JalandharPunjab

ਡਿਪਟੀ ਕਮਿਸ਼ਨਰ ਨੇ ਐਸਡੀਐਮਜ਼ ‘ਤੇ ਬੀਡੀਪੀਓਜ਼ ਨੂੰ ਕਿਹਾ ਘਰ-ਘਰ ਰੋਜ਼ਗਾਰ ਯੋਜਨਾ ਨੂੰ ਜ਼ਿਲ੍ਹੇ ਵਿੱਚ ਵੱਡੇ ਪੱਧਰ ‘ਤੇ ਸਫ਼ਲ ਬਣਾਉਣ ਲਈ ਪੇਂਡੂ ਖੇਤਰਾਂ ਵਿੱਚ ਵੱਧ ਤੋਂ ਵੱਧ ਕੈਂਪ ਲਗਾਏ ਜਾਣ

ਅਗਲੇ ਮਹੀਨੇ 7ਵੇਂ ਮੈਗਾ ਰੋਜ਼ਗਾਰ ਮੇਲੇ ਦੌਰਾਨ 15 ਹਜ਼ਾਰ ਤੋਂ ਜ਼ਿਆਦਾ ਨੌਕਰੀਆਂ ਦੀ ਪੇਸ਼ਕਸ਼ ਕੀਤੀ ਜਾਵੇਗੀ
ਜਲੰਧਰ (ਅਮਰਜੀਤ ਸਿੰਘ ਲਵਲਾ)
ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅੱਜ ਸਮੂਹ ਉਪ ਮੰਡਲ ਮੈਜਿਸਟਰੇਟਾਂ (ਐਸਡੀਐਮਜ਼) ‘ਤੇ ਬੀਡੀਪੀਓਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਵੱਧ ਤੋਂ ਵੱਧ ਰੋਜ਼ਗਾਰ ਮੇਲੇ ਲਗਾ ਕੇ ਘਰ-ਘਰ ਰੋਜ਼ਗਾਰ ਮਿਸ਼ਨ ਵਿੱਚ ਮੋਹਰੀ ਭੂਮਿਕਾ ਨਿਭਾਉਣ ਲਈ ਕਿਹਾ ਤਾਂ ਜੋ ਪੇਂਡੂ ਆਬਾਦੀ ਨੂੰ ਰਾਜ ਸਰਕਾਰ ਦੀ ਇਸ ਮਹੱਤਵਪੂਰਨ ਯੋਜਨਾ ਦਾ ਬਰਾਬਰ ਲਾਭ ਦਿਵਾਇਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ 9 ਤੋਂ 17 ਸਤੰਬਰ, 2021 ਤੱਕ ਜ਼ਿਲ੍ਹੇ ਭਰ ਵਿੱਚ ਲਗਾਏ ਜਾਣ ਵਾਲੇ 7ਵੇਂ ਮੈਗਾ ਰੋਜ਼ਗਾਰ ਮੇਲੇ ਦੌਰਾਨ ਬੇਰੋਜ਼ਗਾਰ ਨੌਜਵਾਨਾਂ ਨੂੰ 15000 ਤੋਂ ਵੱਧ ਨੌਕਰੀਆਂ ਦੀ ਪੇਸ਼ਕਸ਼ ਕੀਤੀ ਜਾਵੇਗੀ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਪੇਂਡੂ ਲੋਕਾਂ ਲਈ ਵੱਧ ਤੋਂ ਵੱਧ ਨੌਕਰੀਆਂ ਦੇ ਮੌਕੇ ਯਕੀਨੀ ਬਣਾਉਣ ਲਈ ਕਿਹਾ, ਜਿਸ ਨਾਲ ਇਸ ਯੋਜਨਾ ਨੂੰ ਹੋਰ ਹੁਲਾਰਾ ਮਿਲੇਗਾ। ਡਿਪਟੀ ਕਮਿਸ਼ਨਰ ਥੋਰੀ ਨੇ ਐਸਡੀਐਮਜ਼ ਨੂੰ ਆਪੋ-ਆਪਣੀਆਂ ਸਬ-ਡਵੀਜ਼ਨਾਂ ਤੋਂ ਵੱਧ ਤੋਂ ਵੱਧ ਰੋਜ਼ਗਾਰਦਾਤਾਵਾਂ ਨੂੰ ਸ਼ਾਮਲ ਕਰ ਕੇ ਇਕ ਵਿਸਥਾਰਤ ਯੋਜਨਾ ਤਿਆਰ ਕਰਨ ਲਈ ਵੀ ਕਿਹਾ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ 9 ਸਤੰਬਰ ਨੂੰ ਗੁਰੂ ਨਾਨਕ ਕਾਲਜ ਨਕੋਦਰ, 10 ਸਤੰਬਰ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਜਲੰਧਰ, 13 ਸਤੰਬਰ ਨੂੰ ਸੀਟੀ ਗਰੁੱਪ ਆਫ਼ ਇੰਸਟੀਚਿਊਟ ਸ਼ਾਹਪੁਰ, 15 ਸਤੰਬਰ ਨੂੰ ਜਨਤਾ ਕਾਲਜ ਕਰਤਾਰਪੁਰ ਅਤੇ 17 ਸਤੰਬਰ ਨੂੰ ਬੀਡੀਪੀਓ ਦਫ਼ਤਰ ਭੋਗਪੁਰ ਵਿਖੇ ਰੋਜ਼ਗਾਰ ਮੇਲੇ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਐਸਡੀਐਮਜ਼ ਅਤੇ ਬੀਡੀਪੀਓਜ਼ ਨੂੰ ਪੇਂਡੂ ਖੇਤਰਾਂ ਲਈ ਵਧੇਰੇ ਕੈਂਪਾਂ ਦੀ ਯੋਜਨਾ ਬਣਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਸਿਵਲ ਸਰਜਨ ਨੂੰ ਪ੍ਰਾਈਵੇਟ ਹਸਪਤਾਲਾਂ ਨਾਲ ਸਲਾਹ ਮਸ਼ਵਰਾ ਕਰਨ ਅਤੇ ਉਨ੍ਹਾਂ ਨੂੰ ਲੋੜੀਂਦੀ ਕਿਰਤ ਸ਼ਕਤੀ ਦੀ ਸੂਚੀ ਤਿਆਰ ਕਰਨ ਲਈ ਵੀ ਕਿਹਾ ਤਾਂ ਜੋ ਬੇਰੋਜ਼ਗਾਰ ਨੌਜਵਾਨਾਂ ਨੂੰ ਵਧੇਰੇ ਮੌਕੇ ਪ੍ਰਦਾਨ ਕੀਤੇ ਜਾ ਸਕਣ।
ਡਿਪਟੀ ਕਮਿਸ਼ਨਰ ਨੇ ਉਮੀਦ ਪ੍ਰਗਟ ਕੀਤੀ ਕਿ ਰਾਜ ਸਰਕਾਰ ਵੱਲੋਂ ਲਗਾਏ ਜਾ ਰਹੇ ਮੈਗਾ ਰੋਜ਼ਗਾਰ ਮੇਲੇ ਜ਼ਿਲ੍ਹੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਵਿੱਚ ਸਹਾਇਕ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਹਰੇਕ ਘਰ ਨੂੰ ਨੌਕਰੀ ਮੁਹੱਈਆ ਕਰਵਾਉਣ ਦਾ ਇਹ ਇਕ ਨੇਕ ਉਪਰਾਲਾ ਹੈ।

Related Articles

Leave a Reply

Your email address will not be published. Required fields are marked *

Back to top button
error: Content is protected !!