
ਜਿਲ੍ਹਾ ਸਿਹਤ ਅਫ਼ਸਰ ਵਜੋਂ ਅਹੁਦਾ ਸੰਭਾਲਿਆ ਡਾ. ਨਰੇਸ਼ ਕੁਮਾਰ ਬਾਠਲਾ ਨੇ
ਜਲੰਧਰ (ਅਮਰਜੀਤ ਸਿੰਘ ਲਵਲਾ) ਡਾ. ਨਰੇਸ਼ ਕੁਮਾਰ ਬਾਠਲਾ ਨੇ ਜ਼ਿਲ੍ਹਾ ਸਿਹਤ ਅਫਸਰ ਵਜੋਂ ਦਫਤਰ ਸਿਵਲ ਸਰਜਨ ਜਲੰਧਰ ਵਿਖੇ ਅਹੁਦਾ ਸੰਭਾਲ ਲਿਆ ਹੈ। ਡਾ. ਨਰੇਸ਼ ਕੁਮਾਰ ਬਤੌਰ ਸੀਨੀਅਰ ਮੈਡੀਕਲ ਅਫਸਰ ਵਜੋਂ ਈਐਸਆਈ ਜਲੰਧਰ ਸੇਵਾਵਾਂ ਨਿਭਾਅ ਰਹੇ ਸਨ। ਉਹ ਸਿਵਲ ਹਸਪਤਾਲ ਵਿੱਚ ਜਿਲ੍ਹਾ ਟੀਬੀ ਵਿਭਾਗ ਬਤੌਰ ਐਮਓ ਸੇਵਾਵਾਂ ਨਿਭਾਅ ਚੁੱਕੇ ਹਨ। ਉਨ੍ਹਾਂ ਨੂੰ ਟੀਬੀ ਦੀ ਰੋਕਥਾਮ ਲਈ ਕੀਤੇ ਕੰਮਾਂ ਕਰਕੇ ਸਟੇਟ ਅਵਾਰਡ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ। ਡਾ. ਬਾਠਲਾ ਨੇ ਅਹੁਦਾ ਸੰਭਾਲਣ ਮੌਕੇ ਜਿਲ੍ਹੇ ਦੇ ਲੋਕਾਂ ਨੂੰ ਪਹਿਲ ਦੇ ਅਧਾਰ ‘ਤੇ ਮਿਆਰੀ ਅਤੇ ਗੁਣਵੱਤਾ ਭਰਪੂਰ ਖਾਧ-ਪਦਾਰਥ ਮੁਹੱਈਆ ਕਰਵਾਉਣ ਲਈ ਵਚਨਬੱਧਤਾ ਦੁਹਰਾਈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਸਿਹਤ ਕਰਮਚਾਰੀਆਂ ਨਾਲ ਤਾਲਮੇਲ ਕਰਕੇ ਕੰਮ ਵਿੱਚ ਹੋਰ ਵੀ ਤੇਜੀ ਲਿਆਂਦੀ ਜਾਵੇਗੀ।



