JalandharPunjab

ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਜਲੰਧਰ ਵਿਕਾਸ ਅਥਾਰਟੀ ਦੇ ਮੁੱਖ ਪ੍ਰਸ਼ਾਸਕ ਦਾ ਵਾਧੂ ਚਾਰਜ ਸੰਭਾਲਿਆ

*ਜਲੰਧਰ ਵਿਕਾਸ ਅਥਾਰਟੀ (ਜੇਡੀਏ) ਦੇ ਰੋਜ਼ਾਨਾ ਦੇ ਕੰਮਕਾਜ ਵਿੱਚ ਵਧੇਰੇ ਜਵਾਬਦੇਹੀ ‘ਤੇ ਪਾਰਦਰਸ਼ਤਾ ਲਿਆਉਣ ਦੇ ਉਦੇਸ਼*
ਜਲੰਧਰ *ਗਲੋਬਲ ਆਜਤੱਕ*
ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅੱਜ ਜਲੰਧਰ ਵਿਕਾਸ ਅਥਾਰਟੀ ਦੇ ਮੁੱਖ ਪ੍ਰਸ਼ਾਸਕ ਦਾ ਵਾਧੂ ਚਾਰਜ ਸੰਭਾਲ ਲਿਆ ਹੈ। ਅਹੁਦੇ ਦਾ ਕਾਰਜਭਾਰ ਸੰਭਾਲਣ ਉਪਰੰਤ ਘਨਸ਼ਿਆਮ ਥੋਰੀ ਨੇ ਕਿਹਾ ਕਿ ਜਲੰਧਰ ਵਿਕਾਸ ਅਥਾਰਟੀ (ਜੇਡੀਏ) ਦੇ ਰੋਜ਼ਾਨਾ ਦੇ ਕੰਮਕਾਜ ਵਿੱਚ ਵਧੇਰੇ ਜਵਾਬਦੇਹੀ ਅਤੇ ਪਾਰਦਰਸ਼ਤਾ ਲਿਆਉਣ ਦੇ ਉਦੇਸ਼ ਨਾਲ ਅਥਾਰਟੀ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਖੇਤਰਾਂ ਦਾ ਵਿਕਾਸ ਯੋਜਨਾਬੱਧ ਢੰਗ ਨਾਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਖੇਤਰ ਨੂੰ ਕਵਰ ਕਰਨ ਤੋਂ ਇਲਾਵਾ ਜ਼ਿਲ੍ਹੇ ਦੇ ਸਰਬਪੱਖੀ ਵਿਕਾਸ ‘ਤੇ ਪੂਰਾ ਧਿਆਨ ਦਿੱਤਾ ਜਾਵੇਗਾ।

ਇੱਥੇ ਜੇਡੀਏ ਕੰਪਲੈਕਸ ਵਿਖੇ ਫੀਲਡ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਨਵੀਆਂ ਸਕੀਮਾਂ ਉਲੀਕਣ ਦੇ ਨਾਲ-ਨਾਲ ਲੋਕਾਂ ਨੂੰ ਨਿਰਵਿਘਨ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ‘ਤੇ ਜ਼ੋਰ ਦਿੱਤਾ। ਅਧਿਕਾਰੀ, ਕਰਮਚਾਰੀਆਂ ਨੇ ਸੂਬਾ ਸਰਕਾਰ ਦੀ ਨੀਤੀ ਨੂੰ ਇੰਨ-ਬਿੰਨ ਲਾਗੂ ਵਿੱਚ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ।
ਇਸ ਮੌਕੇ ਵਧੀਕ ਮੁੱਖ ਪ੍ਰਸ਼ਾਸਕ ਰਜਤ ਓਬਰਾਏ, ਕਾਰਜਕਾਰੀ ਇੰਜੀਨੀਅਰ  ਯਾਦਵਿੰਦਰ ਸਿੰਘ, ਸੁਪਰਡੰਟ ਰਵਿੰਦਰ ਸਿੰਘ, ਲੇਖਾ ਅਫ਼ਸਰ ਕਿਰਨ ਕੁਮਾਰ ਸ਼ਰਮਾ, ਸੀਏ ਅਵਤਾਰ ਚੰਦ ਆਦਿ ਮੌਜੂਦ ਸਨ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!