ActionHealthJalandharPunjab

ਡਾ. ਸਿਮਰਨ ਦਾਹੀਆ ਨੇ ਲਿਆ ਕੰਟਰੋਲ ਰੂਮ ਦਾ ਲਿਆ ਜਾਇਜਾ

ਸਿਹਤ ਵਿਭਾਗ ਜਲੰਧਰ ਵੱਲੋਂ ਲੋਕ ਹਿੱਤ ਦੇ ਮੱਦੇਨਜਰ ਕੀਤੇ ਜਾ ਰਹੇ ਉਪਰਾਲਿਆਂ ਦੀ ਕੀਤੀ ਸ਼ਲਾਘਾ
ਜਲੰਧਰ ਗਲੋਬਲ ਆਜਤੱਕ
ਸਟੇਟ ਹੈਡਕਵਾਰਟਰ ਸਿਹਤ ਵਿਭਾਗ ਤੋਂ ਅਸਿਸਟੈਂਟ ਪ੍ਰੋਗਰਾਮ ਅਫਸਰ ਆਰਬੀਐਸਕੇ, ਆਰਕੇਐਸਕੇ, ਡਾ. ਸਿਮਰਨ ਦਾਹੀਆ ਅਤੇ ਅਸਿਸਟੈਂਟ ਇੰਚਾਰਜ ਯੋਗੇਸ਼ ਰਾਏ ਵੱਲੋਂ ਬੁੱਧਵਾਰ ਨੂੰ ਸਿਵਲ ਸਰਜਨ ਜਲੰਧਰ ਡਾ. ਰਮਨ ਸ਼ਰਮਾ ਵੱਲੋ ਆਮ ਜਨਤਾ ਦੀ ਸਹੁਲਤ ਲਈ ਬਣਾਏ ਗਏ ਕੰਟਰੋਲ ਰੂਮ ਦਾ ਜਾਇਜਾ ਲਿਆ ਗਿਆ। ਇਸ ਦੌਰਾਨ ਜਿਲ੍ਹਾ ਐਪੀਡਮੋਲੋਜਿਸਟ ਡਾ. ਆਦਿਤਯਪਾਲ ਸਿੰਘ, ਡਾ. ਸ਼ੋਭਨਾ ਬਾਂਸਲ ਤੇ ਡਾ. ਗੁੰਜਨ ਵੱਲੋਂ ਡਾ. ਸਿਮਰਨ ਦਾਹੀਆ ਨੂੰ ਕੰਟਰੋਲ ਰੂਮ ਬਾਬਤ ਤਮਾਮ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੂੰ ਦੱਸਿਆ ਗਿਆ ਕਿ ਕੰਟਰੋਲ ਰੂਮ ਦੇ ਸੰਚਾਲਨ ਲਈ ਮੈਡੀਕਲ ਅਫਸਰਾਂ ਦੀ ਡਿਉਟੀ ਲਗਾਈ ਗਈ ਹੈ।

ਇਨ੍ਹਾਂ ਵੱਲੋਂ ਲੋਕਾਂ ਨੂੰ ਲੋੜੀਂਦੀ ਜਾਣਕਾਰੀ ਦਿੰਦੇ ਹੋਏ ਬਿਮਾਰੀਆਂ ਪ੍ਰਤੀ ਮੁਕੰਮਲ ਜਾਗਰੂਕਤਾ ਪ੍ਰਦਾਨ ਕੀਤੀ ਜਾਂਦੀ ਹੈ। ਇਸਦੇ ਨਾਲ-ਨਾਲ ਹੀ ਸੂਚਨਾ ਮੰਗਣ ਵਾਲਿਆਂ ਨੂੰ ਮੌਸਮੀ ਬਿਮਾਰੀਆਂ ਪ੍ਰਤੀ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ‘ਤੇ ਜਾਰੀ ਕੀਤੀਆਂ ਜਾਂਦੀਆਂ ਗਾਈਡਲਾਈਨਜ਼ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ਡਾ. ਸਿਮਰਨ ਦਾਹੀਆ ਵੱਲੋਂ ਕੰਟਰੋਲ ਰੂਮ ਦੀ ਕਾਰਜ ਪ੍ਰਣਾਲੀ ‘ਤੇ ਤਸੱਲੀ ਪ੍ਰਗਟ ਕੀਤੀ ਗਈ ਅਤੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮੱਦੇਨਜਰ ਸਿਵਲ ਸਰਜਨ ਜਲੰਧਰ ਡਾ. ਰਮਨ ਸ਼ਰਮਾ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਗਈ।

ਜਿਕਰਯੋਗ ਹੈ ਕਿ ਸਿਵਲ ਸਰਜਨ ਡਾ. ਰਮਨ ਸ਼ਰਮਾ ਜਲੰਧਰ ਵੱਲੋਂ ਬੀਤੇ ਸੋਮਵਾਰ ਨੂੰ ਕੋਵਿਡ ਲਹਿਰ ਨੂੰ ਮੁੱਖ ਰੱਖਦੇ ਹੋਏ ਅਤੇ ਬਰਸਾਤ ਦੇ ਮੌਸਮ ਵਿੱਚ ਡੇਂਗੂ, ਮਲੇਰੀਆ, ਡਾਇਰੀਆ ਅਤੇ ਪੇਟ ਦੀਆ ਬਿਮਾਰੀਆਂ ਦੇ ਫੈਲਣ ਦੀ ਸੰਭਾਵਨਾ ਦੇ ਮੱਦੇਨਜਰ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਜਿਸਦਾ ਨੰਬਰ 0181-5007725 ਹੈ।

 

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!