JalandharPunjab

ਡਿਪਟੀ ਕਮਿਸ਼ਨਰ ਨੇ ਐਸਬੀਐਮ ਫੇਜ਼-2 ਤਹਿਤ ਪਿੰਡਾਂ ’ਚ ਚੱਲ ਰਹੇ ਠੋਸ ਤੇ ਤਰਲ ਕੂੜਾ ਪ੍ਰਬੰਧਨ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ

26 ਪਿੰਡਾਂ ’ਚ ਕਮਿਊਨਿਟੀ ਸੈਨੇਟਰੀ ਕੰਪਲੈਕਸਾਂ ਦੇ ਨਿਰਮਾਣ ਦਾ ਕੰਮ ਮੁਕੰਮਲ

ਪਲਾਸਟਿਕ ਕੂੜਾ ਪ੍ਰਬੰਧਨ ਪ੍ਰਾਜੈਕਟਾਂ ਲਈ ਤਿੰਨ ਪਿੰਡਾਂ ਦੀ ਚੋਣ
ਜਲੰਧਰ ਗਲੋਬਲ ਆਜਤੱਕ
ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਸਵੱਛ ਭਾਰਤ ਮਿਸ਼ਨ ਫੇਜ਼-2 ਤਹਿਤ ਪਿੰਡਾਂ ਵਿੱਚ ਚੱਲ ਰਹੇ ਠੋਸ ਅਤੇ ਤਰਲ ਕੂੜਾ ਪ੍ਰਬੰਧਨ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਸਾਰੇ ਪ੍ਰਾਜੈਕਟ ਸਮਾਂਬੱਧ ਢੰਗ ਨਾਲ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ।

ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ 26 ਪਿੰਡਾਂ ਵਿੱਚ ਕਮਿਊਨਿਟੀ ਸੈਨੇਟਰੀ ਕੰਪਲੈਕਸਾਂ (ਸੀਐਸਸੀ) ਦੇ ਨਿਰਮਾਣ ਦਾ ਕੰਮ ਮੁਕੰਮਲ ਕੀਤਾ ਜਾ ਚੁੱਕਾ ਹੈ ਜਦਕਿ 42 ਪਿੰਡਾਂ ਵਿੱਚ ਸੀਐਸਸੀ ਦਾ ਕੰਮ ਪ੍ਰਗਤੀ ਅਧੀਨ ਹੈ। ਉਨ੍ਹਾਂ ਇਸ ਕਾਰਜ ਵਿੱਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਇਹ ਕਮਿਊਨਿਟੀ ਸੈਨੇਟਰੀ ਕੰਪਲੈਕਸ ਜਲਦ ਬਣ ਕੇ ਤਿਆਰ ਹੋ ਸਕਣ।

ਸਾਲਿਡ ਵੇਸਟ ਮੈਨੇਜਮੈਂਟ ਪ੍ਰਾਜੈਕਟਾਂ ਦਾ ਜਾਇਜ਼ਾ ਲੈਂਦਿਆਂ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਠੋਸ ਕੂੜੇ ਦੇ ਪ੍ਰਬੰਧਨ ਸਬੰਧੀ ਰਾਏਪੁਰ ਅਤੇ ਕੁੱਕੜਪਿੰਡ ਵਿਖੇ ਪ੍ਰਾਜੈਕਟ ਮੁਕੰਮਲ ਕੀਤੇ ਜਾ ਚੁੱਕੇ ਹਨ ਜਦਕਿ ਅੱਪਰਾ, ਕਬੂਲਪੁਰ, ਸੰਘੇ ਖਾਲਸਾ, ਰੁੜਕਾ ਕਲਾਂ ਅਤੇ ਘੜੁਕਾ ਵਿਖੇ ਕੰਮ ਪ੍ਰਗਤੀ ਅਧੀਨ ਹੈ। ਉਨ੍ਹਾਂ ਅੱਗੇ ਦੱਸਿਆ ਤਰਲ ਕੂੜੇ ਦੇ ਪ੍ਰਬੰਧਨ ਸਬੰਧੀ ਉਧੋਪੁਰ, ਹਰੀਪੁਰ, ਉੱਗੀ ਕੰਗਣਾ, ਬਿਆਸ ਪਿੰਡ, ਧੰਨੋਵਾਲ ਅਤੇ ਕੋਟਲਾ ਸੂਰਜ ਮੱਲ ਵਿਖੇ ਲਿਕੁਅਡ ਵੇਸਟ ਮੈਨੇਜਮੈਂਟ ਪ੍ਰਾਜੈਕਟ ਨੇਪਰੇ ਚਾੜ੍ਹੇ ਜਾ ਚੁੱਕੇ ਹਨ ਅਤੇ ਸੱਤ ਪਿੰਡਾਂ ਵਿੱਚ ਪ੍ਰਗਤੀ ਅਧੀਨ ਹਨ।

