JalandharPunjab

ਡਿਪਟੀ ਕਮਿਸ਼ਨਰ ਨੇ ਕੋਵਿਡ ਪਾਬੰਦੀਆਂ ਬਾਰੇ ਅਫਵਾਹਾਂ ਫੈਲਾਉਣ ਵਾਲਿਆਂ ਤੋਂ ਸੁਚੇਤ ਰਹਿਣ ਦੀ ਕੀਤੀ ਅਪੀਲ

ਸੋਸ਼ਲ ਮੀਡੀਆ ’ਤੇ ਕੋਵਿਡ ਪਾਬੰਦੀਆਂ ਨੂੰ ਲੈ ਕੇ ਗੁੰਮਰਾਹਕੁੰਨ ਜਾਣਕਾਰੀ ਦਾ ਪ੍ਰਚਾਰ ਕਰਨ ਵਾਲਿਆਂ ਨੂੰ ਸਖਤ ਚੈਤਾਵਨੀ

ਲੋਕ ਸੋਸ਼ਲ ਮੀਡੀਆ ਦੇ ਸੁਨੇਹਿਆਂ ਦੇ ਤੱਥ ‘ਤੇ ਸੱਚ ਨੂੰ ਜਰੂਰ ਚੈਕ ਕਰਨ
ਜਲੰਧਰ (ਅਮਰਜੀਤ ਸਿੰਘ ਲਵਲਾ)
ਸੋਸ਼ਲ ਮੀਡੀਆ ਦੇ ਇੱਕ ਪਲੇਟਫਾਰਮ ’ਤੇ ਦੇਰ ਸ਼ਾਮ ਕੋਵਿਡ ਪਾਬੰਦੀਆਂ ਨੂੰ ਲੈ ਕੇ ਜਲੰਧਰ ਵਿਚ ਸੋਮਵਾਰ ਤੋਂ ਵੱਖਰੀਆਂ ਹਦਾਇਤਾਂ ਦੀ ਖਬਰ ਨੂੰ ਵਾਇਰਲ ਕਰਨ ਦਾ ਗੰਭੀਰ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੇਰ ਸ਼ਾਮ ਇਹ ਸਪੱਸ਼ਟ ਕੀਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅਜਿਹੀਆਂ ਕੋਈ ਹਦਾਇਤਾਂ ਜਾਰੀ ਨਹੀਂ ਹੋਈਆਂ ਅਤੇ ਲੋਕ ਅਫਵਾਹਾਂ ਫੈਲਾਉਣ ਵਾਲਿਆਂ ਤੋਂ ਪੂਰੀ ਤਰ੍ਹਾਂ ਸੁਚੇਤ ਰਹਿਣ।
ਸੋਸ਼ਲ ਮੀਡੀਆ ’ਤੇ ਅਜਿਹੀਆਂ ਅਫਵਾਹਾਂ ਫੈਲਾਉਣ ਵਾਲਿਆਂ ਨੂੰ ਸਖਤ ਚੈਤਾਵਨੀ ਦਿੰਦਿਆਂ ਘਨਸ਼ਿਆਮ ਥੋਰੀ ਨੇ ਕਿਹਾ ਕਿ ਜਿਹੜੇ ਵੀ ਲੋਕ ਇਸ ਕਾਰਵਾਈ ਵਿਚ ਸ਼ਾਮਿਲ ਪਾਏ ਗਏ, ਉਨ੍ਹਾਂ ਖਿਲਾਫ ਪੂਰੀ ਸਖਤੀ ਵਰਤੀ ਜਾਵੇਗੀ। ਵੀਰਵਾਰ ਸ਼ਾਮ ਨੂੰ ਸੋਸ਼ਲ ਮੀਡੀਆ ਦੇ ਇੱਕ ਪਲੇਟਫਾਰਮ ’ਤੇ ਵਾਇਰਲ ਹੋਏ ਮੈਸੇਜ ਅਨੁਸਾਰ ਜਲੰਧਰ ਵਿਚ ਸੋਮਵਾਰ ਤੋਂ ਗੈਰ ਜਰੂਰੀ ਦੁਕਾਨਾਂ ਦੇ ਖੁੱਲਣ ਦੇ ਸਮੇਂ ਸਬੰਧੀ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਪੂਰੀ ਤਰ੍ਹਾਂ ਬੇਬੁਨਿਆਦ ਮੈਸੇਜ ਹੈ, ‘ਤੇ ਲੋਕਾਂ ਨੂੰ ਸੋਸ਼ਲ ਮੀਡੀਆ ’ਤੇ ਕੋਵਿਡ ਪਾਬੰਦੀਆਂ ਬਾਰੇ ਆਉਂਦੇ ਮੈਸੇਜਾਂ ਦੇ ਤੱਥ ਅਤੇ ਸੱਚ ਨੂੰ ਚੰਗੀ ਤਰ੍ਹਾਂ ਚੈੱਕ ਕਰ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਪੰਜਾਬ ਸਰਕਾਰ ਵਲੋਂ ਜਾਰੀ ਹੋਈਆਂ ਕੋਵਿਡ ਹਦਾਇਤਾਂ ਬਾਰੇ ਬੀਤੇ ਦਿਨੀਂ ਲੋਕਾਂ ਨੂੰ ਹਰ ਪੱਧਰ ’ਤੇ ਸੂਚਿਤ ਕਰ ਦਿੱਤਾ ਸੀ ਅਤੇ ਇਸ ਤੋਂ ਬਾਅਦ ਕੋਈ ਹੋਰ ਹਦਾਇਤਾਂ ਜਾਰੀ ਨਹੀਂ ਹੋਈਆਂ। ਉਨ੍ਹਾਂ ਨੇ ਲੋਕਾਂ ਨੂੰ ਤਾਕੀਦ ਕੀਤੀ ਕਿ ਉਹ ਅਜਿਹੀਆਂ ਅਫਵਾਹਾਂ ਤੋਂ ਪੂਰੀ ਤਰ੍ਹਾਂ ਚੌਕਸ ਰਹਿਣ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!