Punjab

ਡਿਪਟੀ ਕਮਿਸ਼ਨਰ ਨੇ ਕਿਫਾਇਤੀ ਟੀਕਾਕਰਨ ਸਹੂਲਤਾਂ ਪ੍ਰਦਾਨ ਦੇ ਉਦੇਸ਼ ਨਾਲ ਸ਼ੁਰੂ ਕੀਤੇ ਪਾਇਲਟ ਪ੍ਰਾਜੈਕਟ ਦਾ ਲਿਆ ਜਾਇਜ਼ਾ ਤਿੰਨੇ ਸੈਸ਼ਨ ਸਾਈਟਾਂ ਦਾ ਕੀਤਾ ਦੌਰਾ

ਆਉਣ ਵਾਲੇ ਦਿਨਾਂ ‘ਚ ਹੋਰ ਵੈਕਸੀਨ ਸਲਾਟ ਜੋੜੇ ਜਾਣਗੇ
ਜਲੰਧਰ (ਗਲੋਬਲ ਆਜਤੱਕ, ਅਮਰਜੀਤ ਸਿੰਘ ਲਵਲਾ)
ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਸੋਮਵਾਰ ਨੂੰ ਸ਼ਹਿਰ ਵਿੱਚ ਕਿਫਾਇਤੀ ਟੀਕਾਕਰਨ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੇ ਪਾਇਲਟ ਪ੍ਰਾਜੈਕਟ ਤਹਿਤ ਐਚਐਮਵੀ, ਕੇਐਮਵੀ, ਤੇ ਲਾਇਲਪੁਰ ਖਾਲਸਾ ਕਾਲਜ, ਵਿਖੇ ਸਥਾਪਤ ਕੀਤੀਆਂ ਤਿੰਨੇ ਸੈਸ਼ਨ ਸਾਈਟਾਂ ਦਾ ਦੌਰਾ ਕੀਤਾ। ਇਸ ਦੌਰਾਨ ਜਿਥੇ ਉਨ੍ਹਾਂ ਇਨ੍ਹਾਂ ਸਾਈਟਾਂ ਦੇ ਕੰਮਕਾਜ ਦਾ ਨਿਰੀਖਣ ਕੀਤਾ ਅਤੇ ਕੋਵੈਕਸੀਨ ਦੀਆਂ ਖੁਰਾਕਾਂ ਲੈਣ ਲਈ ਸਾਈਟਾਂ ‘ਤੇ ਆਉਣ ਵਾਲੇ ਲੋਕਾਂ ਨਾਲ ਗੱਲਬਾਤ ਵੀ ਕੀਤੀ।

ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਰਾਹਤ ਸੁਸਾਇਟੀ ਵੱਲੋਂ ਕੋਵੈਕਸੀਨ ਦੀਆਂ 1,000 ਖੁਰਾਕਾਂ ਦੀ ਖਰੀਦ ਕੀਤੀ ਗਈ ਸੀ, ਜੋ ਪਹਿਲਾਂ ਬੁਕਿੰਗ ਕਰਨ ਵਾਲੇ ਲਾਭਪਾਤਰੀਆਂ ਨੂੰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਨੂੰ ਭਰਵਾਂ ਹੁੰਗਾਰਾ ਮਿਲਿਆ ਅਤੇ ਬੁਕਿੰਗ ਸ਼ੁਰੂ ਹੁੰਦਿਆਂ ਇਕ ਘੰਟੇ ਵਿੱਚ ਹੀ ਸਾਰੇ ਵੈਸਕੀਨ ਸਲਾਟ ਬੁੱਕ ਹੋ ਗਏ। ਉਨ੍ਹਾਂ ਅੱਗੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਸੋਮਵਾਰ ਤੋਂ ਹੀ 5000 ਹੋਰ ਵੈਕਸੀਨ ਸਲਾਟ ਜੋੜੇ ਦਿੱਤੇ ਗਏ ਹਨ ਅਤੇ ਇਨ੍ਹਾਂ ਦੀ ਬੁਕਿੰਗ ਵੀ ਆਨਲਾਈਨ ਹੀ ਕੀਤੀ ਜਾਵੇਗੀ।


ਉਨ੍ਹਾਂ ਅੱਗੇ ਕਿਹਾ ਕਿ 18 ਸਾਲ ਤੋਂ ਵੱਧ ਉਮਰ ਦਾ ਕੋਈ ਵੀ ਵਿਅਕਤੀ ਵੈਬਸਾਈਟ ‘ਤੇ www.citywoofer.com/event/vaccination-drive
‘ਤੇ ਆਪਣਾ ਸਲਾਟ ਬੁੱਕ ਕਰਵਾ ਸਕਦਾ ਹੈ।

ਘਨਸ਼ਿਆਮ ਥੋਰੀ ਨੇ ਇਹ ਵੀ ਕਿਹਾ ਕਿ 500 ਰੁਪਏ ਪਲੱਸ ਟੈਕਸ ਦੀ ਮਾਮੂਲੀ ਦਰ ‘ਤੇ ਟੀਕਾਕਰਨ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਹੀ ਟੀਕਾ ਪ੍ਰਾਈਵੇਟ ਹਸਪਤਾਲ ਵਿੱਚ ਇਥੇ ਦਿੱਤੀ ਜਾ ਰਹੀ ਕੀਮਤ ਤੋਂ ਦੁੱਗਣੀ ਤੋਂ ਵੀ ਜ਼ਿਆਦਾ ਵਿੱਚ ਪੈਂਦਾ ਹੈ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਜ਼ਿਆਦਾ ਵੈਕਸੀਨ ਸਲਾਟਸ ਜੋੜੇ ਜਾਣਗੇ, ਅਤੇ ਪ੍ਰਸ਼ਾਸਨ ਇਸ ਪ੍ਰਾਜੈਕਟ ਤਹਿਤ ਹੋਰ ਖੁਰਾਕਾਂ ਖਰੀਦਣ ਦੀ ਤਿਆਰੀ ਵਿੱਚ ਹੈ। ਉਨ੍ਹਾਂ ਟੀਕਾ ਲਗਵਾਉਣ ਲਈ ਇਥੇ ਪੁੱਜੇ ਲਾਭਪਾਤਰੀਆਂ ਨਾਲ ਗੱਲਬਾਤ ਵੀ ਕੀਤੀ, ਜਿਨ੍ਹਾਂ ਪ੍ਰਸ਼ਾਸਨ ਵੱਲੋਂ ਸਾਈਟਾਂ ‘ਤੇ ਕੀਤੇ ਪ੍ਰਬੰਧਾਂ ’ਤੇ ਤਸੱਲੀ ਪ੍ਰਗਟ ਕੀਤੀ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!