
ਪ੍ਰਸ਼ਾਸਨ ਵਲੋਂ ਕੋਵਿਡ-19 ਮਹਾਂਮਾਰੀ ਦੌਰਾਨ ਜ਼ਿਲ੍ਹਾ ਵਾਸੀਆਂ ਵਲੋਂ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਫੀਡਬੈਕ ਅਤੇ ਪੈਂਡੇਂਸੀ ਦੀ ਨਿਯਮਤ ਤੌਰ ’ਤੇ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਨਵੀਂ ਵਿਵਸਥਾ ਨੂੰ ਅਪਣਾਇਆ ਗਿਆ—ਡਿਪਟੀ ਕਮਿਸ਼ਨਰ
ਜਲੰਧਰ (ਅਮਰਜੀਤ ਸਿੰਘ ਲਵਲਾ)
ਇਕ ਵਿਲੱਖਣ ਕਾਮਯਾਬੀ ਨੂੰ ਹਾਸਿਲ ਕਰਦਿਆਂ ਜ਼ਿਲ੍ਹਾ ਜਲੰਧਰ ਦੀ ਅਗਲੇ ਮਹੀਨੇ ਭੁਵਨੇਸ਼ਵਰ ਵਿੱਚ 12 ਸਟੇਟਾਂ ਦੀ ਹੋਣ ਵਾਲੀ ਰੀਜ਼ਨਲ ਕਾਨਫਰੰਸ ਵਿੱਚ ਜੀਰੋ ਪੈਂਡੇਂਸੀ ਨੂੰ ਕਾਇਮ ਰੱਖਣ ਸਬੰਧੀ ਕੀਤੀ ਗਈ ਪਹਿਲਕਦਮੀ ਚੋਣ ਕੀਤੀ ਗਈ ਹੈ, ਜਿਸ ਵਿੱਚ ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਵਲੋਂ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਲਈ ਅਪਣਾਈ ਗਈ ਨਿਵੇਕਲੀ ਪਹਿਲ ਨੂੰ ਹੋਰ ਜ਼ਿਆਦਾ ਅਸਰਦਾਰ ‘ਤੇ ਜਵਾਬਦੇਹ ਬਣਾਉਣ ਸਬੰਧੀ ਭਾਸ਼ਣ ਦਿੱਤਾ ਜਾਵੇਗਾ।
ਹਾਲ ਹੀ ਵਿੱਚ ਹੋਏ ਵਿਕਾਸ ’ਤੇ ਚਾਨਣਾ ਪਾਉਂਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੌਮੀ ਪੱਧਰ ਦੇ ਪੈਨਲ ਜਲੰਧਰ ਵਲੋਂ ਕੀਤੀ ਗਈ ਵਿਸ਼ੇਸ਼ ਪਹਿਲ ਦੀ ਇਸ ਅਹਿਮ ਰੀਜਨਲ ਕਾਨਫਰੰਸ ਜਿਸ ਵਿੱਚ 12 ਸਟੇਟ ਜਿਨਾਂ ਵਿੱਚ 8 ਨਾਰਥ- ਈਸਟਰਨ ‘ਤੇ 4 ਈਸਟਰਨ ਰੀਜਨ ਸਿਰਕਤ ਕਰ ਰਹੇ ਹਨ ਵਿੱਚ ਪੇਸ਼ਕਾਰੀ ਲਈ ਚੋਣ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਕਿ ਪ੍ਰਧਾਨ ਮੰਤਰੀ ਦੇ ਵਿਸ਼ੇਸ਼ ਸਨਮਾਨ ਲਈ ਅੰਤਿਮ ਸੂਚੀ ਵਿੱਚ ਦਾਖਲ ਹੁੰਦਿਆਂ ਜ਼ਿਲ੍ਹਾ ਜਲੰਧਰ ਦੀ ਪਹਿਲਾਂ ਹੀ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਸੁਧਾਰ ਲਿਆਉਣ ਲਈ ਚੋਣ ਹੋ ਚੁੱਕੀ ਹੈ।
ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਗਏ ਬੇਮਿਸਾਲ ਯਤਨਾਂ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜਿਹੇ ਮੰਚ ’ਤੇ ਪੇਸ਼ਕਾਰੀ ਦੇਣ ਦਾ ਮੌਕਾ ਮਿਲਣਾ ਸੱਚਮੁੱਚ ਹੀ ਆਪਣੇ ਆਪ ਵਿੱਚ ਇਕ ਵਿਲੱਖਣ ਪ੍ਰਾਪਤੀ ਹੈ ਜੋ ਜ਼ਿਲ੍ਹਾ ਪ੍ਰਸ਼ਾਸਨ ਦੀ ਸਮੁੱਚੀ ਟੀਮ ਨੂੰ ਭਵਿੱਖ ਵਿੱਚ ਅਜਿਹੀਆਂ ਹੋਰ ਅਹਿਮ ਪ੍ਰਾਪਤੀਆਂ ਲਈ ਪ੍ਰੇਰਿਤ ਕਰਦਾ ਰਹੇਗਾ।
