HealthJalandharPunjab

ਡਿਪਟੀ ਐਮਈਆਈਓ ਪਰਮਜੀਤ ਕੌਰ ‘ਤੇ ਜਿਲ੍ਹਾ ਬੀਸੀਸੀ ਕੋਆਰਡੀਨੇਟਰ ਨੀਰਜ ਸ਼ਰਮਾ ਵੱਲੋਂ ਬਲਾਕ ਆਦਮਪੁਰ ਵਿਖੇ ਆਸ਼ਾ ਵਰਕਰਾਂ ਨਾਲ ਮੀਟਿੰਗ

*ਲੋਕਾਂ ਤੱਕ ਸਿਹਤ ਸੇਵਾਵਾਂ ਨੂੰ ਬਿਹਤਰ ਢੰਗ ਨਾਲ ਪਹੁੰਚਾਉਣ ਲਈ ਆਸ਼ਾ ਵਰਕਰਾਂ ਨੂੰ ਕੀਤਾ ਪ੍ਰੇਰਿਤ*
ਜਲੰਧਰ *ਗਲੋਬਲ ਆਜਤੱਕ*
75ਵੇਂ ਆਜਾਦੀ ਦੇ ਅਮ੍ਰਿਤ ਮਹੋਤਸਵ ਤਹਿਤ ਸਿਹਤ ਵਿਭਾਗ ਲੋਕਾਂ ਤੱਕ ਬਿਹਤਰ ਸਿਹਤ ਸੇਵਾਵਾਂ ਪਹੁੰਚਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸਦੇ ਮੱਦੇਨਜਰ ਹੀ ਡਿਪਟੀ ਐਮਈਆਈਓ ਪਰਮਜੀਤ ਕੌਰ ਅਤੇ ਜਿਲ੍ਹਾ ਬੀਸੀਸੀ ਕੋਆਰਡੀਨੇਟਰ ਨੀਰਜ ਸ਼ਰਮਾ ਵੱਲੋਂ ਬਲਾਕ ਆਦਮਪੁਰ ਵਿਜਿਟ ਕੀਤਾ ਗਿਆ ਅਤੇ ਸਬ-ਸੈਂਟਰ ਅਰਜਨਵਾਲ ਵਿਖੇ ਬੀਈਈ ਅਸੀਮ ਸ਼ਰਮਾ ਅਤੇ ਐਲਐਚਵੀ ਰਵਿੰਦਰ ਕੌਰ ਨਾਲ ਮਿਲ ਕੇ ਸਮੂਹ ਆਸ਼ਾ ਵਰਕਰਾਂ ਨਾਲ ਮੀਟਿੰਗ ਕੀਤੀ।

  ਉਨ੍ਹਾਂ ਨੂੰ ਲੋਕਾਂ ਤੱਕ ਸਿਹਤ ਸੇਵਾਵਾਂ ਸੰਬੰਧੀ ਜਾਣਕਾਰੀ ਦੇਣ ਅਤੇ ਲੋਕਾਂ ਤੱਕ ਸੇਵਾਵਾਂ ਬਿਹਤਰ ਢੰਗ ਨਾਲ ਪਹੁੰਚਾਉਣ ਲਈ ਪ੍ਰੇਰਿਤ ਕੀਤਾ ਗਿਆ।
ਮੀਟਿੰਗ ਦੌਰਾਨ ਡਿਪਟੀ ਐਮਈਆਈਓ ਪਰਮਜੀਤ ਕੌਰ ਵੱਲੋਂ ਸਿਹਤ ਵਿਭਾਗ ਦੇ ਅਗਲੇ ਆ ਰਹੇ ਸਿਹਤ ਪ੍ਰੋਗਗਰਾਮਾਂ ਦੀ ਰੂਪ-ਰੇਖਾ ਵੀ ਸਾਂਝੀ ਕੀਤੀ ਗਈ। ਉਨ੍ਹਾਂ ਨੇ ਆਸ਼ਾ ਵਰਕਰਾਂ ਨੂੰ ਪੇ੍ਰਿਤ ਕਰਦਿਆਂ ਪਿੰਡਾਂ ਵਿੱਚ ਲੋਕਾਂ ਨੂੰ ਸਿਹਤ ਸਹੂਲਤਾਂ ਅਤੇ ਇਲਾਜ ਸੇਵਾਵਾਂ, ਸਾਫ-ਸਫਾਈ, ਬਿਮਾਰੀਆਂ ਦੀ ਰੋਕਥਾਮ ਆਦਿ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਦੀ ਅਪੀਲ ਕੀਤੀ। ਮੀਟਿੰਗ ਦੌਰਾਨ ਜਿਲ੍ਹਾ ਬੀਸੀਸੀ ਕੋਆਰਡੀਨੇਟਰ ਨੀਰਜ ਸ਼ਰਮਾ ਵੱਲੋਂ ਵੀ ਆਸ਼ਾ ਵਰਕਰਾਂ ਨੂੰ ਜੱਚਾ-ਬੱਚਾ ਸਿਹਤ ਸੇਵਾਵਾਂ, ਸੰਸਥਾਗਤ ਜਨੇਪਾ, ਟੀਕਾਕਰਨ, ਖੁਰਾਕ ਅਤੇ ਹੋਰ ਸਿਹਤ ਸਰਗਰਮੀਆਂ ਸਬੰਧੀ ਜਾਣਕਾਰੀ ਸਾਂਝੀ ਕੀਤੀ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!