JalandharPunjab

ਡਾ. ਬੀਆਰ ਅੰਬੇਦਕਰ ਦੇ ਪ੍ਰੀ-ਨਿਰਵਾਣ ਦਿਵਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਬਾਬਾ ਸਾਹਿਬ ਨੂੰ ਸ਼ਰਧਾ ਦੇ ਫੁੱਲ ਭੇਟ

ਕਿਹਾ, ਅਜੋਕੇ ਭਾਰਤ ਦੇ ਨਿਰਮਾਣ ਵਿੱਚ ਬਾਬਾ ਸਾਹਿਬ ਦੇ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ
ਜਲੰਧਰ (ਅਮਰਜੀਤ ਸਿੰਘ ਲਵਲਾ)
ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੇ ਪ੍ਰੀ ਨਿਰਵਾਣ ਦਿਵਸ ਮੌਕੇ ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਜਲੰਧਰ ਵਿਖੇ ਉਨ੍ਹਾਂ ਦੇ ਬੁੱਤ ‘ਤੇ ਫੁੱਲ ਅਰਪਿਤ ਕਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ।
ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਾਬਾ ਸਾਹਿਬ ਡਾ. ਬੀਆਰ ਅੰਬੇਦਕਰ ਮਹਾਨ ਸ਼ਖ਼ਸੀਅਤ ਸਨ, ਜਿਨ੍ਹਾਂ ਸੰਵਿਧਾਨ ਦੀ ਰਚਨਾ ਕਰ ਕੇ ਦੇਸ਼ ਦੀ ਤਰੱਕੀ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ, ਜਿਸ ਸਦਕਾ ਸਮਾਜ ਦੇ ਕਮਜ਼ੋਰ, ਪੱਛੜੇ ਅਤੇ ਦੱਬੇ ਕੁਚਲੇ ਲੋਕਾਂ ਨੂੰ ਅੱਗੇ ਵਧਣ ਦਾ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ ਅਜੋਕੇ ਭਾਰਤ ਦੇ ਨਿਰਮਾਣ ਵਿੱਚ ਬਾਬਾ ਸਾਹਿਬ ਦੇ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ।

ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਕਮਜ਼ੋਰਾਂ, ਮਜ਼ਲੂਮਾਂ ਅਤੇ ਦਬੇ ਕੁਚਲੇ ਲੋਕਾਂ ਦੀ ਭਲਾਈ ਲਈ ਹਮੇਸ਼ਾ ਸਮਰਪਿਤ ਰਹੇ। ਉਹ ਮਨੁੱਖਤਾ ਦੀ ਸੇਵਾ ਅਤੇ ਸਾਰਿਆਂ ਲਈ ਇਨਸਾਫ਼ ਤੇ ਸਮਾਨਤਾ ਦੇ ਹੱਕ ਵਿੱਚ ਸਨ।
ਡਿਪਟੀ ਕਮਿਸ਼ਨਰ ਥੋਰੀ ਨੇ ਕਿਹਾ ਕਿ ਡਾ. ਅੰਬੇਦਕਰ ਇਕ ਦੂਰਅੰਦੇਸ਼ੀ ਵਿਅਕਤੀ ਸਨ, ਜਿਨ੍ਹਾਂ ਪੱਖਪਾਤ ਤੋਂ ਮੁਕਤ ਅਤੇ ਸਮਾਨਤਾ ਵਾਲੇ ਭਾਰਤ ਦੀ ਕਲਪਨਾ ਕੀਤੀ ਅਤੇ ਇਸ ਕਲਪਨਾ ਨੂੰ ਸਾਰਥਕ ਰੂਪ ਦੇਣ ਲਈ ਸਾਨੂੰ ਅਜਿਹਾ ਸੰਵਿਧਾਨ ਦਿੱਤਾ, ਜਿਸ ਨੇ ਇਸ ਦੇਸ਼ ਨੂੰ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਬਣਾ ਦਿੱਤਾ। ਉਨਾਂ ਕਿਹਾ ਕਿ ਪੂਰਾ ਦੇਸ਼ ਅੱਜ ਬਾਬਾ ਸਾਹਿਬ ਦਾ ਰਿਣੀ ਹੈ, ਜਿਨ੍ਹਾਂ ਦੇਸ਼ ਦੇ ਹਰੇਕ ਨਾਗਰਿਕ ਨੂੰ ਵੋਟ ਦਾ ਹੱਕ ਦਿਵਾਇਆ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਵਿਸ਼ੇਸ਼ ਕਰਕੇ ਨੌਜਵਾਨਾਂ ਨੂੰ ਬਾਬਾ ਸਾਹਿਬ ਵੱਲੋਂ ਦਿਖਾਏ ਮਾਰਗ ‘ਤੇ ਚੱਲਣ ਦਾ ਸੱਦਾ ਦਿੰਦਿਆਂ ਆਦਰਸ਼ ਸਮਾਜ ਦੀ ਸਿਰਜਣਾ ਵਿੱਚ ਸਰਗਰਮ ਭੁਮਿਕਾ ਨਿਭਾਉਣ ਲਈ ਕਿਹਾ।
ਇਸ ਮੌਕੇ ਵਿਜੇ ਕੁਮਾਰ ਨਾਇਬ ਤਹਿਸੀਲਦਾਰ, ਇਕਬਾਲ ਸਿੰਘ, ਨਰੇਸ਼ ਕੌਲ, ਵਰਿੰਦਰ ਕੁਮਾਰ, ਪੁਰਸ਼ੋਤਮ ਲਾਲ, ਤਜਿੰਦਰ ਸਿੰਘ, ਸਾਲੀਗ੍ਰਾਮ, ਰਵੀ ਕੁਮਾਰ ਜੋਧਾ ਅਤੇ ਪਰਮਿੰਦਰ ਕੁਮਾਰ ਆਦਿ ਮੌਜੂਦ ਸਨ।

 

 

 

 

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!