ਭਾਰਤ ਸਰਕਾਰ ਦੇ ਸਪੈਸ਼ਲ ਸਕੱਤਰ ਵੀ. ਸ੍ਰੀਨਿਵਾਸ ਵਲੋਂ ਸੂਬਾ ਸਰਕਾਰ ਨੂੰ ਸੂਚਿਤ ਕੀਤਾ ਗਿਆ ਹੈ9 ਕਿ ਸੇਵਾਵਾਂ ਪ੍ਰਦਾਨ ਕਰਨ ਵਿੱਚ ਜੀਰੋ ਪੈਂਡੇਂਸੀ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ ਦੀ ਵਿਧੀ ਨੂੰ ਅਪਣਾਉਣ, ਲਾਗੂ ਕਰਨ ਅਤੇ ਅਗਾਊਂ ਵਿਵਸਥਾ ਨੂੰ ਵੱਡੇ ਪੱਧਰ ’ਤੇ ਕਾਇਮ ਰੱਖਣ ਲਈ ਇਸ ਕਾਨਫਰੰਸ ਵਿੱਚ ਜ਼ਿਲ੍ਹਾ ਜਲੰਧਰ ਵਲੋਂ ਪੇਸ਼ਕਾਰੀ ਦਿੱਤੀ ਜਾਵੇਗੀ। ਸੂਬਾ ਸਰਕਾਰ ਵਲੋਂ ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਦੀ ਇਸ ਕਾਨਫਰੰਸ ਦੌਰਾਨ ਸ਼ਿਰਕਤ ਕਰਕੇ ਉਸਾਰੂ ਵਿਚਾਰ ਪੇਸ਼ ਕਰਨ ਲਈ ਚੋਣ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਜ਼ਿਲ੍ਹਾ ਜਲੰਧਰ ਨਾਗਰਿਕ ਸੇਵਾਵਾਂ ਨੂੰ ਨਿਰਧਾਰਿਤ ਸਮੇਂ ਵਿੱਚ ਮੁਹੱਈਆ ਕਰਵਾਕੇ ਅਤੇ ਜੀਰੋ ਪੈਂਡੇਂਸੀ ਨੂੰ ਕਾਇਮ ਰੱਖਣ ਲਈ ਸੂਬੇ ਦਾ ਮੋਹਰੀ ਜਿਲ੍ਹਾ ਬਣਿਆ ਹੋਇਆ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਬਕਾਇਆ ਮਾਮਲਿਆਂ ਨੂੰ ਖਤਮ ਕਰਨ ਲਈ ਨਾਗਰਿਕਾਂ ਵਲੋਂ ਫੀਡਬੈਕ ਲੈਣ ਅਤੇ ਰੋਜ਼ਾਨਾ ਸੇਵਾ ਕੇਂਦਰਾਂ ਦੀ ਕਾਰਗੁਜ਼ਾਰੀ ਦੀ ਨਿਗਰਾਨੀ ਲਈ ਸਮੁੱਚੀ ਵਿਵਸਥਾ ਕਾਇਮ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਜ਼ਿਲ੍ਹਾ ਵਾਸੀਆ ਨੂੰ ਸਮੇਂ ਸਿਰ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਬਕਾਇਆ ਮਾਮਲਿਆਂ ਨੂੰ ਘੱਟ ਕਰਨਾ ਬਹੁਤ ਮੁਸ਼ਕਿਲ ਕਾਜ ਸੀ।
ਪਿਛਲੇ ਕੁਝ ਮਹੀਨਿਆਂ ਤੋਂ ਬਕਾਇਆ ਮਾਮਲਿਆਂ ਨੂੰ ਸੂਬੇ ਭਰ ਵਿੱਚ ਘੱਟ ਕਰਕੇ ਸਭ ਤੋਂ ਘੱਟ ਦਰ ਦੇ ਪੱਧਰ ਨੂੰ ਬਰਕਰਾਰ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਸਮੁੱਚੀ ਟੀਮ ਨੂੰ ਵਧਾਈ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਇਹ ਸਮੁੱਚੇ ਪ੍ਰਸ਼ਾਸਨ ਦੀ ਸਖ਼ਤ ਮਿਹਨਤ ਅਤੇ ਸੱਚੇ ਮਨੋ ਦਿਖਾਈ ਗਈ ਸਮਰਪਨ ਦੀ ਭਾਵਨਾ ਦਾ ਨਤੀਜਾ ਹੈ, ਜਿਸ ਨੂੰ ਰਾਸ਼ਟਰ ਪੱਧਰ ’ਤੇ ਮਾਨਤਾ ਮਿਲ ਰਹੀ ਹੈ।
ਡਿਪਟੀ ਕਮਿਸ਼ਨਰ ਥੋਰੀ ਨੇ ਦੱਸਿਆ ਕਿ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਦੀ ਕਾਰਜ ਪ੍ਰਣਾਲੀ ਅਤੇ ਸੇਵਾ ਕੇਂਦਰਾਂ ਦੀ ਹਫ਼ਤਾਵਰੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਸਦਕਾ ਹੀ ਇਹ ਯਕੀਨੀ ਬਣਾਇਆ ਜਾ ਸਕਿਆ ਕਿ ਜ਼ਿਲ੍ਹਾ ਵਾਸੀਆਂ ਨੂੰ ਨਾਗਰਿਕ ਸੇਵਾਵਾਂ ਤੇਜ਼ੀ ਨਾਲ ਸਮੇਂ ਸਿਰ ਮੁਹੱਈਆ ਕਰਵਾਈਆਂ ਜਾ ਸਕਣ। ਡਿਪਟੀ ਕਮਿਸ਼ਨਰ ਥੋਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੇਵਾ ਕੇਂਦਰ ਲੋਕਾਂ ਦੀ ਸਹੂਲਤ ਲਈ ਖੋਲ੍ਹੇ ਗਏ ਹਨ ਜਿਥੇ 350 ਤਰ੍ਹਾਂ ਦੀਆਂ ਸੇਵਾਵਾਂ ਇਕੋ ਛੱਤ ਹੇਠਾਂ ਨਾਗਰਿਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।



