੇ ਕੰਮਕਾਜ ਵਿੱਚ ਹੋਰ ਕੁਸ਼ਲਤਾ ਲਿਆਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ 48 ਸੇਵਾਮੁਕਤ ਪਟਵਾਰੀਆਂ ਨੂੰ ਇੱਕ ਸਾਲ ਲਈ ਠੇਕੇ ਆਧਾਰ ‘ਤੇ ਨਿਯੁਕਤ ਕੀਤਾ ਗਿਆ ਹੈ ਅਤੇ ਇਨ੍ਹਾਂ ਵਿੱਚੋਂ ਹਰੇਕ ਨੂੰ ਜ਼ਿਲ੍ਹੇ ਦੇ ਤਿੰਨ ਪਟਵਾਰ ਸਰਕਲਾਂ ਦਾ ਚਾਰਜ ਦਿੱਤਾ ਗਿਆ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਚੁਣੇ ਗਏ ਉਮੀਦਵਾਰਾਂ ਨੂੰ 25,000 ਪ੍ਰਤੀ ਮਹੀਨਾ ਨਿਸ਼ਚਿਤ ਤਨਖ਼ਾਹ ਦਿੱਤੀ ਜਾਵੇਗੀ ਅਤੇ ਇਨ੍ਹਾਂ ਦੀ ਭਰਤੀ ਨਾਲ ਲਗਭਗ 150 ਪਟਵਾਰ ਸਰਕਲਾਂ ਵਿੱਚ ਕੰਮਕਾਜ ਨੂੰ ਹੋਰ ਸੁਚਾਰੂ ਬਣਾਇਆ ਜਾਵੇਗਾ ਤਾਂ ਜੋ ਮਾਲ ਵਿਭਾਗ ਵਿੱਚ ਲੋਕਾਂ ਨੂੰ ਉਨ੍ਹਾਂ ਦੇ ਰੁਟੀਨ ਦੇ ਕੰਮਾਂ ਲਈ ਵਧੇਰੇ ਸੁਵਿਧਾ ਪ੍ਰਦਾਨ ਕੀਤੀ ਜਾ ਸਕੇ।
ਘਨਸ਼ਿਆਮ ਥੋਰੀ ਨੇ ਇਹ ਵੀ ਦੱਸਿਆ ਕਿ ਇਹ ਨਿਯੁਕਤੀਆਂ ਸਿਰਫ਼ ਪੇਂਡੂ ਖੇਤਰਾਂ ਲਈ ਕੀਤੀਆਂ ਗਈਆਂ ਹਨ ਅਤੇ ਚੁਣੇ ਗਏ ਪਟਵਾਰੀ ਸਿੱਧੇ ਤੌਰ ‘ਤੇ ਮਾਲ ਰਿਕਾਰਡ ਵਿੱਚ ਕਿਸੇ ਕਿਸਮ ਦੀ ਤਬਦੀਲੀ ਕਰਨ ਲਈ ਅਧਿਕਾਰਤ ਨਹੀਂ ਹੋਣਗੇ ਅਤੇ ਇਹ ਆਪਣੇ ਸਬੰਧਤ ਏਐੱਸਐੱਮ, ਡੀਐੱਸਐੱਮ ਰਾਹੀਂ ਹੀ ਕੰਮ ਕਰਨਗੇ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਨੇ ਵੀ ਖਾਲੀ ਅਸਾਮੀਆਂ ਭਰਨ ਲਈ ਸੇਵਾਮੁਕਤ ਪਟਵਾਰੀਆਂ ਤੋਂ ਅਰਜ਼ੀਆਂ ਲੈਣ ਦੀ ਮਿਤੀ 30 ਜੂਨ ਤੱਕ ਵਧਾ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਸ ਅਸਾਮੀ ਲਈ ਬਿਨੈ ਕਰਨ ਦੀ ਵੱਧ ਤੋਂ ਵੱਧ ਉਮਰ 64 ਸਾਲ ਹੈ ਅਤੇ ਬਿਨੈਕਾਰ ਵਿਰੁੱਧ ਕੋਈ ਅਪਰਾਧਿਕ ਕੇਸ ਜਾਂ ਵਿਭਾਗੀ ਜਾਂਚ ਪੈਂਡਿੰਗ ਨਹੀਂ ਹੋਣੀ ਚਾਹੀਦੀ। ਉਨ੍ਹਾਂ ਦੱਸਿਆ ਕਿ ਯੋਗ ਸੇਵਾਮੁਕਤ ਪਟਵਾਰੀ 30 ਜੂਨ, 2022 ਨੂੰ ਸ਼ਾਮ 5 ਵਜੇ ਤੱਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਮਰਾ ਨੰ. 212, ਸਦਰ ਕਾਨੂੰਨਗੋ ਸ਼ਾਖਾ ਵਿੱਚ ਆਪਣੀਆਂ ਅਰਜ਼ੀਆਂ ਜਮ੍ਹਾ ਕਰਵਾ ਸਕਦੇ ਹਨ।
ਘਨਸ਼ਿਆਮ ਥੋਰੀ ਨੇ ਅੱਗੇ ਦੱਸਿਆ ਕਿ ਬਿਨੈਕਾਰ ਨੂੰ ਅਰਜ਼ੀ ਦੇ ਨਾਲ ਸਮਰੱਥ ਅਥਾਰਟੀ ਵੱਲੋਂ ਜਾਰੀ ਆਪਣੇ ਸੇਵਾਮੁਕਤੀ ਦੇ ਹੁਕਮਾਂ ਦੀ ਕਾਪੀ ਨਾਲ ਨੱਥੀ ਕਰਨੀ ਹੋਵੇਗੀ। ਨਾਲ ਹੀ ਹਲਫੀਆ ਬਿਆਨ ਦੇਣਾ ਹੋਵੇਗਾ, ਜਿਸ ਵਿੱਚ ਲਿਖਿਆ ਹੋਵੇ ਕਿ ਉਸ ਵਿਰੁੱਧ ਕਿਸੇ ਵੀ ਅਦਾਲਤ ਵੱਲੋਂ ਕੋਈ ਸਜ਼ਾ ਨਹੀਂ ਸੁਣਾਈ ਗਈ ਅਤੇ ਨਾ ਹੀ ਉਸ ਖਿਲਾਫ਼ ਕੋਈ ਕੋਰਟ ਕੇਸ, ਜਾਂਚ, ਐਫਆਈਆਰ ਪੈਂਡਿੰਗ ਹੈ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!