ActionJalandharPunjab

ਡਿਪਟੀ ਕਮਿਸ਼ਨਰ ਨੇ ਟਰਾਂਸਪੋਰਟਰਾਂ ਨੂੰ ਕਿਹਾ-ਨਿਰਧਾਰਿਤ ਰੇਟਾਂ ’ਤੇ ਰੇਤਾ ਮੁਹੱਈਆ ਕਰਵਾਇਆ ਜਾਵੇ

ਡਿਪਟੀ ਕਮਿਸ਼ਨਰ 'ਤੇ ਐਸਐਸਪੀ ਨੇ ਟਰਾਂਸਪੋਰਟਰਾਂ ਨਾਲ ਵਾਜਿਬ ਕੀਮਤ ’ਤੇ ਰੇਤਾ ਉਪਲਬੱਧ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਕੀਤੀ ਮੀਟਿੰਗ

*ਜਲੰਧਰ ‘ਚ ਆਵਾਜਾਈ ਦੇ ਖਰਚੇ ਸਮੇਤ ਲਗਭਗ 15 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ ਰੇਤਾ ਅਤੇ ਗਟਕੇ ਹੋ ਸਕਣਗੇ ਉਪਲਬਧ—ਡਿਪਟੀ ਕਮਿਸ਼ਨਰ*

*ਕਿਹਾ, ਸੈਂਡ, ਗਰੈਵਲ ਮਾਈਨਿੰਗ ਪਾਲਿਸੀ ਦੀ ਉਲੰਘਣਾ ਕਰਨ ਵਾਲਿਆਂ ’ਤੇ ਸਖ਼ਤ ਕਾਰਵਾਈ ਆਰੰਭੀ ਜਾਵੇਗੀ*