ਉਨ੍ਹਾਂ ਠੋਸ ਅਤੇ ਤਰਲ ਕੂੜੇ ਦੇ ਪ੍ਰਬੰਧਨ ਸਬੰਧੀ ਪ੍ਰਾਜੈਕਟਾਂ ਦੇ ਕੰਮ ਨੂੰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਪਿੰਡਾਂ ਵਿੱਚ ਠੋਸ ਅਤੇ ਤਰਲ ਕੂੜੇ ਦੀ ਸਮੱਸਿਆ ਜਲਦ ਹੱਲ ਕੀਤੀ ਜਾ ਸਕੇ।
ਵਧੇਰੇ ਪਿੰਡਾਂ ਨੂੰ ਓਡੀਐਫ ਪਲੱਸ ਬਣਾਉਣ ’ਤੇ ਜ਼ੋਰ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੇ 29 ਪਿੰਡਾਂ ਨੂੰ ਓਡੀਐਫ ਪਲੱਸ ਘੋਸ਼ਿਤ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਪਲਾਸਟਿਕ ਕੂੜਾ ਪ੍ਰਬੰਧਨ ਪ੍ਰਾਜੈਕਟਾਂ ਲਈ ਤਿੰਨ ਪਿੰਡਾਂ ਦੀ ਚੋਣ ਕੀਤੀ ਗਈ ਹੈ, ਜਿਨ੍ਹਾਂ ਵਿੱਚ ਸੀਚੇਵਾਲ, ਰੁੜਕਾ ਕਲਾਂ ਅਤੇ ਜੰਡੂ ਸਿੰਘਾ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਪਿੰਡਾਂ ਦਾ ਪਲਾਸਟਿਕ ਬਲਾਕ ਪੱਧਰ ’ਤੇ ਇਕੱਠਾ ਕਰਕੇ ਕੰਪਰੈੱਸ ਕੀਤਾ ਜਾਵੇਗਾ ਤਾਂ ਜੋ ਇੰਡਸਟਰੀ ਨੂੰ ਵਰਤੋਂ ਲਈ ਵੇਚਿਆ ਜਾ ਸਕੇ।
ਇਸ ਦੌਰਾਨ ਉਨ੍ਹਾਂ ‘ਸਵੱਛਤਾ ਹੀ ਸੇਵਾ’ ਸੇਵਾ ਮੁਹਿੰਮ ਤਹਿਤ ਜ਼ਿਲ੍ਹੇ ਦੇ ਪਿੰਡਾਂ ਵਿੱਚ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਹੁਣ ਤੱਕ ਪਿੰਡਾਂ ਵਿੱਚ 285 ਗਤੀਵਿਧੀਆਂ ਕਰਵਾਈਆਂ ਗਈਆਂ ਹਨ, ਜਿਨ੍ਹਾਂ ਵਿੱਚ ਪਿੰਡਾਂ ਦੀ ਸਾਫ-ਸਫਾਈ, ਜਾਗਰੂਕਤਾ ਰੈਲੀਆਂ, ਛੱਪੜਾਂ ਦੀ ਸਫਾਈ, ਬੂਟੇ ਲਾਉਣਾ, ਠੋਸ ਤੇ ਤਰਲ ਕੂੜੇ ਦਾ ਨਿਪਟਾਰੇ ਸਬੰਧੀ ਕਾਰਜ ਆਦਿ ਸ਼ਾਮਲ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ, ਐਕਸੀਅਨ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ-ਕਮ ਜ਼ਿਲ੍ਹਾ ਸੈਨੀਟੇਸ਼ਨ ਅਫਸਰ ਇੰਜ. ਰਜਤ ਗੋਪਾਲ ਸਮੂਹ ਬੀਡੀਪੀਓਜ਼ ਆਦਿ ਮੌਜੂਦ ਸਨ।

 

 

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!