*ਮਾਈਨਿੰਗ ਵਿਭਾਗ ਨੂੰ ਸਮੁੱਚੀਆਂ ਮਾਈਨਿੰਗ ਸਾਈਟਾਂ ’ਤੇ ਵਾਧੂ ਪੈਸੇ ਦੀ ਵਸੂਲੀ ਨੂੰ ਰੋਕਣ ਲਈ ਸੀਸੀਟੀਵੀ ਕੈਮਰੇ ਲਗਾਉਣ ਦੀਆਂ ਦਿੱਤੀਆਂ ਹਦਾਇਤਾਂ*
ਜਲੰਧਰ (ਅਮਰਜੀਤ ਸਿੰਘ ਲਵਲਾ)
ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਨੇ ਮੰਗਲਵਾਰ ਨੂੰ ਟਰਾਂਸਪੋਰਟਰਾਂ ਨੂੰ ਸਪਸ਼ਟ ਕਿਹਾ ਕਿ ਸਸਤੇ ਰੇਟਾਂ ’ਤੇ ਰੇਤਾ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ ਕਿਉਂਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ 5.50 ਰੁਪਏ ਟਰਾਂਸਪੋਰਟ ਖਰਚੇ ਨੂੰ ਛੱਡ ਕੇ ਪ੍ਰਤੀ ਕਿਊਬਿਕ ਫੁੱਟ ’ਤੇ ਰੇਤਾ ਅਤੇ ਗਟਕੇ ਮੁਹੱਈਆ ਕਰਵਾਉਣ ਲਈ ਪੰਜਾਬ ਸਟੇਟ ਸੈਂਡ ਅਤੇ ਗਰੈਵਲ ਮਾਈਨਿੰਗ ਪਾਲਿਸੀ-2021 ਨੂੰ ਲਾਗੂ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸਾਰੇ ਟਰਾਂਸਪੋਰਟ ਖਰਚਿਆਂ ਸਮੇਤ ਰੇਤੇ ਅਤੇ ਗਟਕੇ ਦੀ ਵਿਕਰੀ ਲਗਭਗ 15 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ, ਜਿਨ੍ਹਾਂ ਦੇ ਨਾਲ ਐਸਐਸਪੀ ਜਲੰਧਰ ਸਤਿੰਦਰ ਸਿੰਘ ਅਤੇ ਮਾਈਨਿੰਗ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ, ਨੇ ਕਿਹਾ ਕਿ ਰੇਤੇ ਦੀ ਵਿਕਰੀ ਵਿੱਚ ਵਾਧੂ ਪੈਸੇ ਵਸੂਲੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਸੂਬਾ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਰੇਤੇ ਦੇ ਕਾਰੋਬਾਰ ਨਾਲ ਸਬੰਧਿਤ ਟਰਾਂਸਪੋਰਟਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਦੋਂ ਸਰਕਾਰ ਵੱਲੋਂ ਖੁਦਾਈ ਅਤੇ ਲੋਡਿੰਗ ਦੇ ਰੇਟ ਨਿਰਧਾਰਿਤ ਕਰ ਦਿੱਤੇ ਗਏ ਹਨ ਤਾਂ ਵਾਧੂ ਮੁੱਲ ਵਸੂਲਣ ਦਾ ਮਾਮਲਾ ਜ਼ਿਲਾ ਪ੍ਰਸ਼ਾਸਨ ਦੇ ਧਿਆਨ ਵਿੱਚ ਕਿਉਂ ਆਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਦਿੱਤੀ ਗਈ ਰਾਹਤ ਦਾ ਲਾਭ ਬਿਨਾਂ ਕਿਸੇ ਦੇਰੀ ’ਤੇ ਸਾਰਿਆਂ ਨੂੰ ਮਿਲਣਾ ਚਾਹੀਦਾ ਹੈ, ਨਹੀਂ ਤਾਂ ਗਲਤੀ ਕਰਨ ਵਾਲਿਆਂ ਖਿਲਾਫ਼ ਕੇਸ ਦਰਜ ਕੀਤੇ ਜਾਣਗੇ। ਉਨਾਂ ਕਿਹਾ ਕਿ ਖਪਤਕਾਰਾਂ ਦੀ ਸਹੂਲਤ ਲਈ ਰੇਤੇ ਦੇ ਨਵੇਂ ਰੇਟ 5.50 ਪ੍ਰਤੀ ਕਿਊਬਿਕ ਫੁੱਟ ਨੂੰ ਸਖ਼ਤੀ ਨਾਲ ਲਾਗੂ ਕਰਨਾ ਸਮੇਂ ਦੀ ਲੋੜ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਟੇਟ ਸੈਂਡ ਅਤੇ ਗਰੈਵਲ ਮਾਈਨਿੰਗ ਪਾਲਿਸੀ-2021 ਨੂੰ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ ਰੇਤ ਅਤੇ ਗਰੈਵਲ ਮੁਹੱਈਆ ਕਰਵਾਉਣ ਲਈ ਲਾਗੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਨਵੀਆਂ ਦਰਾਂ ਸਸਤੇ ਭਾਅ ‘ਤੇ ਰੇਤ ਨੂੰ ਯਕੀਨੀ ਬਣਾਉਣ ਲਈ ਬਹੁਤ ਸਹਾਈ ਸਿੱਧ ਹੋਣਗੀਆਂ। ਉਨ੍ਹਾਂ ਕਿਹਾ ਕਿ ਨਵੀਂ ਮਾਈਨਿੰਗ ਨੀਤੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਪ੍ਰਸ਼ਾਸਨ ਵੱਲੋਂ ਕਈ ਉਪਾਅ ਕੀਤੇ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਥੋਰੀ ਨੇ ਮਾਈਨਿੰਗ ਅਤੇ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨੂੰ ਸਾਰੀਆਂ ਮਾਈਨਿੰਗ ਸਾਈਟਾਂ ’ਤੇ ਸੀਸੀਟੀਵੀ ਕੈਮਰੇ ਲਗਾਏ ਜਾਣ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਜੇਕਰ ਕੋਈ ਓਵਰ ਚਾਰਜਿੰਗ ਹੁੰਦੀ ਹੈ, ਤਾਂ ਉਸ ‘ਤੇ ਨਜ਼ਰ ਰੱਖੀ ਜਾ ਸਕੇ। ਉਨਾਂ ਇਹ ਵੀ ਦੱਸਿਆ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੀਆਂ ਸਾਂਝੀਆਂ ਟੀਮਾਂ ਦਾ ਵੀ ਗਠਨ ਕੀਤਾ ਗਿਆ ਹੈ, ਜਿਨ੍ਹਾਂ ਵੱਲੋਂ ਨਿਯਮਤ ਤੌਰ ’ਤੇ ਮਾਈਨਿੰਗ ਸਾਈਟਾਂ ਦਾ ਦੌਰਾ ਕੀਤਾ ਜਾਵੇਗਾ ਅਤੇ ਜੇਕਰ ਕੋਈ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨਾਂ ਕਿਹਾ ਕਿ ਜ਼ਿਲੇ ਵਿੱਚ ਨਿਰਧਾਰਿਤ ਕੀਤੇ ਗਏ ਰੇਟਾਂ ’ਤੇ ਰੇਤਾ ਉਪਲਬੱਧ ਕਰਵਾਉਣ ਲਈ ਪੁਖ਼ਤਾ ਵਿਧੀ ਤਿਆਰ ਕੀਤੀ ਗਈ ਹੈ। ਉਨਾਂ ਜ਼ਿਲਾ ਵਾਸੀਆਂ ਨੂੰ ਨਿਰਧਾਰਿਤ ਕੀਮਤ ਤੋਂ ਵੱਧ ਪੈਸੇ ਵਸੂਲਣ ਸਬੰਧੀ ਕੋਈ ਮਾਮਲਾ ਧਿਆਨ ਵਿੱਚ ਆਉਣ ਤੇ ਤੁਰੰਤ ਕਾਰਵਾਈ ਲਈ ਪ੍ਰਸ਼ਾਸਨ ਨੂੰ ਵਟਸਐਪ ਨੰਬਰ 95017-99068 ’ਤੇ ਸੂਚਿਤ ਕਰਨ ਦੀ ਅਪੀਲ ਕੀਤੀ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕਾਰਜਕਾਰੀ ਇੰਜੀਨੀਅਰ ਮਾਈਨਿੰਗ ਵਿਭਾਗ ਗੁਰਤੇਜ ਸਿੰਘ ਗਰਚਾ ਨੇ ਦੱਸਿਆ ਕਿ ਨਵੀਂ ਨੀਤੀ ਅਨੁਸਾਰ ਰੇਤਾ 5.50 ਰੁਪਏ (ਟਰਾਂਸਪੋਰਟ ਖਰਚੇ ਛੱਡ ਕੇ) ਪ੍ਰਤੀ ਕਿਊਬਿਕ ਫੁੱਟ ਦੇ ਨਿਰਧਾਰਿਤ ਰੇਟ ’ਤੇ ਮਾਈਨਿੰਗ ਸਾਈਟਾਂ ਤੋਂ ਮੁਹੱਈਆ ਕਰਵਾਇਆ ਜਾਵੇਗਾ। ਉਨਾਂ ਕਿਹਾ ਕਿ ਵਿਭਾਗ ਵਲੋਂ ਜ਼ਿਲਾ ਵਾਸੀਆਂ ਨੂੰ ਨਿਰਧਾਰਿਤ ਰੇਟਾਂ ’ਤੇ ਰੇਤਾ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

 

 

 

 

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published. Required fields are marked *

Back to top button
error: Content is protected !!